ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
Punjab Assembly Session: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ।

Punjab Assembly Session: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਗਲੇ ਵਿੱਚ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਪਹੁੰਚੇ ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਪਹਿਲਾਂ ਸੂਬੇ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਹੋਵੇ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਉਹ ਇਨ੍ਹਾਂ 'ਤੇ ਚਰਚਾ ਕਰਨਗੇ, ਪਰ ਉਨ੍ਹਾਂ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ, ਜਿਸ ਨਾਲ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸੀਟ ਤੋਂ ਖੜ੍ਹੇ ਹੋ ਗਏ। ਉਨ੍ਹਾਂ ਨੇ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਪ੍ਰਗਟ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ, "ਮਿਸਟਰ ਪਰਗਟ ਸਿੰਘ ਯੂ ਆਰ ਦਾ ਮੈਂਬਰ ਆਫ ਚਿੱਟਾ ਪਾਰਟੀ। ਤੁਸੀਂ ਉਸ ਪਾਰਟੀ ਦੇ ਮੈਂਬਰ ਰਹੇ ਹੋ ਜਿਸਨੇ ਪੰਜਾਬ ਵਿੱਚ ਨਸ਼ਾ ਫੈਲਾਇਆ। ਤਲਵੰਡੀ ਸਾਬੋ ਦੇ ਤਖ਼ਤ ਦਮਦਮਾ ਸਾਹਿਬ 'ਤੇ ਨਸ਼ਾ ਖਤਮ ਕਰਨ ਦੀ ਝੂਠੀ ਸਹੁੰ ਖਾਧੀ।"
ਚੀਮਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਬਹੁਤ ਦੁੱਖ ਝੱਲਣਾ ਪਿਆ। 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਹਵਾਲਾ ਦਿੰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਗਲੇ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਸਾੜਿਆ ਗਿਆ ਸੀ। ਉਨ੍ਹਾਂ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਜ਼ਿਕਰ ਕਰਕੇ ਕਾਂਗਰਸ 'ਤੇ ਵੀ ਹਮਲਾ ਕੀਤਾ।
ਟ੍ਰੈਂਡਿੰਗ ਟੌਪਿਕ




















