Punjab Vidhan Sabha is preparing for a special one day session of the House on Friday AAP Government is likely to bring two or three bills


Punjab Assembly: ਪੰਜਾਬ ਵਿਧਾਨ ਸਭਾ 'ਚ ਸ਼ੁੱਕਰਵਾਰ ਨੂੰ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸਦਨ ਦੀ ਸਮੁੱਚੀ ਕਾਰਵਾਈ ਪੰਜਾਬ ਸਰਕਾਰ ਦੇ ਸਾਰੇ ਸੋਸ਼ਲ ਮੀਡੀਆ ਹੈਂਡਲਾਂ 'ਤੇ ਸਿੱਧੀ ਦਿਖਾਈ ਜਾਵੇਗੀ।


ਪੰਜਾਬ ਸਰਕਾਰ ਦੇ ਅਧਿਕਾਰਤ ਹੈਂਡਲ ਨੇ ਟਵੀਟ ਕੀਤਾ, "ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ਼ੁੱਕਰਵਾਰ ਯਾਨੀ 1 ਅਪ੍ਰੈਲ, 2022 ਨੂੰ ਸਵੇਰੇ 10 ਵਜੇ 16ਵੀਂ ਰਾਜ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੀ ਇੱਕ ਦਿਨ ਦੀ ਵਿਸ਼ੇਸ਼ ਬੈਠਕ ਬੁਲਾਈ ਹੈ। ਇਸ ਸੈਸ਼ਨ ਦੀ ਲਾਈਵ ਕਾਰਵਾਈ ਪੰਜਾਬ ਸਰਕਾਰ ਅਤੇ ਸੀਐਮਓ ਦੇ ਫੇਸਬੁੱਕ, ਟਵਿੱਟਰ ਅਤੇ ਯੂਟਿਊਬ ਹੈਂਡਲ 'ਤੇ ਉਪਲਬਧ ਹੋਵੇਗੀ।"


ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਸ਼ੁੱਕਰਵਾਰ ਨੂੰ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਲਈ ਤਿਆਰ ਹੈ। ਪੰਜਾਬ ਦੀ ਨਵੀਂ 'ਆਪ' ਸਰਕਾਰ ਵੀ ਇਸ ਵਿਧਾਨ ਸਭਾ 'ਚ ਦੋ-ਤਿੰਨ ਬਿੱਲ ਪੇਸ਼ ਕਰ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਬਾਰੇ ਵੀ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸਦਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਗਏ ਹਾਲੀਆ ਫੈਸਲਿਆਂ ਨਾਲ ਜੁੜੇ ਹੋ ਸਕਦੇ ਹਨ।


ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਅਸੈਂਬਲੀ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਵਿੱਚ ਵਿਧਾਇਕਾਂ ਦੀ ਪੈਨਸ਼ਨ ਦੀ ਸੀਮਾ ਅਤੇ ਸਕੂਲਾਂ ਨੂੰ ਇਸ ਸਾਲ ਫੀਸਾਂ ਵਿੱਚ ਵਾਧਾ ਕਰਨ ਤੋਂ ਮਨ੍ਹਾ ਕਰਨਾ ਸ਼ਾਮਲ ਹੈ। ਕਿਉਂਕਿ ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਰੋਕ ਲਗਾਉਣ ਅਤੇ ਸਾਬਕਾ ਵਿਧਾਇਕਾਂ ਨੂੰ ਇੱਕ ਪੈਨਸ਼ਨ ਦੇਣ ਦੀ ਗੱਲ ਕੀਤੀ ਸੀ। ਹੁਣ ਇਸ ਮਾਮਲੇ 'ਤੇ ਵਿਧਾਨ ਸਭਾ 'ਚ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾ ਸਕਦਾ ਹੈ।


ਨਾਲ ਹੀ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਸਰਕਾਰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੋਂ ਪੰਜਾਬ ਸਰਵਿਸ ਰੂਲਜ਼ ਹਟਾ ਕੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵਿਰੁੱਧ ਮਤਾ ਵੀ ਲਿਆ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਰੂਰਲ ਡਿਵੈਲਪਮੈਂਟ ਐਕਟ, 1987 ਦੀ ਧਾਰਾ 7 ਵਿੱਚ ਸੋਧ ਕਰਨ ਲਈ ਇੱਕ ਬਿੱਲ ਵੀ ਪੇਸ਼ ਕੀਤਾ ਜਾ ਸਕਦਾ ਹੈ। ਹਾਲਾਂਕਿ ਅੰਤਿਮ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ।


ਦੱਸ ਦਈਏ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਪਹਿਲਾ ਸੈਸ਼ਨ 22 ਮਾਰਚ ਨੂੰ ਹੋਇਆ ਸੀ, ਜਿਸ ਵਿੱਚ ਸਾਰੇ ਵਿਧਾਇਕਾਂ ਨੇ ਸਹੁੰ ਚੁੱਕੀ ਸੀ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਸੀ।


ਇਹ ਵੀ ਪੜ੍ਹੋPakistan PM: ਇਮਰਾਨ ਖ਼ਾਨ ਦਾ ਮੁਲਕ ਨੂੰ ਪੈਗਾਮ, ਸੰਬੋਧਨ 'ਚ ਮੋਦੀ, ਭਾਰਤ ਅਤੇ ਕਸ਼ਮੀਰ ਦਾ ਕੀਤਾ ਜ਼ਿਕਰ ਅਤੇ ਨਵਾਜ਼-ਅਮਰੀਕਾ 'ਤੇ ਵਰ੍ਹੇ