ਪੜਚੋਲ ਕਰੋ

Punjab News: ਪੰਜਾਬ ਦੇ CM ਮਾਨ ਅਤੇ ਕੇਜਰੀਵਾਲ ਖ਼ਿਲਾਫ਼ ਪੁਲਿਸ ਸ਼ਿਕਾਇਤ: ਕਾਂਗਰਸੀ ਨੇਤਾ ਬਾਜਵਾ ਵੱਲੋਂ ਵੀਡੀਓ ਨਾਲ ਛੇੜਛਾੜ ਦੇ ਦੋਸ਼, FIR ਦੀ ਮੰਗ

ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਚੰਡੀਗੜ੍ਹ..

Punjab News: ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਿੱਤੀ ਹੈ। ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਨੇਤਾਵਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਬਾਜਵਾ ਨੇ ਇਸ ਮਾਮਲੇ ਵਿੱਚ FIR ਦਰਜ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਬਾਜਵਾ ਵੱਲੋਂ ਲਿਖੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ FIR ਦਰਜ ਕੀਤੀ ਗਈ ਹੈ, ਜਦਕਿ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਇੱਕ ਵਿਧਾਇਕ ਹਨ। ਵਿਜੀਲੈਂਸ ਦੇ ਅਧਿਕਾਰੀ ਕਾਨੂੰਨ ਦੀ ਘੋਰ ਉਲੰਘਣਾ ਕਰਦਿਆਂ ਉਨ੍ਹਾਂ ਦੇ ਘਰ ਵਿੱਚ ਵੜ ਗਏ ਅਤੇ ਉਨ੍ਹਾਂ ਦੇ ਬੈੱਡਰੂਮ ਤੱਕ ਪਹੁੰਚ ਗਏ। ਇੱਕ ਔਰਤ ਦੇ ਖਿਲਾਫ਼ ਅਜਿਹਾ ਵਿਹਾਰ ਨਾ ਸਿਰਫ਼ ਅਣਉਚਿਤ ਹੈ ਸਗੋਂ ਕਾਨੂੰਨ ਦੇ ਵੀ ਖ਼ਿਲਾਫ਼ ਹੈ। ਮੈਂ ਆਪਣੇ ਵੀਡੀਓ ਵਿੱਚ ਸੁਖਪਾਲ ਸਿੰਘ ਖਹਿਰਾ ਬਾਰੇ ਗੱਲ ਕੀਤੀ ਸੀ, ਪਰ ਵੀਡੀਓ ਵਿੱਚ ਗਨੀਵ ਕੌਰ ਮਜੀਠੀਆ ਕਿਹਾ ਗਿਆ। ਉਨ੍ਹਾਂ ਦੀ ਟੀਮ ਨੇ ਵੀਡੀਓ 'ਚੋਂ "ਗਨੀਵ ਕੌਰ" ਹਟਾ ਕੇ ਸਿਰਫ਼ "ਮਜੀਠੀਆ" ਛੱਡ ਦਿੱਤਾ।

ਇਸ ਮਾਮਲੇ ਵਿੱਚ, ਉਨ੍ਹਾਂ ਨੇ 25 ਜੂਨ 2025 ਨੂੰ ਇੱਕ ਵੀਡੀਓ ਪੋਸਟ ਕੀਤਾ, ਜਿਸ ਵਿੱਚ ਤਿੰਨ ਮਿੰਟ 13 ਸਕਿੰਟ ਦੀ ਵੀਡੀਓ ਵਿੱਚ ਮਹਿਲਾ ਵਿਧਾਇਕ ਗਨੀਵ ਕੌਰ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੇ ਕਥਿਤ ਦੁਰਵਿਵਹਾਰ ਦੀ ਨਿੰਦਾ ਕੀਤੀ ਗਈ ਸੀ। ਹਾਲਾਂਕਿ, ਉਕਤ ਆਗੂਆਂ ਅਤੇ ਉਨ੍ਹਾਂ ਦੀ ਟੀਮ ਨੇ ਇਸ ਵੀਡੀਓ ਨੂੰ ਇਸ ਤਰ੍ਹਾਂ ਸੰਪਾਦਿਤ ਕੀਤਾ ਕਿ ਅਜਿਹਾ ਲੱਗੇ ਜਿਵੇਂ ਮੈਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਰੋਧ ਕੀਤਾ ਹੋਵੇ। ਮੈਂ ਵਿਰੋਧ ਵਿਧਾਇਕ ਦੇ ਚੰਡੀਗੜ੍ਹ ਵਾਲੇ ਘਰ ਦਾ ਕੀਤਾ ਸੀ।

ਇਨ੍ਹਾਂ ਨੇਤਾਵਾਂ ਵੱਲੋਂ ਇਹ ਸਭ ਕੁਝ ਉਨ੍ਹਾਂ ਦੀ ਰਾਜਨੀਤਿਕ ਛਵੀ ਅਤੇ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਨੀਤ ਨਾਲ ਕੀਤਾ ਗਿਆ ਹੈ। ਵੀਡੀਓ ਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਗਿਆ ਕਿ ਜਨਤਾ ਨੂੰ ਗੁੰਮਰਾਹ ਕੀਤਾ ਜਾ ਸਕੇ। ਇਸ ਸੰਬੰਧ ਵਿੱਚ ਅਸਲੀ ਅਤੇ ਛੇੜਛਾੜ ਕੀਤੇ ਵੀਡੀਓ ਦੀ ਪੈਨ ਡਰਾਈਵ ਵੀ ਪੁਲਿਸ ਨੂੰ ਸੌਂਪੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਗੈਰਕਾਨੂੰਨੀ ਹੀ ਨਹੀਂ, ਬਲਕਿ ਆਈ.ਟੀ. ਐਕਟ ਅਤੇ ਭਾਰਤੀ ਦੰਡ ਸੰਹਿਤਾ 2023 ਦੇ ਤਹਿਤ ਦੰਡਯੋਗ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

ਬਾਜਵਾ ਵਿਰੁੱਧ 50 ਗ੍ਰੇਨੇਡ ਵਾਲਾ ਬਿਆਨ ਦੇਣ 'ਤੇ ਦਰਜ ਹੋਈ FIR

ਪ੍ਰਤਾਪ ਸਿੰਘ ਬਾਜਵਾ ਨੇ 13 ਅਪ੍ਰੈਲ ਨੂੰ ਇੱਕ ਟੀਵੀ ਚੈਨਲ ਦੇ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਗ੍ਰੇਨੇਡ ਆ ਚੁੱਕੇ ਹਨ। ਉਨ੍ਹਾਂ ਮੁਤਾਬਕ 18 ਗ੍ਰੇਨੇਡਾਂ ਦੀ ਵਰਤੋਂ ਹੋ ਚੁੱਕੀ ਹੈ ਅਤੇ 32 ਹੋਰ ਸੂਬੇ ਭਰ ਵਿੱਚ ਧਮਾਕਿਆਂ ਲਈ ਬਾਕੀ ਹਨ। ਇੰਟਰਵਿਊ ਚਲਣ ਤੋਂ ਪਹਿਲਾਂ ਹੀ ਇਸਦਾ ਟੀਜ਼ਰ ਸਾਹਮਣੇ ਆ ਗਿਆ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ ਅਤੇ ਉਸੇ ਦਿਨ ਸ਼ਾਮ ਨੂੰ ਮੋਹਾਲੀ ਵਿੱਚ ਬਾਜਵਾ ਵਿਰੁੱਧ FIR ਦਰਜ ਕਰ ਦਿੱਤੀ ਗਈ। ਹੁਣ ਇਹ ਮਾਮਲਾ ਹਾਈਕੋਰਟ ਤੱਕ ਪਹੁੰਚ ਚੁੱਕਾ ਹੈ। ਇਸਦੇ ਨਾਲ ਹੀ, ਪੰਜਾਬ ਪੁਲਿਸ ਵੱਲੋਂ ਬਾਜਵਾ ਨਾਲ ਕਈ ਵਾਰੀ ਪੁੱਛਗਿੱਛ ਵੀ ਕੀਤੀ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget