ਚੰਡੀਗੜ੍ਹ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਨੂੰ ਇੱਕ ਨਵੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਦਾ ਹਦਾਇਤ ਕੀਤੀ ਹੈ। ਪੰਜਾਬ ਬੰਦ ਦਾ ਇਹ ਸੱਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਨੇ ਦਿੱਤਾ ਹੈ।

ਯਾਦ ਰਹੇ ਸਿੱਖ ਸਟੂਡੈਂਟਸ ਫੈਡਰੇਸ਼ਨ ਭੋਮਾ ਤੇ ਪੀਰ ਮੁਹੰਮਦ ਤੋਂ ਇਲਾਵਾ 1984 ਕਤਲੇਆਮ ਦੰਗਾ ਪੀੜਤ ਸੰਗਠਨ ਨੇ ਸਿੱਖ ਕਤਲੇਆਮ ਪੀੜਤਾਂ ਨੂੰ ਨਿਆਂ ਦਿਵਾਉਣ ਤੇ ਕੋਟਕਪੂਰਾ-ਬਰਗਾੜੀ ਗੋਲ਼ੀਕਾਂਡਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਇਸ ਬੰਦ ਦਾ ਸੱਦਾ ਦਿੱਤਾ ਗਿਆ ਹੈ। ਗਿਆਨੀ ਗੁਰਬਚਨ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ, ਨਿਹੰਗ ਜਥੇਬੰਦੀਆਂ ਤੇ ਹੋਰਾਂ ਨੂੰ ਆਦੇਸ਼ ਦਿੱਤਾ ਹੈ ਕਿ ਇਸ ਬੰਦ ਨੂੰ ਸਫਲ ਕੀਤਾ ਜਾਵੇ।