ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
Punjab News: ਬਰਨਾਲਾ ਵਿਚ ਸਫ਼ਾਈ ਸੇਵਕਾਂ (Sanitation Workers) 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ 30 ਜੁਲਾਈ ਭਾਵ ਕਿ ਵੀਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।

Punjab News: ਬਰਨਾਲਾ ਵਿਚ ਸਫ਼ਾਈ ਸੇਵਕਾਂ (Sanitation Workers) 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ 30 ਜੁਲਾਈ ਭਾਵ ਕਿ ਵੀਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਜਥੇਬੰਦੀ ਦੇ ਆਗੂਆਂ ਨੇ ਇਹ ਸਪਸ਼ਟ ਕਰ ਦਿੱਤਾ ਕਿ ਪੰਜਾਬ ਬੰਦ (Punjab Band) ਦੌਰਾਨ ਸਕੂਲਾਂ-ਕਾਲਜਾਂ ਨੂੰ ਬੰਦ ਨਹੀਂ ਕਰਵਾਇਆ ਜਾਵੇਗਾ ਤੇ ਸੂਬੇ ਦੇ ਸਾਰੇ ਸਕੂਲ-ਕਾਲਜ ਆਮ ਵਾਂਗ ਹੀ ਖੁੱਲ੍ਹਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਐਮਰਜੈਂਸੀ ਸੇਵਾਵਾਂ ਵਿਚ ਵੀ ਕੋਈ ਰੁਕਾਵਟ ਨਾ ਆਉਣ ਦੇਣ ਦੀ ਗੱਲ ਕਹੀ ਹੈ। ਜਥੇਬੰਦੀ ਆਗੂਆਂ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਦੇਣ।
ਇਸ ਦੇ ਨਾਲ ਹੀ ਜਲੰਧਰ ਦੀਆਂ ਜਥੇਬੰਦੀਆਂ ਨੇ ਵੀ ਇਹ ਸਪਸ਼ਟ ਕੀਤਾ ਕਿ ਜਲੰਧਰ ਜ਼ਿਲ੍ਹੇ ਵਿਚ ਭਲਕੇ ਦੁਕਾਨਾਂ ਤੇ ਬਾਜ਼ਾਰ ਆਦਿ ਆਮ ਵਾਂਗ ਖੁੱਲ੍ਹੇ ਰਹਿਣਗੇ। ਇਸ ਸਬੰਧੀ ਯੂਨੀਅਨ ਆਗੂਆਂ ਨੇ ਬਾਕਾਇਦਾ ਪ੍ਰੈੱਸ ਕਾਨਫ਼ਰੰਸ ਕਰ ਕੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 27 ਜੁਲਾਈ ਨੂੰ ਜਲੰਧਰ ਬੰਦ ਰੱਖਿਆ ਗਿਆ ਸੀ, ਜਿਸ ਵਿਚ ਲੋਕਾਂ ਨੇ ਵੀ ਉਨ੍ਹਾਂ ਦਾ ਸਹਿਯੋਗ ਦਿੱਤਾ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਭਾਈਚਾਰੇ ਵੱਲੋਂ 30 ਜੁਲਾਈ ਨੂੰ ਜਲੰਧਰ ਬੰਦ ਦੀ ਕਾਲ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵੱਲੋਂ 30 ਜੁਲਾਈ ਨੂੰ ਆਪਣਾ ਰੋਸ ਪ੍ਰਦਰਸ਼ਨ ਜ਼ਰੂਰ ਕੀਤਾ ਜਾਵੇਗਾ, ਪਰ ਜਲੰਧਰ ਵਿਚ ਸਾਰੀਆਂ ਦੁਕਾਨਾਂ, ਸਕੂਲ-ਕਾਲਜ ਤੇ ਹੋਰ ਸੇਵਾਵਾਂ ਆਮ ਵਾਂਗ ਚਲਦੀਆਂ ਰਹਿਣਗੀਆਂ। ਦੂਜੇ ਪਾਸੇ ਮੋਗਾ, ਕਪੂਰਥਲਾ, ਭਵਾਨੀਗੜ੍ਹ ਤੇ ਹੋਰ ਕਈ ਸ਼ਹਿਰਾਂ ਵਿਚ ਪੰਜਾਬ ਬੰਦ ਕਰਵਾਏ ਜਾਣ ਦੀ ਕਾਲ ਕਾਇਮ ਹੈ, ਜਿੱਥੇ ਭਾਈਚਾਰੇ ਵੱਲੋਂ ਦੁਕਾਨਾਂ ਤੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ
















