ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਕੇ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿੱਚ ਜਾਮ ਲਾਏ ਜਾਣਗੇ। ਇਸ ਬੰਦ ਦੇ ਸਮਰਥਨ 'ਚ ਆਮ ਆਦਮੀ ਪਾਰਟੀ (ਆਪ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਅਨੁਸੂਚਿਤ ਜਾਤੀਆਂ ਦੇ ਗਠਜੋੜ ਖੁੱਲ੍ਹ ਕੇ ਸਾਹਮਣੇ ਆ ਗਏ ਹਨ।
ਉਧਰ, ਸਾਬਕਾ ਆਈਏਐਸ ਅਧਿਕਾਰੀ, ਰਾਜਨੀਤਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ ਵੱਲੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅਨੁਸੂਚਿਤ ਜਾਤੀ ਗੱਠਜੋੜ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ ਹੈ।
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਲੀਡਰ
ਜਾਣੋ ਕੀ ਹੈ ਮਾਮਲਾ:
ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ 63.91 ਕਰੋੜ ਰੁਪਏ ਦੇ ਘੁਟਾਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਆਪਣੀ ਜਾਂਚ ਰਿਪੋਰਟ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸੌਂਪ ਦਿੱਤੀ। ਇਸ ਕੇਸ ਵਿੱਚ ਮੁੱਖ ਸਕੱਤਰ ਨੇ ਮੁੱਖ ਸਕੱਤਰ ਦੀ ਮੁੜ ਜਾਂਚ ਕੀਤੀ। ਇਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਸੱਤ ਕਰੋੜ ਰੁਪਏ ਦੇ ਫੰਡ ਸੰਸਥਾਵਾਂ ਨੂੰ ਨਿਯਮਾਂ ਦੇ ਉਲਟ ਵੰਡੇ ਗਏ। ਮੰਤਰੀ ਦੇ ਦਸਤਖਤ ਫੰਡ ਰਿਲੀਜ਼ ਕਰਨ ਵਾਲੀਆਂ ਫਾਈਲਾਂ 'ਤੇ ਵੀ ਸੀ। ਇਸ ਦੇ ਬਾਵਜੂਦ ਜਾਂਚ ਵਿਚ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ।
Punjab Bandh: ਪੰਜਾਬ ਬੰਦ ਦਾ ਐਲਾਨ, ਸੜਕਾਂ 'ਤੇ ਆਵਾਜਾਈ ਰਹੇਗੀ ਠੱਪ
ਏਬੀਪੀ ਸਾਂਝਾ
Updated at:
09 Oct 2020 11:21 AM (IST)
Post Metric Scholarship Scam: ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸੰਤ ਸਮਾਜ ਤੇ ਸਮੂਹ ਅਨੁਸੂਚਿਤ ਜਾਤੀ ਜਥੇਬੰਦੀਆਂ ਦੇ ਵਰਕਰ 10 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿੱਚ ਜਾਮ ਲਾਉਗੇ।
ਫ਼ਾਈਲ ਤਸਵੀਰ
- - - - - - - - - Advertisement - - - - - - - - -