ਪੜਚੋਲ ਕਰੋ

Punjab Bandh : ਇਸਾਈ ਭਾਈਚਾਰੇ ਵੱਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਵਾਪਸ , ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਮਿਲਿਆ ਭਰੋਸਾ

ਲੁਧਿਆਣਾ ਵਿੱਚ ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ 27 ਸਤੰਬਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ।

ਲੁਧਿਆਣਾ : ਲੁਧਿਆਣਾ ਵਿੱਚ ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ 27 ਸਤੰਬਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ। ਇਸ ਸਬੰਧੀ ਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ADGP ਨਾਲ ਮੀਟਿੰਗ ਤੋਂ ਬਾਅਦ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਮਸੀਹੀ ਭਾਈਚਾਰਾ ਵਾਪਿਸ ਲੈ ਰਿਹਾ ਹੈ।
 
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਪੱਟੀ ਅਤੇ ਡੱਡੂਆਣਾ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮਗਰੋਂ ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਪੁਲੀਸ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਆਪਸੀ ਸਹਿਮਤੀ ਬਣੀ ਕਿ ਪੰਜਾਬ ਬੰਦ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਹਿਯੋਗ ਕਰ ਰਹੇ ਹਨ।

ਦੱਸ ਦਈਏ ਕਿ ਕਰੀਬ 22 ਦਿਨ ਪਹਿਲਾਂ ਸ਼ਹਿਰ ਦੇ ਪੱਟੀ ਸਥਿਤ ਚਰਚ 'ਤੇ ਹੋਏ ਹਮਲੇ ਦੇ ਵਿਰੋਧ 'ਚ ਈਸਾਈ ਭਾਈਚਾਰੇ ਵੱਲੋਂ ਵੀ ਅਰਥੀ ਫੂਕ ਮਾਰਚ ਕੱਢਿਆ ਗਿਆ ਸੀ। ਇਸ ਤੋਂ ਬਾਅਦ ਜਗਰਾਉਂ ਪੁਲ ਨੂੰ ਇੱਕ ਘੰਟੇ ਤੋਂ ਵੱਧ ਸਮੇਂ ਲਈ ਬੰਦ ਰੱਖਿਆ ਗਿਆ। ਇਸ ਮਗਰੋਂ ਈਸਾਈ ਭਾਈਚਾਰੇ ’ਤੇ ਹੋ ਰਹੇ ਹਮਲਿਆਂ ਤੇ ਉਨ੍ਹਾਂ ਤੋਂ ਪ੍ਰਚਾਰ ਦੀ ਖੋਹੀ ਜਾ ਰਹੀ ਆਜ਼ਾਦੀ ਖ਼ਿਲਾਫ਼ 27 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ।
 
ਇਸ ਤੋਂ ਪਹਿਲਾਂ ਦੁਆ ਨੇ ਕਿਹਾ ਸੀ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਉਨ੍ਹਾਂ ਦੇ ਭਾਈਚਾਰੇ ’ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਦੇ ਪਵਿੱਤਰ ਚਰਚ ’ਚ ਭੰਨਤੋੜ ਕੀਤੀ ਜਾ ਰਹੀ ਹੈ ਤੇ ਬਾਈਬਲ ਦੀ ਬੇਅਦਬੀ ਕੀਤੀ ਜਾ ਰਹੀ ਹੈ। ਇਹੀ ਨਹੀਂ ਉਨ੍ਹਾਂ ਨੂੰ ਆਪਣੇ ਧਰਮ ਦਾ ਪ੍ਰਚਾਰ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਤਰਨਤਾਰਨ ਦੀ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਨਾ ਫੜਿਆ ਗਿਆ ਤੇ ਉਨ੍ਹਾਂ ਨੂੰ ਪ੍ਰਚਾਰ ਦੀ ਆਜ਼ਾਦੀ ਨਾ ਮਿਲੀ ਤਾਂ ਉਹ 27 ਸਤੰਬਰ ਨੂੰ ਪੰਜਾਬ ਬੰਦ ਕਰਵਾਉਣਗੇ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget