Farmer Protest: 'ਪੰਜਾਬ ਬੰਦ' ਨੂੰ ਜਬਰਦਸਤ ਹੁੰਗਾਰਾ! ਕਿਸਾਨਾਂ ਦੇ ਹੱਕ 'ਚ ਡਟੀਆਂ ਸਾਰੀਆਂ ਧਿਰਾਂ
Farmer Protest: ਕਿਸਾਨਾਂ ਅੰਦੋਲਨ ਦੇ ਹੱਕ ਵਿੱਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੜਕਾਂ ਜਾਮ ਕਰ ਦਿੱਤੀਆਂ। ਪਹਿਲਾਂ ਹੀ ਪਤਾ ਹੋਣ ਕਰਕੇ ਲੋਕ ਵੀ ਵਾਹਨ ਲੈ ਕੇ ਸੜਕਾਂ ਉਪਰ ਘੱਟ ਹੀ ਨਿਕਲ ਰਹੇ ਹਨ।
Farmer Protest: ਕਿਸਾਨਾਂ ਅੰਦੋਲਨ ਦੇ ਹੱਕ ਵਿੱਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੜਕਾਂ ਜਾਮ ਕਰ ਦਿੱਤੀਆਂ। ਪਹਿਲਾਂ ਹੀ ਪਤਾ ਹੋਣ ਕਰਕੇ ਲੋਕ ਵੀ ਵਾਹਨ ਲੈ ਕੇ ਸੜਕਾਂ ਉਪਰ ਘੱਟ ਹੀ ਨਿਕਲ ਰਹੇ ਹਨ। ਪ੍ਰਾਈਵੇਟ ਤੇ ਸਰਕਾਰੀ ਬੱਸ ਯੂਨੀਅਨਾਂ ਨੇ ਵੀ ਕਿਸਾਨਾਂ ਦੀ ਹਮਾਇਤ ਵਿੱਚ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਲਈ ਸੜਕਾਂ ਉਪਰ ਟਾਂਵੇਂ-ਟਾਂਵੇਂ ਵਾਹਨ ਹੀ ਦਿਖਾਈ ਦੇ ਰਹੇ ਹਨ।
ਪੰਜਾਬ ਬੰਦ ਦੇ ਚਲਦਿਆਂ ਸਵੇਰੇ 7 ਵਜੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੂਬੇ ਵਿੱਚ ਇੱਕ 140 ਤੋਂ ਵੱਧ ਥਾਵਾਂ ਤੇ ਡੇਰੇ ਲਾ ਲਾਉਂਦਿਆਂ ਸੜਕੀ ਤੇ ਰੇਲ ਆਵਾਜਾਈ ਬੰਦ ਕਰ ਦਿੱਤੀ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਸੂਬੇ ਦੀਆਂ ਵੱਡੀ ਗਿਣਤੀ ਵਿੱਚ ਵਪਾਰੀ, ਧਾਰਮਿਕ, ਮੁਲਾਜ਼ਮ, ਵਿਦਿਆਰਥੀ, ਟਰਾਂਸਪੋਰਟਰ ਤੇ ਹੋਰਨਾਂ ਜਥੇਬੰਦੀਆਂ ਵੀ ਨਿੱਤਰ ਆਈਆਂ ਹਨ ਜਿਨ੍ਹਾਂ ਵੱਲੋਂ ਅੱਜ ਪੰਜਾਬ ਬੰਦ ਵਿੱਚ ਸਹਿਯੋਗ ਕੀਤਾ ਜਾ ਹਿਰਾ ਹੈ।
ਦੱਸ ਦਈਏ ਕਿ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਪੰਜਾਬ ਬੰਦ ਕੀਤਾ ਹੈ। ਅੱਜ ਬਾਜ਼ਾਰ ਤੇ ਹੋਰ ਅਦਾਰੇ ਵੀ ਬੰਦ ਹਨ। ਬੱਸਾਂ ਵੀ ਨਹੀਂ ਚੱਲ ਰਹੀਆਂ। ਸੂਬੇ 'ਚ 52 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਦੇ ਰੂਟ ਬਦਲੇ ਗਏ ਹਨ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕਿਸੇ ਦਾ ਕੋਈ ਇਮਤਿਹਾਨ, ਇੰਟਰਵਿਊ ਆਦਿ ਹੈ ਤਾਂ ਉਸ ਨੂੰ ਰੋਕਿਆ ਨਹੀਂ ਜਾਵੇਗਾ। ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪੁਲਿਸ ਤੇ ਪ੍ਰਸ਼ਾਸਨ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਮੋਡ 'ਤੇ ਹੈ।
ਬੰਦ ਵਿੱਚ ਸ਼ਾਮਲ ਹੋਣ ਵਾਲੇ ਨਿੱਜੀ ਬੱਸ ਟਰਾਂਸਪੋਰਟਰਾਂ ਤੋਂ ਇਲਾਵਾ ਵੰਦੇ ਭਾਰਤ ਤੇ ਸ਼ਤਾਬਦੀ ਸਮੇਤ 200 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਬੰਦ ਦਾ ਸੱਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿੱਚ ਦਿੱਤਾ ਗਿਆ ਜੋ ਕਿਸਾਨ ਮੰਗਾਂ ਨੂੰ ਲਾਗੂ ਕਰਵਾਉਣ ਲਈ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਭੁੱਖ ਹੜਤਾਲ ’ਤੇ ਹਨ। ਕਈ ਸ਼ਹਿਰਾਂਅਤੇ ਕਸਬਿਆਂ ਵਿੱਚ ਜ਼ਿਆਦਾਤਰ ਕੌਮੀ ਮਾਰਗ ਹਨ, ਜਿਸ ਨਾਲ ਰੋਜ਼ਾਨਾ ਯਾਤਰੀਆਂ ਤੇ ਦਫਤਰ ਜਾਣ ਵਾਲਿਆਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਇਹ ਨੌਂ ਘੰਟੇ ਦਾ ਬੰਦ ਸ਼ਾਮ 4 ਵਜੇ ਤੱਕ ਲਾਗੂ ਰਹੇਗਾ।
ਹਾਲਾਂਕਿ, ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਨਹੀਂ ਕਿਉਂਕਿ ਪੁਲਿਸ ਵਾਹਨ ਚਾਲਕਾਂ ਨੂੰ ਸਫ਼ਰ ਕਰਨ ਤੋਂ ਬਚਣ ਜਾਂ ਉਨ੍ਹਾਂ ਦੀਆਂ ਮੰਜ਼ਿਲਾਂ ਤੇ ਪਹੁੰਚਣ ਲਈ ਲਿੰਕ ਸੜਕਾਂ ਤੇ ਚੱਲਣ ਲਈ ਮਦਦ ਕਰ ਰਹੀ ਸੀ। ਮੋਹਾਲੀ, ਪਟਿਆਲਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਤੇ ਹੋਰ ਥਾਵਾਂ ਤੋਂ ਦੁਕਾਨਾਂ ਤੇ ਕਾਰੋਬਾਰੀ ਅਦਾਰੇ ਬੰਦ ਹੋਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਦੇ ਹੜਤਾਲ ਵਿੱਚ ਸ਼ਾਮਲ ਹੋਣ ਕਾਰਨ ਪੰਜਾਬ ਵਿੱਚ ਜ਼ਿਆਦਾਤਰ ਪ੍ਰਾਈਵੇਟ ਬੱਸਾਂ ਸੜਕਾਂ ਤੋਂ ਬੰਦ ਰਹੀਆਂ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਸਕੂਲਾਂ ਅਤੇ ਦਫ਼ਤਰਾਂ ਨੇ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਦੂਜੇ ਪਾਸੇ ਚੰਡੀਗੜ੍ਹ ਵਿੱਚ ਬੰਦ ਦਾ ਅਸਰ ਦੇਖਣ ਨੂੰ ਨਹੀਂ ਮਿਲਿਆ।