Punjab Bandh: ਭਲਕੇ ਬੱਸਾਂ ਦੇ ਨਾਲ-ਨਾਲ ਰੇਲ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਭਲਕੇ ਯਾਨੀਕਿ 30 ਦਸੰਬਰ ਨੂੰ ਟਰੇਨਾਂ ਦੀ ਆਵਾਜਾਈ ਪੰਜਾਬ ਵਿਚ ਬੰਦ ਰਹੇਗੀ। ਦਰਅਸਲ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੀ ਕਾਲ ਕਾਰਨ ਉੱਤਰੀ ਰੇਲਵੇ ਨੇ ਸੋਮਵਾਰ ਨੂੰ ਪੰਜਾਬ ਵਿੱਚ 106 ਮੇਲ, ਐਕਸਪ੍ਰੈਸ ਜਾਂ ਸੁਪਰਫਾਸਟ ਟਰੇਨਾਂ ਦੇ ਸੰਚਾਲਨ ਨੂੰ ਰੱਦ (Train Services to Suspended) ਕਰ ਦਿੱਤਾ ਹੈ। ਰੇਲਵੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਐਤਵਾਰ ਸ਼ਾਮ ਨੂੰ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਬਾਅਦ ਦੁਪਹਿਰ ਲਿਆ ਗਿਆ ਅਤੇ ਪੰਜਾਬ ਦੇ ਸਾਰੇ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇੰਨੇ ਘੰਟੇ ਬੰਦ ਰਹੇਗੀ ਰੇਲ ਸੇਵਾ
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਟਰੇਨਾਂ ਸੋਮਵਾਰ ਨੂੰ ਅੰਬਾਲਾ ਅਤੇ ਦਿੱਲੀ ਜਾਂ ਸਹਾਰਨਪੁਰ ਵੱਲ ਹੀ ਚੱਲਣਗੀਆਂ। ਇਸ ਦੌਰਾਨ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਅਤੇ ਰੇਲ ਆਵਾਜਾਈ ਬੰਦ ਰਹੇਗੀ ਕਿਉਂਕਿ ਇਸ ਦੌਰਾਨ PRTC ਅਤੇ ਟੈਕਸੀਆਂ ਸਮੇਤ ਬੱਸ ਆਪਰੇਟਰ ਵੀ ਨਹੀਂ ਚੱਲਣਗੇ। ਸਬਜ਼ੀ ਮੰਡੀਆਂ, ਅਨਾਜ ਮੰਡੀਆਂ ਅਤੇ ਹੋਰ ਵਪਾਰਕ ਦੁਕਾਨਾਂ ਵੀ ਨੌਂ ਘੰਟੇ ਲਈ ਬੰਦ ਰਹਿਣਗੀਆਂ।
ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਪਨਬਸ ਅਤੇ ਪੀ. ਆਰ. ਟੀ. ਸੀ. (PRTC) ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਭਲਕੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸੜਕਾਂ 'ਤੇ ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਨਹੀਂ ਦੌੜਨਗੀਆਂ।
ਦੱਸ ਦੇਈਏ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਅਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।