Punjab Bandh News: ਅੱਜ ਪੰਜਾਬ ਭਰ ’ਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਤਿੰਨ ਘੰਟੇ ਪੂਰੇ ਹੋਣ ਮਗਰੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਨੂੰ ਖਾਲੀ ਕਰ ਦਿੱਤਾ ਹੈ। ਇਸ ਮਗਰੋਂ ਹੁਣ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
ਹੋਰ ਪੜ੍ਹੋ : Punjab Bandh: ਕਿਸਾਨ ਅੰਦੋਲਨ ਹੋਵੇਗਾ ਤੇਜ਼, 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ
ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ (Punjab Bandh) ਦਿੱਤਾ ਤੇ ਨਾਲ ਹੀ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।
ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕੀਤੀ
ਦੱਸ ਦਈਏ ਕਿ ਅੱਜ ਪੰਜਾਬ (Punjab) ਭਰ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਹੁਣ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ 30 ਦਸੰਬਰ (30 December) ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਸਰਵਣ ਸਿੰਘ ਪੰਧੇਰ ਨੇ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਬੰਦ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।