Punjab bandh today: ਪੰਜਾਬ ਵਿੱਚ ਅੱਜ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਘਰੋਂ ਨਿਕਲਣ ਤੋਂ ਪਹਿਲਾਂ ਤੁਹਾਨੂੰ ਇਹ ਖ਼ਬਰ ਪੜ੍ਹ ਲੈਣੀ ਚਾਹੀਦੀ ਹੈ। ਮਣੀਪੁਰ ਵਿੱਚ ਵਾਪਰੀ ਹਿੰਸਾ ਦੇ ਖਿਲਾਫ਼ ਅੱਜ ਪੰਜਾਬ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। 6 ਅਗਸਤ ਨੂੰ ਜਲੰਧਰ ਵਿੱਚ ਦਲਿਤ ਤੇ ਈਸਾਈ ਭਾਈਚਾਰਿਆਂ ਵੱਲੋਂ ਬੰਦ ਦੀ ਕਾਲ ਦਿੱਤੀ ਗਈ ਸੀ। ਜਿਸ ਦੀ ਰਣਨੀਤੀ 7 ਅਗਸਤ ਨੂੰ ਉਲੀਕੀ ਗਈ ਸੀ।
ਇਸ ਲਈ ਅੱਜ ਦਾ ਸਭ ਤੋਂ ਵੱਧ ਅਸਰ ਦਿੱਲੀ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਦੇਖਣ ਨੂੰ ਮਿਲੇਗਾ। ਜਲੰਧਰ ਦੇ ਰਾਮਾਮੰਡੀ ਚੌਕ, ਪਠਾਨਕੋਟ ਬਾਈਪਾਸ 'ਤੇ ਆਵਾਜ਼ਾਈ ਪੂਰੀ ਤਰ੍ਹਾਂ ਨਾਲ ਬੰਦ ਰਹੇਗੀ। ਬੰਦ ਦਾ ਅਸਰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਜਾਵੇਗਾ ਜੋ ਸ਼ਾਮ 5 ਵਜੇ ਤੱਕ ਚੱਲੇਗਾ।
ਪੰਜਾਬ ਬੰਦ ਦੌਰਾਨ ਸਿਰਫ਼ ਐਮਰਜੈਂਸੀ ਵਾਹਨਾਂ ਨੂੰ ਹੀ ਆਉਣ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਇਲਾਵਾ ਕਿਸੇ ਹੋਰ ਵਾਹਨ ਨੂੰ ਨਹੀਂ ਨਿਕਲਣ ਦਿੱਤਾ ਜਾਵੇਗਾ। ਇਸੇ ਲਈ ਜੇਕਰ ਤੁਹਾਡਾ ਬਾਹਰ ਮਾਰਕਿਟ ਜਾਂ ਦੂਸਰੇ ਸ਼ਹਿਰ ਜਾਣ ਦਾ ਪਲਾਨ ਬਣ ਰਿਹਾ ਹੈ ਤਾਂ ਤੁਸੀਂ ਇਸ ਨੂੰ ਅੱਜ ਦੇ ਦਿਨ ਰੋਕ ਲਵੋ।
ਦਲਿਤ ਤੇ ਈਸਾਈ ਆਗੂਆਂ ਨੇ ਕਿਹਾ ਕਿ ਭਗਵਾ ਕੱਟੜਪੰਥੀਆਂ ਵੱਲੋਂ ਮਣੀਪੁਰ ਵਿੱਚ ਦੋ ਔਰਤਾਂ ਦੀ ਇੱਜ਼ਤ ਲੁੱਟਣੀ ਭਾਰਤ ਦੇ ਚਿਹਰੇ ’ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਉੜੀਸਾ ਵਿੱਚ ਗ੍ਰਾਹਮ ਸਟੇਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰਾਤ ਨੂੰ ਉਨ੍ਹਾਂ ਦੀ ਕਾਰ ਵਿੱਚ ਜ਼ਿੰਦਾ ਸਾੜ ਦਿੱਤਾ ਗਿਆ। ਗੋਧਰਾ ਕਾਂਡ ਨੂੰ ਕੋਈ ਨਹੀਂ ਭੁੱਲਿਆ, ਜਿੱਥੇ ਗਰਭਵਤੀ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ, ਤਸ਼ੱਦਦ ਕੀਤਾ ਗਿਆ ਤੇ ਮਾਰਿਆ ਗਿਆ।
ਬਿਲਕਿਸ ਬਾਨੋ ਪਿਛਲੇ ਕਈ ਸਾਲਾਂ ਤੋਂ ਅਜਿਹੇ ਅੱਤਿਆਚਾਰਾਂ ਵਿਰੁੱਧ ਲੜ ਰਹੀ ਹੈ, ਪਰ ਭਾਜਪਾ ਦੇ ਰਾਜ ਵਿੱਚ ਗੋਧਰਾ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਜੇਲ੍ਹ ਵਿੱਚੋਂ ਰਿਹਾਅ ਕਰਕੇ ਗੈਂਗਸਟਰਾਂ ਨੂੰ ਹੁਲਾਰਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਚਾਹੁੰਦੀ ਤਾਂ ਅਜਿਹੀ ਨਿੰਦਣਯੋਗ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟ ਸਕਦੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial