Punjab News: ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਉਸ ਦੇ ਅੰਦਰ ਖੜ੍ਹ ਕੇ ਮੌਜ ਮਸਤੀ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਿਸ ਹੁਣ ਸਖ਼ਤ ਹੋ ਗਈ ਹੈ। ਪੁਲਿਸ ਹੁਣ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਪੁਲਿਸ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ 'ਤੇ ਨਜ਼ਰ ਰੱਖਣ ਲਈ ਸਾਰੇ ਜ਼ਿਲ੍ਹਿਆਂ 'ਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।


ਇਸ ਪਿੱਛੇ ਮਕਸਦ ਸੜਕ ਹਾਦਸਿਆਂ ਨੂੰ ਰੋਕਣਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਜਾਂ ਵੀਡੀਓ ਸਾਹਮਣੇ ਆਉਂਦੀ ਹੈ ਤਾਂ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇ।


ਇਹ ਹੁਕਮ ਬੈਂਗਲੁਰੂ ਦੀ ਤਰਜ਼ 'ਤੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਏਡੀਜੀਪੀ) ਨੇ ਜਾਰੀ ਕੀਤੇ ਹਨ। ਹੁਕਮਾਂ 'ਚ ਕਿਹਾ ਗਿਆ ਹੈ ਕਿ ਬੱਚੇ ਜਾਂ ਵੱਡੇ ਸਨਰੂਫ ਵਿੱਚੋਂ ਬਾਹਰ ਨਿਕਲ ਕੇ ਹੰਗਾਮਾ ਕਰਦੇ ਹਨ। ਇਸ ਨਾਲ ਡਰਾਈਵਰ ਦਾ ਧਿਆਨ ਭਟਕ ਜਾਂਦਾ ਹੈ। ਅਜਿਹੇ 'ਚ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ਲੋਕਾਂ ਦਾ ਚਲਾਨ ਕੱਟਣਾ ਚਾਹੀਦਾ ਹੈ।


ਇਸ ਸਬੰਧੀ ਟਰੈਫਿਕ ਵਿੰਗ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਜੇ ਕੋਈ ਅਜਿਹਾ ਵਾਹਨ ਸਾਡੇ ਧਿਆਨ ਵਿੱਚ ਆਉਂਦਾ ਹੈ। ਇਸ ਲਈ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਵੇ। ਮੁਹਾਲੀ ਦੇ ਡੀਐਸਪੀ ਟਰੈਫਿਕ ਮਹੇਸ਼ ਸੈਣੀ ਨੇ ਕਿਹਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ