Punjab News: ਪੰਜਾਬ ਦੇ ਫੌਜੀ ਦੀ ਲੱਦਾਖ 'ਚ ਸ਼ੱਕੀ ਹਾਲਤ 'ਚ ਮੌਤ, ਮਹਿਜ਼ 23 ਸਾਲਾਂ ਦੀ ਉਮਰ 'ਚ ਦੁਨੀਆ ਨੂੰ ਆਖ ਗਿਆ ਅਲਵਿਦਾ
Punjab: ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੂੰ 24 ਮਾਰਚ ਨੂੰ ਚੰਡੀਗੜ੍ਹ ਆਰਮੀ ਦਫ਼ਤਰ ਪਹੁੰਚਣ ਲਈ ਸੁਨੇਹਾ ਭੇਜਿਆ ਗਿਆ। ਜਦੋਂ ਅਸੀਂ ਪਹੁੰਚੇ ਤਾਂ ਸਾਨੂੰ ਦੱਸਿਆ ਗਿਆ ਕਿ ਸੁਖਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ।
Punjab News: ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਇੱਕ ਜਵਾਨ ਦੀ ਲੱਦਾਖ ਵਿੱਚ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਨਾਮ ਸੁਖਵਿੰਦਰ ਸਿੰਘ ਹੈ ਅਤੇ ਉਸਦੀ ਉਮਰ 23 ਸਾਲ ਸੀ। ਸੁਖਵਿੰਦਰ ਸਿੰਘ ਰੋਪੜ ਦੇ ਪਿੰਡ ਹੀਰਪੁਰ ਦਾ ਰਹਿਣ ਵਾਲਾ ਸੀ।
ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਜਸਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ 24 ਮਾਰਚ ਨੂੰ ਚੰਡੀਗੜ੍ਹ ਆਰਮੀ ਦਫ਼ਤਰ ਪਹੁੰਚਣ ਲਈ ਸੁਨੇਹਾ ਭੇਜਿਆ ਗਿਆ ਸੀ। ਜਦੋਂ ਅਸੀਂ ਉੱਥੇ ਪਹੁੰਚੇ ਤਾਂ ਸਾਨੂੰ ਦੱਸਿਆ ਗਿਆ ਕਿ ਸੁਖਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਜਦੋਂ ਪਰਿਵਾਰ ਨੇ ਖੁਦਕੁਸ਼ੀ ਨਾਲ ਸਬੰਧਤ ਕੋਈ ਦਸਤਾਵੇਜ਼ ਅਤੇ ਪੋਸਟਮਾਰਟਮ ਰਿਪੋਰਟ ਮੰਗੀ ਤਾਂ ਅਧਿਕਾਰੀਆਂ ਨੇ ਸਾਫ਼ ਇਨਕਾਰ ਕਰ ਦਿੱਤਾ।
ਜਸਵਿੰਦਰ ਨੇ ਦੋਸ਼ ਲਾਇਆ ਕਿ ਸੁਖਵਿੰਦਰ ਸਿੰਘ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਸੀ, ਜਿਸ ਕਰਕੇ ਉਹ ਖੁਦਕੁਸ਼ੀ ਨਹੀਂ ਕਰ ਸਕਦਾ। ਜਦੋਂ ਤੱਕ ਫੌਜ ਦੇ ਅਧਿਕਾਰੀ ਅਸਲ ਸਥਿਤੀ ਬਾਰੇ ਸਾਰੇ ਸਬੂਤ ਅਤੇ ਜਾਣਕਾਰੀ ਨਹੀਂ ਦਿੰਦੇ, ਉਦੋਂ ਤੱਕ ਉਹ ਸੁਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਦੂਜੇ ਪਾਸੇ ਮੰਗਲਵਾਰ ਨੂੰ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਰੋਪੜ ਜ਼ਿਲ੍ਹੇ ਦੇ ਹਸਪਤਾਲ ਪਹੁੰਚੀ। ਉਥੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਮੌਤ ਕਾਰਨ ਪਿੰਡ ਹੀਰਪੁਰ ਵਿੱਚ ਮਾਤਮ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।