Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
Batala News: ਪੰਜਾਬ ਦੇ ਬਟਾਲਾ ਇਲਾਕੇ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਕਾਦੀਆਂ ਰਾਜਪੂਤਾਂ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ 'ਤੇ ਅਣਪਛਾਤੇ ਹਮਲਾਵਰਾਂ...

Batala News: ਪੰਜਾਬ ਦੇ ਬਟਾਲਾ ਇਲਾਕੇ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਕਾਦੀਆਂ ਰਾਜਪੂਤਾਂ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ 'ਤੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਦੇਰ ਸ਼ਾਮ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਗੁਰਵਿੰਦਰ ਸਿੰਘ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ, ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਕਾਰਨ ਉਸਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ।
ਡੀ.ਐੱਸ.ਪੀ ਫਤਹਿਗੜ੍ਹ ਚੂੜੀਆਂ ਲਲਿਤ ਕੁਮਾਰ ਬੋਲੇ
ਜਾਣਕਾਰੀ ਮੁਤਾਬਕ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾ ਵਿਖੇ ਮੋਟਰ ਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਮੌਜੂਦਾ ਸਰਪੰਚ ਗੁਰਵਿੰਦਰ ਸਿੰਘ ’ਤੇ ਗੋਲੀਆਂ ਚਲਾ ਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਫਤਹਿਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਅੱਜ ਸ਼ਾਮ ਸਮੇਂ ਪਿੰਡ ਕਾਦੀਆਂ ਰਾਜਪੂਤਾ ਦੇ ਸਰਪੰਚ ਗੁਰਵਿੰਦਰ ਸਿੰਘ ਆਪਣੇ ਚਾਚਾ ਦੇ ਘਰ ਗਏ ਸਨ ਅਤੇ ਜਦ ਉਹ ਘਰ ਤੋਂ ਬਾਹਰ ਆਏ ਤਾਂ ਮੋਟਰ ਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚੱਲਾ ਦਿੱਤੀਆਂ, ਜਿਸਦੇ ਚਲਦਿਆਂ ਗੁਰਬਿੰਦਰ ਸਿੰਘ ਦੇ ਪੈਰ ’ਚ ਦੋ ਗੋਲੀਆਂ ਲੱਗੀਆਂ ਤੇ ਉਹ ਗੰਭੀਰ ਜ਼ਖਮੀ ਹੋ ਗਏ।
ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵਲੋਂ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਹੈ ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਡੀ.ਐੱਸ.ਪੀ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਓਧਰ ਦੂਜੇ ਪਾਸੇ ਇਸ ਹਮਲੇ ਦੀ ਜ਼ਿੰਮੇਵਾਰ ਗੈਂਗਸਟਰ ਨਿਸ਼ਾਨ ਜੋੜੀਆਂ ਤੇ ਆਦੇਸ਼ ਜਾਮਾਰਾਏ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ ਲਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਟ੍ਰੈਂਡਿੰਗ ਟੌਪਿਕ






















