Punjab News: ਪੰਜਾਬ 'ਚ ਜ਼ੋਰਦਾਰ ਧਮਾਕੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਜਾਣੋ ਕਿੱਥੇ ਹੋਇਆ 'ਗ੍ਰਨੇਡ' ਹਮਲਾ
Batala News: ਪੰਜਾਬ ਦੇ ਸ਼ਹਿਰ ਬਟਾਲਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਬਟਾਲਾ ਦੇ ਜੈਂਤੀਪੁਰ ਵਿੱਚ ਇੱਕ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਹਮਲਾ ਹੋਣ ਦੀਆਂ
Batala News: ਪੰਜਾਬ ਦੇ ਸ਼ਹਿਰ ਬਟਾਲਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਬਟਾਲਾ ਦੇ ਜੈਂਤੀਪੁਰ ਵਿੱਚ ਇੱਕ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਹਮਲਾ ਹੋਣ ਦੀਆਂ ਖ਼ਬਰਾਂ ਆਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਨੂੰ ਗ੍ਰਨੇਡ ਵਰਗਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਮਲਾ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਇੱਕ ਵੱਡੇ ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਜੈਂਤੀਪੁਰੀਆ ਦੇ ਘਰ 'ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗ੍ਰਨੇਡ ਵਰਗਾ ਹਮਲਾ ਕੀਤਾ ਗਿਆ ਹੈ। ਸ਼ਰਾਬ ਕਾਰੋਬਾਰੀ ਅਮਨਦੀਪ ਦੇ ਕਾਂਗਰਸ ਨਾਲ ਨੇੜਲੇ ਸਬੰਧ ਦੱਸੇ ਜਾਂਦੇ ਹਨ। ਘਟਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ, ਘਟਨਾ ਵਾਲੀ ਥਾਂ ਦਾ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਘਟਨਾ ਦੌਰਾਨ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਦਿਖਾਈ ਦੇ ਰਹੇ ਹਨ ਅਤੇ ਇਸ ਦੌਰਾਨ ਉਹ ਅਮਨਦੀਪ ਦੇ ਘਰ 'ਤੇ ਕੁਝ ਸੁੱਟਦੇ ਦਿਖਾਈ ਦੇ ਰਹੇ ਹਨ।
ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਨਾਲ ਆਸ-ਪਾਸ ਦੇ ਇਲਾਕੇ ਦੇ ਲੋਕ ਬੁਰੀ ਤਰ੍ਹਾਂ ਨਾਲ ਡਰ ਗਏ ਹਨ। ਆਖਿਰ ਇਹ ਵਿਅਕਤੀ ਕੌਣ ਸਨ ਅਤੇ ਇਹ ਹਮਲਾ ਕਿਸ ਲਈ ਕੀਤਾ ਗਿਆ ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Read More: Punjab News: ਪੰਜਾਬ ਦੇ ਹਾਲਾਤ ਖਰਾਬ, ਦਿਨ-ਦਿਹਾੜੇ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
Read MOre: Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।