Bathinda News: ਬਠਿੰਡਾ ਵਿੱਚ ਇੱਕ ਨਿੱਜੀ ਸਕੂਲ ਬੱਸ ਨੂੰ ਅੱਗ ਲੱਗ ਗਈ। ਇਸ ਵਿੱਚ ਲਗਭਗ 35 ਸਕੂਲੀ ਬੱਚੇ ਸਵਾਰ ਸਨ, ਜਿਨ੍ਹਾਂ ਨੂੰ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਿਆ ਗਿਆ। ਇਹ ਘਟਨਾ ਬੀਬੀ ਵਾਲੇ ਰੋਡ 'ਤੇ ਬਰਗਰ ਕਿੰਗ ਨੇੜੇ ਵਾਪਰੀ।
ਮਿਲੀ ਜਾਣਕਾਰੀ ਮੁਤਾਬਕ ਬੱਸ ਜਦੋਂ ਬੀਬੀ ਵਾਲਾ ਰੋਡ ’ਤੇ ਪਹੁੰਚੀ ਤਾਂ ਅਚਾਨਕ ਇਸ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਅੱਗ ਲੱਗਦੇ ਹੀ ਬੱਸ ਵਿੱਚ ਸਵਾਰ ਬੱਚਿਆਂ ਵਿੱਚ ਦਹਿਸ਼ਤ ਫੈਲ ਗਈ। ਸਥਿਤੀ ਨੂੰ ਦੇਖਦਿਆਂ ਡਰਾਈਵਰ ਨੇ ਤੁਰੰਤ ਰਾਹਗੀਰਾਂ ਤੋਂ ਮਦਦ ਮੰਗੀ ਅਤੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਣ ਦੀ ਕਾਰਵਾਈ ਸ਼ੁਰੂ ਕੀਤੀ।
ਡਰਾਈਵਰ ਦੀ ਸੂਝਬੂਝ ਨਾਲ ਬਚੇ 35 ਬੱਚੇ
ਡਰਾਈਵਰ ਦੀ ਸੂਝਬੂਝ ਅਤੇ ਰਾਹਗੀਰਾਂ ਦੀ ਮਦਦ ਨਾਲ ਬੱਸ ਵਿੱਚ ਸਵਾਰ ਸਾਰੇ 35 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਬੱਚੇ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਡਰਾਈਵਰ ਨੇ ਮੁੱਢਲੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ ਵਿੱਚ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਘਟਨਾ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਬੱਸ ਦੀ ਤਕਨੀਕੀ ਹਾਲਤ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਸਬੰਧੀ ਜਾਂਚ ਤੋਂ ਬਾਅਦ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
