Punjab News: ਮਾਨ ਸਰਕਾਰ ਨੇ ਮੁੜ ਮਾਰੀ ਬਾਜ਼ੀ ! ਅਜਿਹਾ ਉਪਰਾਲਾ ਕਰਨ ਵਾਲਾ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਾਣੋ ਹੁਣ ਕੀ ਮਾਰੀ ਮੱਲ ?
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ।
Punjab News: ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ।
ਅੱਜ ਨਵੀਂ ਦਿੱਲੀ ਵਿਖੇ ਏਅਰਪੋਰਟ ਦੇ ਟਰਮੀਨਲ-3 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਿਆ ਗਿਆ... ਜਿਸ ਵਿੱਚ NRI's ਅਤੇ ਯਾਤਰੀਆਂ ਨੂੰ ਏਅਰਪੋਰਟ 'ਤੇ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ... ਮੁਸਾਫ਼ਰਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 011-61232182 ਵੀ ਜਾਰੀ ਕੀਤਾ ਗਿਆ... pic.twitter.com/AD6c6MfGaF
— Bhagwant Mann (@BhagwantMann) August 8, 2024
ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ਉਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
ਦਿੱਲੀ ਆਉਣ ਵਾਲੀਆਂ ਪੰਜਾਬ ਦੀਆਂ ਗੱਡੀਆਂ ਨੂੰ ਤੰਗ ਪਰੇਸ਼ਾਨ ਕਰਨ ਦੀਆਂ ਖਬਰਾਂ ਸਾਨੂੰ ਮਿਲ ਰਹੀਆਂ ਨੇ... ਆਉਣ ਵਾਲੇ ਦਿਨਾਂ 'ਚ ਇਸ ਦਿੱਕਤ ਨੂੰ ਵੀ ਦੂਰ ਕਰਕੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ... pic.twitter.com/LmyyHuRtPy
— Bhagwant Mann (@BhagwantMann) August 8, 2024
ਇਕ ਹੋਰ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੋਂ ਕੌਮੀ ਰਾਜਧਾਨੀ ਆਉਣ ਵਾਲੇ ਵਾਹਨਾਂ ਦੀ ਨਿਰਵਿਘਨ ਐਂਟਰੀ ਦਾ ਮਸਲਾ ਛੇਤੀ ਹੱਲ ਕਰ ਲਿਆ ਜਾਵੇਗਾ ਕਿਉਂਕਿ ਹੁਣ ਮਿਊਂਸਪਲ ਕਾਰਪੋਰੇਸ਼ਨ, ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ।