ਪੜਚੋਲ ਕਰੋ

Accident-prone Sites: ਬਲੈਕ ਸਪਾਟਜ਼ ਦੀ ਮੈਪਿੰਗ ਕਰਨ ਵਾਲਾ ਪੰਜਾਬ ਬਣਿਆ ਪਹਿਲਾਂ ਸੂਬਾ, ਆਖਰ ਇਹ ਕਿਵੇਂ ਕਰਦਾ ਹੈ ਕੰਮ ? 

Map All Accident-prone Sites: ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਯਾਤਰੀਆਂ ਨੂੰ ਸੁਚੇਤ

Map All Accident-prone Sites: ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। 

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿੱਚ ਆਮ ਤੌਰ 'ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ। 

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ 'ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇੱਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।

ਉਹਨਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ। 

ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget