Punjab Bhagwant Mann will take oath as CM today, Kejriwal tweeted and said – Today is a big day for Punjab


Bhagwant Mann Oath Take: ਪੰਜਾਬ ਦੀ ਸਿਆਸਤ ਲਈ ਅੱਜ ਦਾ ਦਿਨ ਅਹਿਮ ਹੈ। ਦਰਅਸਲ ਭਗਵੰਤ ਮਾਨ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਉਹ ਨਵਾਂਸ਼ਹਿਰ ਵਿੱਚ ਮੌਜੂਦ ਸ਼ਹੀਦ--ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਦੁਪਹਿਰ 12.30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਭਰ ਵਿੱਚੋਂ ਤਿੰਨ ਲੱਖ ਲੋਕਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ।


ਦੂਜੇ ਪਾਸੇ ਮਾਨ ਨੇ ਖਾਸ ਤੌਰ 'ਤੇ ਮਰਦਾਂ ਨੂੰ ਬਸੰਤੀ ਦਸਤਾਰ ਤੇ ਔਰਤਾਂ ਨੂੰ ਬਸੰਤੀ ਦੁਪੱਟਾ ਪਹਿਨਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਬਾਰੇ ਟਵੀਟ ਕੀਤਾ ਹੈ।






ਕੇਜਰੀਵਾਲ ਨੇ ਆਪਣੇ ਟਵੀਟ 'ਚ ਲਿਖਿਆ, ''ਅੱਜ ਪੰਜਾਬ ਲਈ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਹਿਰੀ ਸਵੇਰ ਵਿੱਚ ਸਮੁੱਚਾ ਪੰਜਾਬ ਇੱਕਠੇ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ ਦਾ ਸਹੁੰ ਚੁੱਕੇਗਾ। ਇਸ ਇਤਿਹਾਸਕ ਪਲ ਦਾ ਗਵਾਹ ਬਣਨ ਲਈ ਮੈਂ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋਇਆ।


ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ


ਖਾਸ ਗੱਲ ਇਹ ਹੈ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਚੋਂ ਆਮ ਆਦਮੀ ਪਾਰਟੀ ਨੇ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਦੂਜੇ ਪਾਸੇ ਕਾਂਗਰਸ ਨੂੰ 18, ਅਕਾਲੀ ਦਲ ਨੂੰ 3 ਅਤੇ ਭਾਜਪਾ ਨੂੰ 2 ਸੀਟਾਂ ਮਿਲੀਆਂ ਹਨ। ਇਸ ਵਾਰ 'ਆਪ' ਪਾਰਟੀ ਨੇ ਪੰਜਾਬ 'ਭਗਵੰਤ ਮਾਨ ਦੇ ਚਿਹਰੇ 'ਤੇ ਚੋਣ ਲੜੀ ਸੀ ਅਤੇ ਜਿੱਤ ਵੀ ਪ੍ਰਾਪਤ ਕੀਤੀ ਸੀ। ਮਾਨ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।


ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਕੀਤੀ ਇੱਕ ਹੋਰ ਸ਼ੁਰੂਆਤ, ਆਪਣਾ ਇੱਕ ਹੋਰ ਪ੍ਰੋਡਕਸ਼ਨ ਹਾਊਸ ਦਾ ਕੀਤਾ ਐਲਾਨ