ਅਕਾਲੀ ਦਲ ਨਾਲ ਗੱਠਜੋੜ ਤੋਂ ਪਹਿਲਾਂ BJP 'ਚ ਦੋਫਾੜ, ਕਿਹਾ- ਬਾਹਰ ਤੋਂ ਆਏ ਆਗੂ ਚਾਹੁੰਦੇ ਗੱਠਜੋੜ; BJP ਇੰਚਾਰਜ...
Punjab News: ਦਿੱਲੀ ਵਿੱਚ ਅਕਾਲੀ-ਭਾਜਪਾ ਗੱਠਜੋੜ ਦਾ ਫਾਰਮੂਲਾ ਲਗਭਗ ਫਾਈਨਲ ਹੋ ਗਿਆ ਹੈ। ਗੱਠਜੋੜ ਦੇ ਰਸਮੀ ਐਲਾਨ ਤੋਂ ਪਹਿਲਾਂ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀਆਰ ਪਾਟਿਲ 17 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗੱਠਜੋੜ ਨੂੰ ਲੈਕੇ ਪੰਜਾਬ ਭਾਜਪਾ ਦੋਫਾੜ ਹੋਈ ਜਾਪਦੀ ਹੈ। ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਗੱਠਜੋੜ ਬਾਰੇ ਇੱਕ ਵੱਡਾ ਬਿਆਨ ਦਿੰਦਿਆਂ ਹੋਇਆਂ ਸਪੱਸ਼ਟ ਕੀਤਾ ਕਿ ਲੰਬੇ ਸਮੇਂ ਤੋਂ ਭਾਜਪਾ ਦੇ ਮੈਂਬਰ ਇਕੱਲੇ ਚੋਣਾਂ ਲੜਨ ਦੇ ਹੱਕ ਵਿੱਚ ਹਨ, ਜਦੋਂ ਕਿ ਦੂਜੀਆਂ ਪਾਰਟੀਆਂ ਤੋਂ ਆਏ ਨੇਤਾ ਗੱਠਜੋੜ ਦੀ ਵਕਾਲਤ ਕਰ ਰਹੇ ਹਨ।
ਗਰੇਵਾਲ ਨੇ ਕਿਹਾ, "ਬਾਹਰੀ ਆਗੂ ਗੱਠਜੋੜ ਚਾਹੁੰਦੇ ਹਨ।" ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਾਰਟੀ ਦੇ ਰਵਾਇਤੀ ਨੇਤਾ ਦੁਬਾਰਾ ਅਕਾਲੀ ਦਲ ਨਾਲ ਹੱਥ ਨਹੀਂ ਮਿਲਾਉਣਾ ਚਾਹੁੰਦੇ। ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਨੂੰ ਇਕੱਲੇ ਚੋਣਾਂ ਲੜਨੀਆਂ ਚਾਹੀਦੀਆਂ ਹਨ। ਪੰਜਾਬ ਵਿੱਚ ਇੱਕ ਰਾਸ਼ਟਰਵਾਦੀ ਮਾਨਸਿਕਤਾ ਸਥਾਪਤ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਉਹੀ ਆਗੂ ਜੋ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ, ਅਕਾਲੀ ਦਲ ਨਾਲ ਗੱਠਜੋੜ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਫੈਸਲਾ ਹਾਈਕਮਾਂਡ ਨੇ ਲੈਣਾ ਹੈ, ਸਥਾਨਕ ਆਗੂਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਟ੍ਰੈਂਡਿੰਗ ਟੌਪਿਕ