ਪੜਚੋਲ ਕਰੋ

ਪੰਜਾਬ ਭਾਜਪਾ ਵੱਲੋਂ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ; 17 ਜ਼ਿਲ੍ਹਿਆਂ ਦੇ ਪ੍ਰਧਾਨ ਨਿਯੁਕਤ, ਇਨ੍ਹਾਂ ਆਗੂਆਂ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ ਭਾਜਪਾ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ। ਨਵੇਂ ਸਿਰੇ ਨਾਲ ਕਈ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਗਈ ਹੈ।

ਪੰਜਾਬ ਭਾਜਪਾ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ। ਨਵੇਂ ਸਿਰੇ ਨਾਲ ਕਈ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਗਈ ਹੈ। ਕਈ ਥਾਵਾਂ 'ਤੇ ਪੁਰਾਣੇ ਪ੍ਰਧਾਨਾਂ ਨੂੰ ਹੀ ਦੁਬਾਰਾ ਚੁਣਿਆ ਗਿਆ ਹੈ, ਜਦਕਿ ਕਈ ਸਾਬਕਾ ਵਿਧਾਇਕਾਂ ਅਤੇ ਹੋਰ ਪਾਰਟੀਆਂ ਤੋਂ ਆਏ ਆਗੂਆਂ ਨੂੰ ਵੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਚੋਣਾਂ ਵਿੱਚ ਲਾਭ ਹੋਵੇਗਾ।

2027 ਦੀਆਂ ਵਿਧਾਨ ਸਭਾ ਚੋਣਾਂ ਲਈ ਖਿੱਚੀ ਤਿਆਰੀ

ਪੰਜਾਬ ਭਾਜਪਾ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸੇ ਤਹਿਤ ਪਾਰਟੀ ਦੇ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ ਅਤੇ ਨਵੇਂ ਸਿਰੇ ਨਾਲ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਪੁਰਾਣੇ ਪ੍ਰਧਾਨਾਂ ਨੂੰ ਹੀ ਮੁੜ ਨਿਯੁਕਤ ਕੀਤਾ ਗਿਆ ਹੈ, ਜਦਕਿ ਕਈ ਸਾਬਕਾ ਵਿਧਾਇਕਾਂ ਅਤੇ ਹੋਰ ਪਾਰਟੀਆਂ ਤੋਂ ਆਏ ਆਗੂਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਭਾਜਪਾ ਨੂੰ ਉਮੀਦ ਹੈ ਕਿ ਇਸ ਕਦਮ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਮਿਲੇਗੀ ਅਤੇ ਚੋਣਾਂ ਵਿੱਚ ਲਾਭ ਹੋਵੇਗਾ।

ਹੁਣ ਤੱਕ ਨਿਯੁਕਤ ਹੋਏ 17 ਜ਼ਿਲ੍ਹਾ ਪ੍ਰਧਾਨ ਇਨ੍ਹਾਂ ਪ੍ਰਕਾਰ ਹਨ:

ਡਾ. ਭੂਪਿੰਦਰ ਸਿੰਘ ਚੀਮਾ – ਜ਼ਿਲ੍ਹਾ ਪ੍ਰਧਾਨ, ਖੰਨਾ

ਵਿਜੈ ਕੁਮਾਰ ਕੂਕਾ – ਜ਼ਿਲ੍ਹਾ ਪ੍ਰਧਾਨ, ਪਟਿਆਲਾ

ਹੀਰਾ ਵਾਲੀਆ – ਜ਼ਿਲ੍ਹਾ ਪ੍ਰਧਾਨ, ਬਟਾਲਾ

ਹਰਜੋਤ ਕਮ – ਜ਼ਿਲ੍ਹਾ ਪ੍ਰਧਾਨ, ਮੋਗਾ

ਸਰੂਪ ਚੰਦ ਸਿੰਗਲਾ – ਜ਼ਿਲ੍ਹਾ ਪ੍ਰਧਾਨ, ਸ਼ਹਿਰੀ ਬਠਿੰਡਾ

ਅਮਰਪਾਲ ਸਿੰਘ ਬੋਨੀ – ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ ਦਿਹਾਤੀ

ਰਾਜਿੰਦਰ ਪਾਲ ਸ਼ਰਮਾ – ਜ਼ਿਲ੍ਹਾ ਪ੍ਰਧਾਨ, ਜਗਰਾਓਂ

ਦਮਨ ਬਾਜਵਾ – ਜ਼ਿਲ੍ਹਾ ਪ੍ਰਧਾਨ, ਸੰਗਰੂਰ-2

ਹਰਦੀਪ ਸਿੰਘ ਗਿੱਲ – ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ ਦੇਹਾਤੀ-2

ਰਾਜਵਿੰਦਰ ਸਿੰਘ ਲੱਕੀ ਨੂੰ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਨਿਯੁਕਤ ਕੀਤਾ ਗਿਆ ਹੈ, ਜਦਕਿ ਬਘੇਲ ਸਿੰਘ ਬਾਰੀਆ ਨੂੰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਬਣਾਇਆ ਗਿਆ ਹੈ। ਫਤਿਹਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਦੀਦਾਰ ਸਿੰਘ ਭੱਟੀ ਨੂੰ ਸੌਂਪੀ ਗਈ ਹੈ। ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੂੰ ਬਣਾਇਆ ਗਿਆ ਹੈ। ਜਸਪਾਲ ਸਿੰਘ ਨੂੰ ਪਟਿਆਲਾ ਉੱਤਰੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੁਰੇਸ਼ ਸ਼ਰਮਾ ਨੂੰ ਪਠਾਨਕੋਟ ਅਤੇ ਸੰਜੀਵ ਵਸ਼ਿਸ਼ਟ ਨੂੰ ਮੋਹਾਲੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਭਾਜਪਾ ਵੱਲੋਂ ਸੂਬਾ ਪੱਧਰ 'ਤੇ ਸੰਗਠਨ ਨੂੰ ਨਵੇਂ ਸਿਰੇ ਨਾਲ ਮਜ਼ਬੂਤ ਬਣਾਉਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਤਹਿਤ ਕੁਝ ਸਮਾਂ ਪਹਿਲਾਂ ਪਾਰਟੀ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਿਨੀ ਸ਼ਰਮਾ ਨੂੰ ਭਾਜਪਾ ਦਾ ਸਟੇਟ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਸੀ। ਅਸ਼ਵਿਨੀ ਸ਼ਰਮਾ ਨੇ ਆਪਣੇ ਪਹਿਲੇ ਹੀ ਭਾਸ਼ਣ ਵਿੱਚ ਆਪਣੇ ਇਰਾਦੇ ਸਾਫ ਕਰ ਦਿੱਤੇ ਸਨ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਸ਼ਾ 'ਤੇ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਜੇ ਉਹ ਸੜਕਛਾਪ ਭਾਸ਼ਾ ਵਰਤਣਗੇ, ਤਾਂ ਜਵਾਬ ਵੀ ਓਸੇ ਭਾਸ਼ਾ ਵਿੱਚ ਦਿੱਤਾ ਜਾਵੇਗਾ। ਉਨ੍ਹਾਂ ਦੇ ਇਹ ਬਿਆਨ ਬਾਅਦ, ਉਨ੍ਹਾਂ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ। ਇਸ ਦੌਰੇ ਤੋਂ ਬਾਅਦ ਹੁਣ ਇਹ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਰਾਹੀਂ ਪਾਰਟੀ 2027 ਦੀਆਂ ਚੋਣਾਂ ਲਈ ਮਜ਼ਬੂਤ ਢਾਂਚਾ ਖੜ੍ਹਾ ਕਰ ਰਹੀ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget