ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਿਨੀ ਸ਼ਰਮਾ 'ਤੇ ਮਾਮਲਾ ਦਰਜ, ਜਾਣੋ ਕਾਰਨ
ਏਬੀਪੀ ਸਾਂਝਾ | 14 Sep 2020 01:46 PM (IST)
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਖ਼ਿਲਾਫ਼ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।
ਪਠਾਨਕੋਟ: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਖ਼ਿਲਾਫ਼ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ‘ਤੇ ਵੀ ਕੋਰੋਨਾ ਨਾਲ ਸਬੰਧਤ ਕੇਸ ਦਰਜ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਸਣੇ ਪੰਜ ਲੋਕਾਂ ‘ਤੇ ਬਾਈ ਨੇਮ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅਸ਼ਵਨੀ ਸ਼ਰਮਾ ਪਠਾਨਕੋਟ ਦੇ ਘੜੌਲੀ ਮੁਹੱਲਾ ਵਿਖੇ ਰਾਜਨੀਤਕ ਮੀਟਿੰਗ ਨੂੰ ਸੰਬੋਧਨ ਕਰ ਰਹੀ ਸੀ। ਇਸ ਸਮੇਂ ਦੌਰਾਨ ਅਸ਼ਵਨੀ ਸ਼ਰਮਾ ਤੇ ਮੀਟਿੰਗ ਵਿੱਚ ਸ਼ਾਮਲ ਹੋਏ ਬਾਕੀ 35 ਤੋਂ 40 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।