ਪੰਜਾਬ ਭਾਜਪਾ ਦਾ ਵਫਦ ਭਲਕੇ ਰਾਜਪਾਲ ਨਾਲ ਕਰੇਗਾ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗਾ ਅਹਿਮ ਚਰਚਾ
Punjab News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਵਫਦ ਅਤੇ ਸੂਬੇ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਕਾਰ ਅੱਜ ਸ਼ਾਮ 5:30 ਵਜੇ ਮੀਟਿੰਗ ਹੋਣੀ ਸੀ।

Punjab News: ਪੰਜਾਬ ਭਾਜਪਾ ਦੇ ਪ੍ਰਧਾਨ (Punjab BJP President) ਸੁਨੀਲ ਜਾਖੜ (Sunil Jakhar) ਦੀ ਅਗਵਾਈ ਵਿੱਚ ਭਾਜਪਾ ਪੰਜਾਬ ਵਫਦ ਅਤੇ ਸੂਬੇ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ (Governer Gulab Chand Kataria) ਵਿਚਕਾਰ ਅੱਜ ਸ਼ਾਮ 5:30 ਵਜੇ ਮੀਟਿੰਗ ਹੋਣੀ ਸੀ।
ਹੁਣ ਕਦੋਂ ਹੋਵੇਗੀ ਆਹ ਮੁਲਾਕਾਤ?
ਪਰ ਪੰਜਾਬ ਦੇ ਰਾਜਪਾਲ ਆਪਣੇ ਨਿਰਧਾਰਤ ਰੁਝੇਵਿਆਂ ਕਾਰਨ ਸ਼ਹਿਰ ਤੋਂ ਬਾਹਰ ਹਨ। ਇਸ ਕਰਕੇ ਅੱਜ ਮੁਲਾਕਾਤ ਨਹੀਂ ਹੋ ਸਕੇਗੀ। ਅਧਿਕਾਰਤ ਸੂਤਰਾਂ ਅਨੁਸਾਰ, ਉਨ੍ਹਾਂ ਦੇ ਅੱਜ ਸ਼ਾਮ ਦੇਰ ਨਾਲ ਵਾਪਸ ਆਉਣ ਦੀ ਉਮੀਦ ਹੈ, ਜਿਸ ਕਾਰਨ ਇਹ ਮਹੱਤਵਪੂਰਨ ਮੀਟਿੰਗ ਕੱਲ੍ਹ ਹੋਵੇਗੀ।
ਮੁਲਾਕਾਤ ਦੌਰਾਨ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਅਹਿਮ ਚਰਚਾ
ਇਸ ਮੀਟਿੰਗ ਵਿੱਚ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਸੰਬੰਧੀ ਮਹੱਤਵਪੂਰਨ ਚਰਚਾਵਾਂ ‘ਤੇ ਵਿਚਾਰ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਭਾਜਪਾ ਦਾ ਵਫਦ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ।
ਭਾਜਪਾ ਆਗੂਆਂ ਨੇ ਆਖੀ ਆਹ ਗੱਲ
ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ, ਪ੍ਰਸ਼ਾਸਕੀ ਕੰਮਕਾਜ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਲੈ ਕੇ ਗੰਭੀਰ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਭਾਜਪਾ ਪੰਜਾਬ ਦਾ ਵਫ਼ਦ ਰਾਜਪਾਲ ਨੂੰ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗਾ ਅਤੇ ਜ਼ਰੂਰੀ ਦਖਲ ਦੇਣ ਦੀ ਮੰਗ ਕਰੇਗਾ।
ਭਾਜਪਾ ਨੇ ਕੀਤਾ ਆਹ ਦਾਅਵਾ
ਭਾਜਪਾ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਲੋਕਾਂ ਦੇ ਅਧਿਕਾਰ ਪ੍ਰਭਾਵਿਤ ਹੋ ਰਹੇ ਹਨ। ਇਸ ਸਬੰਧੀ ਰਾਜਪਾਲ ਨੂੰ ਮਿਲ ਕੇ ਸੰਵਿਧਾਨਕ ਢਾਂਚੇ ਦੇ ਅੰਦਰ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















