ਪੜਚੋਲ ਕਰੋ

Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

Behbal Kalan ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ

Behbal Kalan Firing Case : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਮੰਗਲਵਾਰ ਨੂੰ ਜਲੰਧਰ ਦੇ ਪੀਏਪੀ ਕੰਪਲੈਕਸ ਵਿੱਚ SIT ਅੱਗੇ ਪੇਸ਼ ਹੋਏ ਹਨ। SIT ਅੱਗੇ ਪੇਸ਼ ਹੋਣ ਤੋਂ ਬਾਅਦ ਵਿਜੈ ਸਾਂਪਲਾ ਨੇ ਕਿਹਾ ਕਿ ਉਸ ਵੇਲੇ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਨਹੀਂ ਸਨ।  ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਵੀ ਲਾਏ।

ਦਸਤਾਵੇਜ਼ ਵੇਖਣ ਤੋਂ ਬਾਅਦ ਹੀ ਦੇਣਗੇ ਜਵਾਬ

ਸਾਂਪਲਾ ਨੇ ਕਿਹਾ ਕਿ ਉਨ੍ਹਾਂ ਨੇ SIT ਕੋਲੋਂ ਮੰਗ-ਪੱਤਰ ਦੀ ਕਾਪੀ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਸਤਾਵੇਜ਼ ਵੇਖਣ ਤੋਂ ਬਾਅਦ ਹੀ ਉਹ ਇਸ ਮਾਮਲੇ ਬਾਰੇ ਵਿਸਥਾਰ ਨਾਲ ਜਵਾਬ ਦੇ ਸਕਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕਾਪੀ ਮਿਲਣ ਤੋਂ ਬਾਅਦ ਉਹ ਇਸਨੂੰ ਮੀਡੀਆ ਸਾਹਮਣੇ ਵੀ ਜਨਤਕ ਕਰਨਗੇ। ਸਾਬਕਾ ਭਾਜਪਾ ਪ੍ਰਧਾਨ ਨੇਆਰੋਪ ਲਗਾਇਆ ਕਿ ਉਨ੍ਹਾਂ ਨੂੰ ਦਬਾਅ ਬਣਾਉਣ ਜਾਂ ਡਰਾਉਣ ਦੀ ਨੀਅਤ ਨਾਲ ਬੁਲਾਇਆ ਗਿਆ ਹੈ। ਫਿਰ ਵੀ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ SIT ਦੁਬਾਰਾ ਪੁੱਛਗਿੱਛ ਲਈ ਬੁਲਾਉਂਦੀ ਹੈ ਤਾਂ ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ।

 “ਭਾਜਪਾ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ”

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਭਾਜਪਾ ਦਾ ਸਿੱਧਾ ਤੌਰ 'ਤੇ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਫਿਰ ਵੀ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਿਰਫ਼ ਆਪਣੀ ਰਾਜਨੀਤੀ ਚਮਕਾਉਣ ਲਈ ਇਸ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਕੇਸ ਨੂੰ ਲੈ ਕੇ ਲਗਾਤਾਰ ਕਮੇਟੀਆਂ ਬਣਦੀਆਂ ਰਹੀਆਂ ਹਨ ਅਤੇ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵੇਲੇ ਵੀ ਕਈ ਜਾਂਚ ਕਮੇਟੀਆਂ ਬਣਾਈਆਂ ਗਈਆਂ ਸਨ।
 
ਸਾਂਪਲਾ ਨੇ ਸੰਮਨ ਦੀ ਪ੍ਰਕਿਰਿਆ ‘ਤੇ ਚੁੱਕੇ ਸਵਾਲ

ਵਿਜੇ ਸਾਂਪਲਾ ਨੇ ਜਾਂਚ ਅਧਿਕਾਰੀਆਂ ‘ਤੇ ਸਵਾਲ ਚੁੱਕਦਿਆਂ ਕਿਹਾ, “ਜਿਹੜੇ ਅਧਿਕਾਰੀ ਮੈਨੂੰ ਸੰਮਨ ਦੇਣ ਆਏ ਸਨ,  ਉਨ੍ਹਾਂ ਨੂੰ ਵੀ ਇਹ ਸਪਸ਼ਟ ਨਹੀਂ ਸੀ ਕਿ ਉਨ੍ਹਾਂ ਨੇ ਕਿਸ ਦਫ਼ਤਰ ਵਿੱਚ ਪੇਸ਼ ਹੋਣਾ ਹੈ। ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਨੌਨਿਹਾਲ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ, ਪਰ ਨੌਨਿਹਾਲ ਨਾਲ ਗੱਲ ਕਰਨ 'ਤੇ ਉਨ੍ਹਾਂ ਨੇ ਕਿਹਾ ਕਿ ਉਹ ਜਾਂਚ ਕਮੇਟੀ ਦਾ ਹਿੱਸਾ ਨਹੀਂ ਹਨ। ਇਸ ਤੋਂ ਬਾਅਦ ਜਾਣਕਾਰੀ ਮਿਲੀ ਕਿ ਮਾਮਲੇ ਦੀ ਜਾਂਚ ਡੀਆਈਜੀ ਪ੍ਰਮੋਦ ਕੁਮਾਰ ਦੀ ਨਿਗਰਾਨੀ ਹੇਠ ਚੱਲ ਰਹੀ ਹੈ।

2015 ਵਿੱਚ ਰਾਜਪਾਲ ਨੂੰ ਵੀ ਦਿੱਤਾ ਸੀ ਮੰਗ-ਪੱਤਰ

ਸਾਂਪਲਾ ਨੇ ਕਿਹਾ ਕਿ ਸਾਲ 2015 ਵਿੱਚ ਵੀ ਉਨ੍ਹਾਂ ਨੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ ਸੀ। ਉਨ੍ਹਾਂ ਮੁਤਾਬਕ ਆਪਣੇ ਰਾਜਨੀਤਿਕ ਜੀਵਨ ਦੌਰਾਨ ਉਹ ਸੈਂਕੜੇ ਮੰਗ-ਪੱਤਰ ਦੇ ਚੁੱਕੇ ਹਨ। ਉਸ ਸਮੇਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ। ਉਨ੍ਹਾਂ ਕਿਹਾ ਕਿ ਮਾਮਲਾ 2015 ਦਾ ਹੈ, ਜਦਕਿ ਉਹ 2016 ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਸਨ। ਇਸ ਲਈ ਉਨ੍ਹਾਂ ਨੇ ਮਾਮਲੇ ਨਾਲ ਜੁੜੇ ਦਸਤਾਵੇਜ਼ ਅਤੇ ਕੇਸ ਦੀ ਕਾਪੀ ਮੰਗੀ ਹੈ ਅਤੇ ਇਹ ਵੀ ਪੁੱਛਿਆ ਹੈ ਕਿ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਉਂ ਬੁਲਾਇਆ ਗਿਆ ਹੈ।

2015 ਵਿੱਚ ਦਰਜ ਮਾਮਲਿਆਂ 'ਤੇ ਕੇਂਦਰਿਤ ਜਾਂਚ

ਇਹ ਸਾਰੀ ਜਾਂਚ ਸਾਲ 2015 ਵਿੱਚ ਥਾਣਾ ਬਾਜਾਖਾਨਾ ਵਿੱਚ ਦਰਜ ਦੋ ਵੱਖ-ਵੱਖ ਮਾਮਲਿਆਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਇਹ ਕੇਸ 14 ਅਕਤੂਬਰ 2015 ਅਤੇ 21 ਅਕਤੂਬਰ 2015 ਨੂੰ ਦਰਜ ਹੋਏ ਸਨ।
ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀਕਾਂਡ ਨੇ ਪੰਜਾਬ ਦੀ ਰਾਜਨੀਤੀ ਅਤੇ ਸਮਾਜਿਕ ਢਾਂਚੇ 'ਤੇ ਡੂੰਘਾ ਅਸਰ ਪਾਇਆ ਸੀ। ਹੁਣ SIT ਇਸ ਮਾਮਲੇ ਨਾਲ ਜੁੜੇ ਅਹਿਮ ਵਿਅਕਤੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਕੇ ਸੱਚਾਈ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget