ਰੌਬਟ ਦੀ ਰਿਪੋਰਟ
ਚੰਡੀਗੜ੍ਹ: ਭਾਜਪਾ ਦੀ ਪੰਜਾਬ ਇਕਾਈ ਦੇ ਲੀਡਰਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਬੈਠਕ ਮਗਰੋਂ ਭਾਜਪਾ ਲੀਡਰਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਨੂੰ ਕੇ ਸਾਰੇ ਮੁੱਦਿਆਂ ਤੋਂ ਜਾਣੂ ਹਨ ਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
ਲਗਪਗ ਪਿਛਲੇ ਛੇ ਹਫ਼ਤਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ, ਪੰਜਾਬ ਭਾਜਪਾ ਦੇ ਲੀਡਰ ਸੁਰਜੀਤ ਕੁਮਾਰ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਨੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਆਣੀ ਨੂੰ ਪਿਛਲੇ ਸਾਲ ਭਾਜਪਾ ਵੱਲੋਂ ਗਠਿਤ ਕੀਤੀ ਗਈ ਤਾਲਮੇਲ ਕਮੇਟੀ ਦੀ ਪ੍ਰਧਾਨਗੀ ਸੌਂਪੀ ਗਈ ਸੀ ਤਾਂ ਜੋ ਪੰਜਾਬ ਦੇ ਕਿਸਾਨਾਂ ਨਾਲ ਤਿੰਨ ਖੇਤੀ ਬਿੱਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਉਸ ਸਮੇਂ ਇਹ ਬਿੱਲ ਸੰਸਦ ਵੱਲੋਂ ਪਾਸ ਨਹੀਂ ਕੀਤੇ ਗਏ ਸੀ। ਗਰੇਵਾਲ ਵੀ ਇਸ ਕਮੇਟੀ ਦੇ ਮੈਂਬਰ ਸੀ।
ਪ੍ਰਧਾਨ ਮੰਤਰੀ ਨਾਲ ਮੰਗਲਵਾਰ ਨੂੰ ਤਕਰੀਬਨ ਦੋ ਘੰਟੇ ਲੰਬੀ ਚੱਲੀ ਮੁਲਾਕਾਤ ਤੋਂ ਬਾਅਦ ਇਨ੍ਹਾਂ ਭਾਜਪਾ ਨੇਤਾਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਹ ਕਿਸਾਨਾਂ ਨੂੰ ਲੈ ਕੇ ਚਿੰਤਤ ਵੀ ਹਨ। ਨਿਊਜ਼ ਏਜੰਸੀ ਪੀਟੀਆਈ ਭਾਸ਼ਾ ਨਾਲ ਗੱਲਬਾਤ ਕਰਦੇ ਹੋਏ ਗਰੇਵਾਲ ਨੇ ਕਿਹਾ, "ਮੋਦੀ ਬਹੁਤ ਕੁਝ ਜਾਣਦੇ ਹਨ... ਸਭ ਕੁਝ ਹੱਲ ਹੋ ਜਾਵੇਗਾ ਤੇ ਕੁਝ ਚੰਗਾ ਹੋਵੇਗਾ। ਮੈਂ ਇਸ ਗੱਲ ਦਾ ਖੁਲਾਸਾ ਨਹੀਂ ਕਰ ਸਕਦਾ ਕਿ ਮੀਟਿੰਗ ਦੌਰਾਨ ਕੀ ਹੋਇਆ, ਪਰ ਕੁਝ ਚੰਗਾ ਵਾਪਰੇਗਾ...ਜਦੋਂ ਕੁਝ ਚੰਗਾ ਵਿਚਾਰ ਚੱਲ ਰਿਹਾ ਹੋਵੇ, ਤਾਂ ਇਹ ਡਰ ਵੀ ਹੁੰਦਾ ਹੈ ਕਿ ਕੁਝ ਗਲਤ ਨਾ ਹੋ ਜਾਵੇ।
ਜਿਆਣੀ ਨੇ ਕਿਹਾ, "ਪ੍ਰਧਾਨ ਮੰਤਰੀ ਕਿਸਾਨਾਂ ਪ੍ਰਤੀ ਚਿੰਤਤ ਹਨ ਤੇ ਇਹ ਵੀ ਕਿਹਾ ਕਿ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤ ਲਈ ਕੁਝ ਕਰਨ ਲਈ ਤਿਆਰ ਰਹਿੰਦੀ ਹੈ, ਪਰ ਮਾਓਵਾਦੀ ਇਸ (ਕਿਸਾਨ) ਅੰਦੋਲਨ ਵਿੱਚ ਦਾਖਲ ਹੋ ਗਏ ਹਨ ਤੇ ਇਸ ਮਸਲੇ ਨੂੰ ਹੱਲ ਨਹੀਂ ਹੋਣ ਦੇ ਰਹੇ। ''
ਜਦੋਂ ਖੇਤੀਬਾੜੀ ਕਾਨੂੰਨਾਂ ਬਾਰੇ ਪੁੱਛਿਆ ਗਿਆ ਤਾਂ ਜਿਆਣੀ ਨੇ ਕਿਹਾ, “ਕਿਸਾਨ ਜਥੇਬੰਦੀਆਂ ਨੂੰ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ 'ਤੇ ਅੜਿਆ ਨਹੀਂ ਰਹਿਣਾ ਚਾਹੀਦਾ। ਸਰਕਾਰ ਕਿਸਾਨਾਂ ਦੇ ਫਾਇਦੇ ਲਈ ਹਮੇਸ਼ਾਂ ਕੁਝ ਕਰਨ ਲਈ ਤਿਆਰ ਹੈ। ”ਉਨ੍ਹਾਂ ਕਿਹਾ ਕਿ ਅੰਦੋਲਨ ਬਿਨ੍ਹਾਂ ਕਿਸੇ ਲੀਡਰ ਤੋਂ ਚੱਲ ਰਿਹਾ ਹੈ ਤੇ ਇਸ ਲਈ ਉਨ੍ਹਾਂ ਨਾਲ ਗੱਲਬਾਤ ਵਿੱਚ ਮੁਸ਼ਕਲ ਆ ਰਹੀ ਹੈ।”
ਮੋਦੀ ਨਾਲ ਮੀਟਿੰਗ ਮਗਰੋਂ ਪੰਜਾਬ ਬੀਜੇਪੀ ਲੀਡਰਾਂ ਦਾ ਵੱਡਾ ਦਾਆਵਾ, ਇੰਝ ਨਿਕਲੇਗਾ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ
ਏਬੀਪੀ ਸਾਂਝਾ
Updated at:
06 Jan 2021 10:16 AM (IST)
ਭਾਜਪਾ ਦੀ ਪੰਜਾਬ ਇਕਾਈ ਦੇ ਲੀਡਰਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਬੈਠਕ ਮਗਰੋਂ ਭਾਜਪਾ ਲੀਡਰਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਨੂੰ ਕੇ ਸਾਰੇ ਮੁੱਦਿਆਂ ਤੋਂ ਜਾਣੂ ਹਨ ਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
- - - - - - - - - Advertisement - - - - - - - - -