ਚੰਡੀਗੜ੍ਹ: ਦੋ ਦਿਨ ਪਹਿਲਾਂ ਪੰਜਾਬ ਦੇ ਮੋਗਾ ਜ਼ਿਲੇ ਵਿੱਚ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਯੋਜਿਤ ਇੱਕ ਪ੍ਰੋਗਰਾਮ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਅਕਾਲੀ ਦਲ ਨੂੰ ਹੁਣ ਭਾਪਜਾ ਪੰਜਾਬ ਇਕਾਈ ਵਲੋਂ ਤਾਅਨੇ ਮਾਰੇ ਜਾ ਰਹੇ ਹਨ। ਸ਼ਨੀਵਾਰ ਨੂੰ ਪੰਜਾਬ ਭਾਜਪਾ ਨੇ ਕਿਸਾਨਾਂ ਦੇ ਵਿਰੋਧ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਾਕ ਉਡਾਇਆ।


ਦੱਸ ਦਈਏ ਕਿ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪ੍ਰੋਗਰਾਮ 'ਤੇ ਵੀਰਵਾਰ ਨੂੰ ਹੋਇਆ ਵਿਰੋਧ ਦਰਸਾਉਂਦਾ ਹੈ ਕਿ ਕਿਸਾਨ ਸਿਰਫ ਕੇਂਦਰ ਦੀ ਐਨਡੀਏ ਸਰਕਾਰ ਦੀ ਲੀਡਰਸ਼ਿਪ ਤੋਂ ਨਾਰਾਜ਼ ਨਹੀਂ ਸੀ।


ਅਸ਼ਵਨੀ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ਦਾ ਜ਼ਿਕਰ ਕਰਦੇ ਹੋਏ ਪੁੱਛਿਆ। "ਜਦੋਂ ਅਸੀਂ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰ ਰਹੇ ਸੀ, ਇਹ ਪਾਰਟੀਆਂ (ਆਪ, ਕਾਂਗਰਸ ਅਤੇ ਅਕਾਲੀ ਦਲ) ਕਹਿੰਦੇ ਸੀ ਕਿ 'ਭਾਜਪਾ ਵਿਰੁੱਧ ਗੁੱਸਾ ਸੀ'। ਹੁਣ ਤੁਸੀਂ ਮੋਗਾ ਘਟਨਾ ਨੂੰ ਕੀ ਕਹੋਗੇ?" ਉਨ੍ਹਾਂ ਨੇ ਅੱਗੇ ਪੁੱਛਿਆ, "ਤੁਹਾਨੂੰ ਆਪਣੀ ਮੁਹਿੰਮ ਨੂੰ ਮੁਅੱਤਲ ਕਰਨ ਲਈ ਕਿਉਂ ਮਜ਼ਬੂਰ ਕੀਤਾ ਗਿਆ?"


ਮੋਗਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਮਾਗਮ ਵਾਲੀ ਥਾਂ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ, ਜਿਥੇ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਕਿਸਾਨਾਂ ਦੇ ਇਕੱਠ 'ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਮੋਗਾ ਦੇ ਬਾਘਾਪੁਰਾਣਾ ਵਿੱਚ ਇੱਕ ਹੋਰ ਪ੍ਰੋਗਰਾਮ ਵਿੱਚ ਅਕਾਲੀ ਦਲ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।


ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਪਿਛਲੇ ਸਾਲ ਪੇਸ਼ ਕੀਤੇ ਗਏ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਿਹਾ ਹੈ। ਅਕਾਲੀ ਦਲ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਦਾ ਹਿੱਸਾ ਸੀ ਜਦੋਂ ਕਾਨੂੰਨ ਪਾਸ ਕੀਤਾ ਗਿਆ ਸੀ। ਬਾਅਦ ਵਿੱਚ ਇਸ ਨੇ ਕਿਸਾਨਾਂ ਨਾਲ ਏਕਤਾ ਦਿਖਾਉਂਦੇ ਹੋਏ ਗੱਠਜੋੜ ਨੂੰ ਛੱਡ ਦਿੱਤਾ। ਹਾਲਾਂਕਿ, ਇਸ ਨਾਲ ਪਾਰਟੀ ਪ੍ਰਤੀ ਕਿਸਾਨਾਂ ਦਾ ਰੋਸ ਘੱਟ ਨਹੀਂ ਹੋਇਆ।


ਇਹ ਵੀ ਪੜ੍ਹੋ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ 86 ਸਾਲ ਦੀ ਉਮਰ 'ਚ ਪਾਸ ਕੀਤੀ 10ਵੀਂ, ਅੰਗਰੇਜ਼ੀ 'ਚ ਹਾਸਲ ਕੀਤੇ ਇੰਨੇ ਨੰਬਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904