ਪੜਚੋਲ ਕਰੋ

BJP VS AAP: ਪੰਜਾਬ 'ਚ ਵੀ ਦਿੱਲੀ ਵਾਲਾ ਹਾਲ! 'ਆਪ' ਤੇ ਬੀਜੇਪੀ ਵਿਚਾਲੇ ਛਿੜੀ ਜੰਗ, ਸੀਐਮ ਮਾਨ ਨੂੰ ਚੁਣੌਤੀ

Punjab BJP VS AAP: ਪੰਜਾਬ ਵਿੱਚ ਇੱਕ ਵਾਰ ਫਿਰ ਭਾਜਪਾ ਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਿਚਾਲੇ ਖੜਕ ਗਈ ਹੈ। ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ।

Punjab BJP VS AAP: ਪੰਜਾਬ ਵਿੱਚ ਇੱਕ ਵਾਰ ਫਿਰ ਭਾਜਪਾ ਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਿਚਾਲੇ ਖੜਕ ਗਈ ਹੈ। ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਉਨ੍ਹਾਂ ਵੱਲੋਂ ਲਾਏ ਜਾ ਰਹੇ ਕੈਂਪਾਂ ਨੂੰ ਬੰਦ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜੋ ਕੰਮ ਸਰਕਾਰ ਦਾ ਸੀ, ਉਹ ਭਾਜਪਾ ਵੱਲੋਂ ਕੀਤਾ ਜਾ ਰਿਹਾ ਹੈ। ਕੋਈ ਡਾਟਾ ਚੋਰੀ ਨਹੀਂ ਹੋ ਰਿਹਾ। ਰਜਿਸਟ੍ਰੇਸ਼ਨ ਪ੍ਰਕਿਰਿਆ ਕਾਮਨ ਸਰਵਿਸ ਸੈਂਟਰ ਰਾਹੀਂ ਚੱਲ ਰਹੀ ਹੈ। ਡਾਟਾ ਚੋਰੀ ਉਦੋਂ ਹੋਇਆ ਜਦੋਂ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੀਆਂ 50 ਲੱਖ ਔਰਤਾਂ ਦੇ ਫਾਰਮ ਭਰੇ ਸਨ।

ਦਰਅਸਲ ਬੀਜੇਪੀ ਵੱਲੋਂ ਕਾਮਨ ਸਰਵਿਸ ਸੈਂਟਰ ਰਾਹੀਂ ਕੈਂਪ ਲਾ ਕੇ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਉਪਰ ਇਤਰਾਜ਼ ਹੈ। ਇਸ ਲਈ ਬੀਜੇਪੀ ਦੇ ਕਈ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਦੇ ਇਸ ਐਕਸ਼ਨ ਮਗਰੋਂ ਬੀਜੇਪੀ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਈਆਂ। ਦੋਵਾਂ ਧਿਰਾਂ ਵੱਲੋਂ ਇਲਜ਼ਾਮ ਲਾਏ ਜਾ ਰਹੇ ਹਨ। ਇਸ ਦੌਰਾਨ ਹੀ ਬੀਜੇਪੀ ਰਾਜਪਾਲ ਕੋਲ ਪਹੁੰਚ ਗਈ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਦਿੱਲੀ ਵਾਂਗ ਆਮ ਆਦਮੀ ਪਾਰਟੀ ਤੇ ਬੀਜੇਪੀ ਦਾ ਕਲੇਸ਼ ਵਧ ਗਿਆ ਹੈ।

ਉਧਰ, ਆਮ ਆਦਮੀ ਪਾਰਟੀ ਦੇ ਨੇਤਾ ਨੀਲ ਗਰਗ ਨੇ ਕਿਹਾ ਕਿ ਕੁਝ ਫਰਜ਼ੀ ਲੋਕ ਡਾਟਾ ਇਕੱਠਾ ਕਰ ਰਹੇ ਹਨ ਤੇ ਇਸ ਤਰ੍ਹਾਂ ਲੋਕਾਂ ਨਾਲ ਧੋਖਾ ਕੀਤਾ ਜਾ ਸਕਦਾ ਹੈ। ਇਸ ਲਈ ਸਖ਼ਤੀ ਵਰਤੀ ਗਈ ਹੈ। ਕਿਸੇ ਨੂੰ ਵੀ ਰਾਜਨੀਤਕ ਗਤੀਵਿਧੀ ਕਰਨ ਤੋਂ ਨਹੀਂ ਰੋਕਿਆ ਜਾ ਰਿਹਾ। ਕੇਂਦਰ ਸਰਕਾਰ ਦੀਆਂ ਯੋਜਨਾਵਾਂ ਰਾਜ ਸਰਕਾਰ ਰਾਹੀਂ ਲਾਗੂ ਕੀਤੀਆਂ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ ਇੱਕ ਰਾਜਨੀਤਕ ਪਾਰਟੀ ਇਨ੍ਹਾਂ ਯੋਜਨਾਵਾਂ ਨੂੰ ਸਿੱਧੇ ਤੌਰ 'ਤੇ ਕਿਵੇਂ ਲਾਗੂ ਕਰ ਸਕਦੀ ਹੈ? 

ਉਨ੍ਹਾਂ ਕਿਹਾ ਕਿ ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ 2023 ਤਹਿਤ, ਵਿਅਕਤੀ ਦੀ ਸਹਿਮਤੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨਾ ਜਾਂ ਵਰਤੋਂ ਕਰਨਾ ਕਾਨੂੰਨੀ ਅਪਰਾਧ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਸਰਕਾਰ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਕਿਸੇ ਨਾਲ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ।

ਭਾਜਪਾ ਦੀ ਮੁੱਖ ਮੰਤਰੀ ਮਾਨ ਨੂੰ ਚੁਣੌਤੀ
ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਤੇ ਕਿਹਾ ਕਿ ਰਾਜਨੀਤਕ ਲੜਾਈਆਂ ਰਾਜਨੀਤਕ ਤਰੀਕੇ ਨਾਲ ਲੜੀਆਂ ਜਾਣੀਆਂ ਚਾਹੀਦੀਆਂ ਹਨ। ਤੁਸੀਂ ਭਾਜਪਾ ਤੋਂ ਕਿਉਂ ਡਰਦੇ ਹੋ? ਇਨ੍ਹਾਂ ਕੈਂਪਾਂ ਰਾਹੀਂ ਉਹ ਲੋਕਾਂ ਨੂੰ ਕੇਂਦਰ ਸਰਕਾਰ, ਯਾਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰ ਰਹੇ ਹਨ ਤੇ ਉਨ੍ਹਾਂ ਨੂੰ ਯੋਜਨਾਵਾਂ ਵਿੱਚ ਰਜਿਸਟਰ ਵੀ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਪੁਰਾ ਰੈਲੀ ਤੋਂ ਹੀ ਸਰਕਾਰ ਭਾਜਪਾ ਤੋਂ ਡਰ ਰਹੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਤੁਸੀਂ ਨਹੀਂ ਚਾਹੁੰਦੇ ਕਿ ਗਰੀਬਾਂ ਨੂੰ ਉਨ੍ਹਾਂ ਦੇ ਹੱਕ ਮਿਲਣ? 

ਇਸ ਦੇ ਨਾਲ ਹੀ ਜਲੰਧਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉੱਥੇ ਵੀ ਹੱਥੋਪਾਈ ਹੋਈ। ਜਦੋਂਕਿ ਪੁਲਿਸ ਪਠਾਨਕੋਟ ਪ੍ਰਧਾਨ ਸੁਰੇਸ਼ ਕੁਮਾਰ ਦੇ ਘਰ ਵੀ ਪਹੁੰਚੀ। ਇਸ ਤੋਂ ਇਲਾਵਾ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਾਰਵਾਈ ਕੀਤੀ ਗਈ ਹੈ। ਬੀਜੇਪੀ ਵੱਲੋਂ ਇਸ ਮਾਮਲੇ ਨੂੰ ਵੱਡਾ ਮੁੱਦਾ ਬਣਾਇਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਤਕਰਾਰ ਹੋਰ ਵਧ ਸਕਦਾ ਹੈ। 

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਈ ਤੋਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਕਾਮਨ ਸਰਵਿਸ ਸੈਂਟਰ (ਜਿਸ ਨੂੰ ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹੈ) ਰਾਹੀਂ ਕੈਂਪ ਲਗਾ ਕੇ ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਸਾਡੀ ਭੂਮਿਕਾ ਲੋਕਾਂ ਨੂੰ ਕੈਂਪ ਵਿੱਚ ਲਿਆਉਣ ਤੇ ਲਿਜਾਣ ਤੱਕ ਸੀਮਤ ਹੈ। ਕੱਲ੍ਹ ਵੀ ਸਾਡੇ ਕੈਂਪ ਬੰਦ ਕਰ ਦਿੱਤੇ ਗਏ ਤੇ ਅੱਜ ਵੀ ਅਜਿਹੀ ਕੋਸ਼ਿਸ਼ ਕੀਤੀ ਗਈ। 

ਉਨ੍ਹਾਂ ਨੇ ਕਿਹਾ ਕਿ ਇਹ ਸਭ ਮਨੀਸ਼ ਸਿਸੋਦੀਆ ਦੇ ਬਿਆਨ "ਸਾਮ, ਦੰਡ ਤੇ ਭੇਦ" ਦੀ ਤਰਜ਼ 'ਤੇ ਹੋ ਰਿਹਾ ਹੈ। ਅਸੀਂ ਰਾਜਪਾਲ ਨੂੰ ਆਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾ ਦਿੱਤਾ ਹੈ। ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਨੀਤਕ ਲੜਾਈਆਂ ਨੂੰ ਰਾਜਨੀਤਕ ਤਰੀਕੇ ਨਾਲ ਲੜਨ ਦੀ ਸਲਾਹ ਦਿੰਦਾ ਹਾਂ। ਤੁਸੀਂ ਭਾਜਪਾ ਤੋਂ ਕਿਉਂ ਡਰਦੇ ਹੋ? ਕੀ ਤੁਸੀਂ ਨਹੀਂ ਚਾਹੁੰਦੇ ਕਿ ਗਰੀਬਾਂ ਨੂੰ ਕੇਂਦਰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਮਿਲੇ? ਅਸੀਂ ਰੁਕਣ ਵਾਲੇ ਨਹੀਂ। ਸਰਕਾਰ ਗੈਰ-ਸੰਵਿਧਾਨਕ ਤਰੀਕੇ ਅਪਣਾ ਰਹੀ ਹੈ ਪਰ ਡਰਨ ਦੀ ਕੋਈ ਗੱਲ ਨਹੀਂ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਜਦੋਂ ਔਰਤਾਂ ਤੋਂ ਫਾਰਮ ਭਰਵਾਏ ਗਏ ਸਨ ਤਾਂ ਡਾਟਾ ਚੋਰੀ ਹੋ ਗਿਆ ਸੀ। ਹੁਣ ਸਰਕਾਰ ਆਪਣੇ ਆਪ ਨੂੰ ਸਹੀ ਸਾਬਤ ਕਰਨ ਲਈ ਨਕਲੀ ਲੋਕ ਬਣਾ ਰਹੀ ਹੈ। ਤੁਸੀਂ ਔਰਤਾਂ ਤੋਂ ਫਾਰਮ ਭਰਵਾਏ, ਪਰ ਉਨ੍ਹਾਂ ਨੂੰ ਕੁਝ ਨਹੀਂ ਦਿੱਤਾ। ਅਸੀਂ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕਰਦੇ ਹਾਂ। ਰਾਜਪੁਰਾ ਰੈਲੀ ਤੋਂ ਬਾਅਦ ਸਰਕਾਰ ਡਰੀ ਹੋਈ ਹੈ ਤੇ ਸੇਵਾ ਦੇ ਕੰਮ ਵਿੱਚ ਰੁਕਾਵਟਾਂ ਪੈਦਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ  ਜੇਕਰ ਹਰਿਆਣਾ ਦੇ ਸਾਰੇ ਘਰਾਂ ਨੂੰ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ, ਤਾਂ ਪੰਜਾਬ ਦੇ ਲੋਕਾਂ ਨੂੰ ਇਹ ਕਿਉਂ ਨਹੀਂ ਮਿਲਣਾ ਚਾਹੀਦਾ? ਹੁਣ ਤੱਕ ਪੰਜਾਬ ਦੇ ਇੱਕ ਲੱਖ 57 ਹਜ਼ਾਰ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਮਿਲ ਚੁੱਕਾ ਹੈ। ਸਰਕਾਰ ਦੀ ਮਿਆਦ ਖਤਮ ਹੋ ਚੁੱਕੀ ਹੈ। ਅਸੀਂ ਕਿਸਾਨਾਂ, ਔਰਤਾਂ, ਦਲਿਤਾਂ ਤੇ ਗਰੀਬਾਂ ਦੀ ਲੜਾਈ ਲੜ ਰਹੇ ਹਾਂ। ਮੈਂ ਚੇਤਾਵਨੀ ਦਿੰਦਾ ਹਾਂ ਕਿ ਆਪਣੇ ਤਰੀਕੇ ਸੁਧਾਰੋ, ਪੰਜਾਬ ਕਿਸੇ ਦੀ ਨਿੱਜੀ ਜਾਇਦਾਦ ਨਹੀਂ। ਇੱਥੇ ਕੋਈ ਪੁਲਿਸ ਰਾਜ ਨਹੀਂ, ਲੋਕਤੰਤਰ ਦਾ ਰਾਜ ਹੈ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget