Punjab News: ਪੰਜਾਬ ਭਾਜਪਾ ਨੂੰ ਇਸ ਵਾਰ ਨਾਮਜ਼ਦ ਪ੍ਰਧਾਨ ਮਿਲਣ ਦੀ ਸੰਭਾਵਨਾ ਹੈ। ਇਸ ਦਾ ਐਲਾਨ ਜਨਵਰੀ 2025 ਦੇ ਅੰਤ 'ਚ ਰਾਸ਼ਟਰੀ ਪ੍ਰਧਾਨ ਦੀ ਚੋਣ ਤੋਂ ਬਾਅਦ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਭਾਜਪਾ ਪੰਜਾਬ 'ਚ ਮੈਂਬਰਸ਼ਿਪ ਮੁਹਿੰਮ ਨੂੰ ਪੂਰਾ ਨਹੀਂ ਕਰ ਸਕੀ, ਅਜਿਹੇ 'ਚ ਜੇ ਚੋਣਾਂ ਨਹੀਂ ਹੋ ਸਕਦੀਆਂ ਤਾਂ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਸੂਬਾ ਪ੍ਰਧਾਨ ਨੂੰ ਨਾਮਜ਼ਦ ਕਰੇਗਾ।


ਪਾਰਟੀ ਦੇ ਮੌਜੂਦਾ ਕੌਮੀ ਪ੍ਰਧਾਨ ਜੇਪੀ ਨੱਡਾ (J. P. Nadda) ਦੀ ਥਾਂ ਲੈਣ ਲਈ ਇਸ ਮਹੀਨੇ ਕੌਮੀ ਪ੍ਰਧਾਨ ਦੀ ਚੋਣ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil jakhar) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।  ਅਜਿਹੇ 'ਚ ਇਸ ਵਾਰ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਤਿੰਨ ਸਾਬਕਾ ਕਾਂਗਰਸੀਆਂ ਦੇ ਨਾਵਾਂ 'ਤੇ ਚਰਚਾ ਹੋ ਰਹੀ ਹੈ, ਜੋ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ।



ਕਾਂਗਰਸ ਦੇ ਕਿਹੜੇ ਲੀਡਰ ਬਣ ਸਕਦੇ ਨੇ ਭਾਜਪਾ ਪ੍ਰਧਾਨ 


ਸੁਨੀਲ ਜਾਖੜ ਦੀ ਥਾਂ ਲੈਣ ਲਈ ਤਿੰਨ ਸਾਬਕਾ ਕਾਂਗਰਸੀ ਆਗੂਆਂ ਦੇ ਨਾਂਅ ਚਰਚਾ ਵਿੱਚ ਹਨ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ(Manpreet Badal) ਨੂੰ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ (piyush goyal) ਦਾ ਸਮਰਥਨ ਹਾਸਲ ਹੈ। ਸਾਬਕਾ ਵਿਧਾਇਕ ਕੇਵਲ ਢਿੱਲੋਂ (Kewal Singh Dhillon) ਨੂੰ ਪੰਜਾਬ ਦੇ ਜਨਰਲ ਸਕੱਤਰ (ਸੰਗਠਨ) ਐਮ. ਸ੍ਰੀਨਿਵਾਸਲੂ (m srinivasulu ) ਦਾ ਸਮਰਥਨ ਹਾਸਲ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ (Gurmeet Sodi) ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਦਾ ਸਮਰਥਨ ਮਿਲ ਰਿਹਾ ਹੈ।


ਭਾਜਪਾ ਦੇ ਕਿਹੜੇ ਆਗੂ ਦਾਅਵੇਦਾਰ ?


ਇਸ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ, ਅਸ਼ਵਨੀ ਸ਼ਰਮਾ, ਤਰੁਣ ਚੁੱਘ ਤੇ ਸੁਭਾਸ਼ ਸ਼ਰਮਾ ਦੇ ਨਾਂਅ ਵੀ ਪ੍ਰਧਾਨ ਦੇ ਅਹੁਦੇ ਲਈ ਵਿਚਾਰ ਅਧੀਨ ਹਨ।



ਮਜਬੂਤੀ ਵੱਲ ਵਧ ਰਹੀ ਭਾਜਪਾ


ਸ਼੍ਰੋਮਣੀ ਅਕਾਲੀ ਦਲ ਨਾਲ ਆਪਣਾ ਤਿੰਨ ਦਹਾਕੇ ਪੁਰਾਣਾ ਗਠਜੋੜ ਖਤਮ ਹੋਣ ਤੋਂ ਬਾਅਦ ਭਾਜਪਾ ਸੂਬੇ ਵਿੱਚ ਆਪਣੀ ਪਕੜ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਕਈ ਨੇਤਾਵਾਂ ਦੇ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਦੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।