ਪੜਚੋਲ ਕਰੋ

Punjab Blackout : ਪੰਜਾਬ ਭਰ 'ਚ 24 ਅਪ੍ਰੈਲ ਨੂੰ ਰਾਤ 8 ਵਜੇ ਹੋਵੇਗੀ 'ਏਅਰ ਰੇਡ' ਤੇ 'ਬਲੈਕਆਊਟ' ਮੌਕ ਡਰਿੱਲ , ਵੱਜਣਗੇ ਸਾਇਰਨ

Punjab Blackout : 24 ਅਪ੍ਰੈਲ 2026 ਨੂੰ ਰਾਤ 8:00 ਵਜੇ ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ 'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਮੌਕ ਐਕਸਰਸਾਈਜ਼ (ਨਕਲੀ ਅਭਿਆਸ) ਕਰਵਾਈ ਜਾ ਰਹੀ ਹੈ

Punjab Blackout : ਪੰਜਾਬ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਂਦੀ 24 ਅਪ੍ਰੈਲ 2026 ਨੂੰ ਰਾਤ 8:00 ਵਜੇ (20:00 ਵਜੇ) ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ 'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਮੌਕ ਐਕਸਰਸਾਈਜ਼ (ਨਕਲੀ ਅਭਿਆਸ) ਕਰਵਾਈ ਜਾ ਰਹੀ ਹੈ। ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਹੰਗਾਮੀ ਹਾਲਤ ਜਾਂ ਹਵਾਈ ਹਮਲੇ ਵਰਗੀ ਸਥਿਤੀ ਦੌਰਾਨ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ। 

ਜ਼ਿਲ੍ਹਾ ਸਿਵਲ ਡਿਫੈਂਸ ਕੰਟਰੋਲਰ ਦੀਆਂ ਹਦਾਇਤਾਂ ’ਤੇ ਇਸ ਮੋਕ ਡਰਿੱਲ ਦੀਆਂ ਤਿਆਰੀਆਂ ਸਬੰਧੀ ਸਿਵਲ ਡਿਫੈਂਸ ਫਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਸਿਵਲ ਡਿਫੈਂਸ ਫਿਰੋਜ਼ਪੁਰ ਦੇ ਚੀਫ ਵਾਰਡਨ ਪਰਮਿੰਦਰ ਸਿੰਘ ਥਿੰਦ ਅਤੇ ਹੋਮ ਗਾਰਡਜ਼ ਦੇ ਸਟੋਰ ਸੁਪਰਡੈਂਟ ਪਰਮਿੰਦਰ ਸਿੰਘ ਬਾਠ ਦੀ ਅਗੁਵਾਈ ਵਿਚ ਸਥਾਨਕ ਸਿਵਲ ਡਿਫੈਂਸ ਦਫਤਰ ਵਿਖੇ ਹੋਈ। ਇਸ ਵਿੱਚ ਸਿਵਲ ਡਿਫੈਂਸ ਦੇ ਸਮੂਹ ਪੋਸਟ ਵਾਰਡਨਜ਼ ,ਸੈਕਟਰ ਵਾਰਡਨਜ਼ ਅਤੇ ਵਲੰਟੀਅਰਾਂ ਨੇ ਭਾਗ ਲਿਆ ।  ਇਸ ਮੋਕੇ ਮੀਟਿੰਗ ਵਿੱਚ ਸਿਵਲ ਡਿਫੈਂਸ ਵਾਰਡਨਜ਼ ਦੀਆਂ ਡਿਊਟੀਆਂ ਲਗਾਈਆਂ ਗਈਆਂ। 

ਉਧਰ ਸਥਾਨਕ ਸਿਵਲ ਡਿਫੈਂਸ ਦਫਤਰ ਵਿਖੇ ਐਕਸਰਸਾਈਜ਼ ਸਬੰਧੀ ਹਦਾਇਤਾਂ ਬਾਰੇ ਦੱਸਦਿਆਂ ਜ਼ਿਲ੍ਹਾਂ ਕਮਾਂਡਰ ਗੁਰਲਵਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ , ਇਸ ਮੌਕ ਡਰਿੱਲ ਦੀ ਸ਼ੁਰੂਆਤ 'ਏਅਰ ਰੇਡ ਵਾਰਨਿੰਗ' (ਹਵਾਈ ਹਮਲੇ ਦੀ ਚੇਤਾਵਨੀ) ਦੇ ਸਾਇਰਨ ਨਾਲ ਹੋਵੇਗੀ। ਇਹ ਸਾਇਰਨ 02 ਮਿੰਟਾਂ ਲਈ ਉੱਚੀ-ਨੀਵੀਂ ਪਿੱਚ (High-Low pitch) 'ਤੇ ਵਜਾਇਆ ਜਾਵੇਗਾ। ਸਾਇਰਨ ਵੱਜਦੇ ਹੀ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਚੁਣੇ ਗਏ ਖੇਤਰਾਂ ਵਿੱਚ ਮੁਕੰਮਲ 'ਬਲੈਕਆਊਟ' ਲਾਗੂ ਕੀਤਾ ਜਾਵੇਗਾ।  

ਹਾਲਾਂਕਿ, ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ

ਆਮ ਜਨਤਾ ਲਈ ਹਦਾਇਤਾਂ ਹਨ ਕਿ ਬਲੈਕਆਊਟ ਦੌਰਾਨ ਪਛਾਣੇ ਗਏ ਖੇਤਰਾਂ ਦੇ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ, ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਅਭਿਆਸ ਖ਼ਤਮ ਹੋਣ 'ਤੇ 'ਆਲ ਕਲੀਅਰ' ਦਾ ਸੰਕੇਤ ਦਿੱਤਾ ਜਾਵੇਗਾ, ਜੋ ਕਿ 02 ਮਿੰਟਾਂ ਲਈ ਲਗਾਤਾਰ ਉੱਚੀ ਪਿੱਚ 'ਤੇ ਵੱਜਣ ਵਾਲਾ ਸਾਇਰਨ ਹੋਵੇਗਾ। ਇਸ ਮੌਕ ਐਕਸਰਸਾਈਜ਼ ਦੌਰਾਨ ਕੇਵਲ ਬਲੈਕਆਊਟ ਹੀ ਨਹੀਂ, ਸਗੋਂ ਕਈ ਰਾਹਤ ਕਾਰਜਾਂ ਦਾ ਵੀ ਨਕਲੀ ਅਭਿਆਸ ਕੀਤਾ ਜਾਵੇਗਾ। 

ਇਸ ਵਿੱਚ ਮੁੱਖ ਤੌਰ 'ਤੇ ਸਿਵਲ ਡਿਫੈਂਸ ਵਿਭਾਗ ਵੱਲੋਂ ਜਨਤਾ ਨੂੰ ਸੂਚਿਤ ਕੀਤਾ ਗਿਆ ਹੈ ਕਿ ਇਹ ਇੱਕ ਨਿਯਮਤ ਅਭਿਆਸ (Routine Drill) ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਪੈਨਿਕ ਵਿੱਚ ਆਉਣ ਦੀ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰਾਂ-ਕਮ-ਕੰਟਰੋਲਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਸੂਬੇ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾ ਸਕੇ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget