Punjab Breaking Live News 14 June: ਮਜ਼ਦੂਰਾਂ ਨਾਲ ਭਰੀ ਬੱਸ ਨੂੰ ਟਰਾਲੀ ਨੇ ਮਾਰੀ ਟੱਕਰ, ਪੰਜਾਬ ਦੇ 21 ਜ਼ਿਲ੍ਹਿਆਂ ਲਈ ਲੂ ਦਾ ਅਲਰਟ ਜਾਰੀ, ਪੰਜਾਬ ਦੇ ਸਿਰ ਚੜ੍ਹ ਰਹੇ ਕਰਜ਼ੇ ਨੂੰ ਲੈ ਕੇ RBI ਦੀ ਰਾਹਤ ਭਰੀ ਖ਼ਬਰ
Punjab Breaking Live News 14 June: ਮਜ਼ਦੂਰਾਂ ਨਾਲ ਭਰੀ ਬੱਸ ਨੂੰ ਟਰਾਲੀ ਨੇ ਮਾਰੀ ਟੱਕਰ, ਪੰਜਾਬ ਦੇ 21 ਜ਼ਿਲ੍ਹਿਆਂ ਲਈ ਲੂ ਦਾ ਅਲਰਟ ਜਾਰੀ, ਪੰਜਾਬ ਦੇ ਸਿਰ ਚੜ੍ਹ ਰਹੇ ਕਰਜ਼ੇ ਨੂੰ ਲੈ ਕੇ RBI ਦੀ ਰਾਹਤ ਭਰੀ ਖ਼ਬਰ
LIVE
Background
Punjab Breaking Live News 14 June: ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਅੱਧੀ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਿਹਾਰ ਅਤੇ ਯੂਪੀ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਰਕੇ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ ਨਾਲ ਜਾ ਵੱਜੀ। ਹਾਦਸੇ ਵਿੱਚ 25 ਤੋਂ 30 ਮਜ਼ਦੂਰ ਜ਼ਖ਼ਮੀ ਹੋ ਗਏ। ਜ਼ਖਮੀਆਂ ਵਿਚ ਕੁਝ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ।
Ludhiana News: ਝੋਨਾ ਲਾਉਣ ਲਈ ਆ ਰਹੇ ਮਜ਼ਦੂਰਾਂ ਦੀ ਬੱਸ ਨੂੰ ਟਰਾਲੀ ਨੇ ਮਾਰੀ ਜ਼ਬਰਦਸਤ ਟੱਕਰ, 25-30 ਹੋਏ ਜ਼ਖ਼ਮੀ
21 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ ਜਾਰੀ
Punjab News: ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਪੰਜਾਬ ਦੇ ਸਿਰ ਚੜ੍ਹ ਰਹੇ ਕਰਜ਼ੇ ਨੂੰ ਲੈ ਕੇ RBI ਦੀ ਰਾਹਤ ਭਰੀ ਖ਼ਬਰ
Debt of Punjab: ਸਾਡੇ ਸੂਬਿਆਂ ਦਾ ਬਾਜ਼ਾਰ ਉਧਾਰ ਇੱਕ ਸਾਲ ਵਿੱਚ 38% ਵਧਿਆ ਹੈ। ਜਦੋਂ ਕਿ ਕੇਂਦਰ ਨੇ 'ਵਿੱਤੀ ਅਨੁਸ਼ਾਸਨ' ਲਿਆਉਣ ਲਈ ਪਿਛਲੇ ਸਾਲ ਬਾਜ਼ਾਰ ਤੋਂ ਉਧਾਰ ਘੱਟ ਲੈਣ ਦਾ ਟੀਚਾ ਮਿੱਥਿਆ ਸੀ। ਫਿਰ ਵੀ ਲੋਕ ਸਭਾ ਅਤੇ ਕੁਝ ਥਾਵਾਂ 'ਤੇ ਵਿਧਾਨ ਸਭਾ ਚੋਣਾਂ ਕਾਰਨ ਸੂਬਿਆਂ ਨੇ 'ਕੰਮ' ਅਤੇ 'ਵਾਅਦਿਆਂ' ਨੂੰ ਸਮੇਂ ਸਿਰ ਪੂਰਾ ਕਰਨ ਲਈ ਬਜ਼ਾਰ ਤੋਂ ਬਹੁਤ ਸਾਰਾ ਪੈਸਾ ਇਕੱਠਾ ਕੀਤਾ। ਆਰਬੀਆਈ ਦੀ ਰਿਪੋਰਟ ਵਿੱਚ ਹੈਰਾਨੀ ਵਾਲੀ ਗੱਲ ਇਹ ਹੈ ਕਿ 3 ਕਰੋੜ ਦੀ ਆਬਾਦੀ ਵਾਲੇ ਛੱਤੀਸਗੜ੍ਹ ਨੇ ਇਸ ਵਾਰ 26,213 ਕਰੋੜ ਰੁਪਏ ਦਾ ਕਰਜਾ ਲਿਆ ਛੱਤੀਸਗੜ੍ਹ ਨੇ ਪਿਛਲੇ ਸਾਲ 2,287 ਕਰੋੜ ਰੁਪਏ ਦਾ ਕਰਜ਼ਾ ਅਦਾ ਕੀਤਾ ਸੀ। ਮਤਲਬ 28,500 ਕਰੋੜ ਰੁਪਏ ਜ਼ਿਆਦਾ ਕਰਜ਼ਾ ਲਿਆ ਹੈ। ਇਸ ਦੇ ਨਾਲ ਹੀ 24 ਕਰੋੜ ਦੀ ਆਬਾਦੀ ਵਾਲੇ ਯੂਪੀ ਨੇ ਪਿਛਲੇ ਸਾਲ ਨਾਲੋਂ 43,538 ਕਰੋੜ ਰੁਪਏ ਵੱਧ ਕਰਜ਼ਾ ਲਿਆ ਹੈ।
Debt of Punjab: ਪੰਜਾਬ ਦੇ ਸਿਰ ਚੜ੍ਹ ਰਹੇ ਕਰਜ਼ੇ ਨੂੰ ਲੈ ਕੇ RBI ਦੀ ਰਾਹਤ ਭਰੀ ਖ਼ਬਰ, ਮਾਨ ਸਰਕਾਰ ਸਮਝ ਗਈ ਮੁੱਦਾ
Ram Rahim: ਰਾਮ ਰਹੀਮ ਨੇ ਮੁੜ ਮੰਗੀ ਫਰਲੋ, ਕਿਹਾ-ਇਸੇ ਮਹੀਨੇ ਚਾਹੀਦੀ, HC ਨੇ ਸਖ਼ਤੀ ਨਾਲ ਦਿੱਤਾ ਜਵਾਬ !
Gurmeet Ram Rahim: ਡੇਰਾ ਸਿਰਸਾ ਮੁਖੀ ਰਾਮ ਰਹੀਮ(Ram Rahim) ਨੇ ਪੰਜਾਬ-ਹਰਿਆਣਾ ਹਾਈਕੋਰਟ (Punjab and Haryana High Court Chandigarh) ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਰਾਮ ਰਹੀਮ ਨੇ ਆਪਣੀ ਫਰਲੋ (furlough) ਪਟੀਸ਼ਨ 'ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ 'ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ। ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਹਾਈਕੋਰਟ ਨੇ ਗੁੱਸੇ ਵਿਚ ਇਹ ਵੀ ਕਿਹਾ ਕਿ ਪਹਿਲਾਂ ਤੁਸੀਂ ਪ੍ਰੋਗਰਾਮ ਦਾ ਆਯੋਜਨ ਕਰਦੇ ਹੋ, ਫਿਰ ਤੁਸੀਂ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਦੇ ਹੋ, ਇਸ ਵਿਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ। ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੁਣ ਇਸ ਅਰਜ਼ੀ 'ਤੇ ਜੁਲਾਈ 'ਚ ਸੁਣਵਾਈ ਕਰੇਗਾ, ਕਿਉਂਕਿ ਇਹ ਕੇਸ ਉਸੇ ਬੈਂਚ 'ਚ ਚੱਲ ਰਿਹਾ ਹੈ।
Punjab News: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪਹੁੰਚਿਆ ਰਾਸ਼ਟਰਪਤੀ ਕੋਲ, 11 ਮੈਂਬਰੀ ਵਫ਼ਦ ਨੇ ਰੱਖੀ ਆਹ ਮੰਗ
MP Amritpal Singh: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਰਾਸ਼ਟਰਪਤੀ ਕੋਲ ਪਹੁੰਚ ਗਿਆ ਹੈ। ਅੰਮ੍ਰਿਤਪਾਲ ਦੇ ਪਰਿਵਾਰ ਮੈਂਬਰਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਸ਼ਾਮਲ ਹੋਣ ਲਈ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ ਅਤੇ ਵਫ਼ਦ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਫ਼ਤਹਿ) ਦੇ ਮੁਖੀ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ 11 ਮੈਂਬਰੀ ਵਫਦ ਇਹ ਮੰਗ ਪੱਤਰ ਦੇ ਕੇ ਵਾਪਸ ਆਇਆ ਹੈ। ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਇਹ ਮੰਗ ਪੱਤਰ ਦੇਣ ਲਈ ਉਨ੍ਹਾਂ ਨਾਲ ਵਫ਼ਦ 'ਚ ਸੁਖਚੈਨ ਸਿੰਘ ਅਤਲਾ, ਲਖਵੀਰ ਸਿੰਘ ਸ਼ੈੱਟੀ, ਨਿਰਮਲ ਭੁਪਿੰਦਰ ਸਿੰਘ ਮਸੀਗਣ, ਸੂਬੇਦਾਰ ਜਗਦੇਵ ਸਿੰਘ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ
ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫਾ
Sukhjinder Singh Randhawa: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਸੁਖਜਿੰਦਰ ਰੰਧਾਵਾ ਨੇ ਐਮਐਲਏ ਵਜੋਂ ਅਸਤੀਫਾ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਚੁਣੇ ਗਏ ਹਨ, ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫ਼ਾ ਭੇਜ ਦਿੱਤਾ ਹੈ।