Punjab Breaking News LIVE, 12 April, 2024: ਸ੍ਰੀ ਮੁਕਤਸਰ ਸਾਹਿਬ ਵਿੱਚ ਵਾਪਰਿਆ ਭਿਆਨਕ ਹਾਦਸਾ, ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ਇਹ ਅਫਸਰ ਲੜੇਗਾ ਚੋਣ
Punjab Breaking News LIVE, 12 April, 2024: ਸ੍ਰੀ ਮੁਕਤਸਰ ਸਾਹਿਬ ਵਿੱਚ ਵਾਪਰਿਆ ਭਿਆਨਕ ਹਾਦਸਾ, ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਤਾਂ ਇੱਕ ਹੋਰ ਪੰਜਾਬ ਦਾ ਅਫਸਰ ਚੋਣ ਲੜਨ ਲਈ ਤਿਆਰ, ਮੁੱਖ ਮੰਤਰੀ ਮਾਨ ਕਰਨਗੇ ਅਸਾਮ ਦਾ ਦੌਰਾ

Background
Punjab Breaking News:ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 2 ਦੀ ਮੌਤ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ।
Sri muktsar sahib: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, 3 ਜ਼ਖ਼ਮੀ
ਇਕਬਾਲ ਸਿੰਘ ਸਹੋਤਾ ਲੜ ਸਕਦੇ ਚੋਣ
Iqbal Preet Singh Sahota: ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਆਈਏਐਸ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਲੋਕ ਸਭਾ ਚੋਣਾਂ ਲਈ ਇੱਕ ਹੋਰ ਅਫ਼ਸਰ ਚੋਣ ਮੈਦਾਨ 'ਚ ਨਿੱਤਰਣ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦਾ ਨਾਮ ਅੱਗੇ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਅਤੇ ਹੁਸ਼ਿਆਰਪੁਰ (ਰਿਜ਼ਰਵ) ਸੀਟ ਤੋਂ ਚੋਣ ਲੜਨ ਦੀ ਚਰਚਾ ਚੱਲ ਰਹੀ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਮਸ਼ਹੂਰ ਲੋਕ ਪਾਰਟੀ ਵਿੱਚ ਸ਼ਾਮਲ ਹੋਣਗੇ।
Political Plunge: ਬੇਅਦਬੀ ਕੇਸਾਂ ਦੀ ਜਾਂਚ ਕਰਨ ਵਾਲੇ ਅਫ਼ਸਰ ਦੀ ਸਿਆਸਤ 'ਚ ਐਂਟਰੀ ! BJP 'ਚ ਹੋਣਗੇ ਸ਼ਾਮਲ
ਤੀਜੇ ਪੜਾਅ ਲਈ ਅੱਜ ਨਾਮਜ਼ਦਗੀਆਂ ਸ਼ੁਰੂ, ਇਹਨਾਂ ਸੂਬਿਆਂ 'ਚ ਪੈਣਗੀਆਂ ਵੋਟਾਂ
General Elections 2024: ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਅੱਜ 12 ਅਪ੍ਰੈਲ ਤੋਂ ਸ਼ੁਰੂ ਹੋ ਗਈਆਂ ਹਨ। ਇਸ ਪੜਾਅ 'ਚ 7 ਮਈ ਨੂੰ 12 ਰਾਜਾਂ ਦੀਆਂ 94 ਸੰਸਦੀ ਸੀਟਾਂ ਲਈ ਵੋਟਿੰਗ ਹੋਣੀ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਬੈਤੁਲ ਸੰਸਦੀ ਹਲਕੇ ਵਿੱਚ ਮੁਲਤਵੀ ਵੋਟਿੰਗ ਦਾ ਨੋਟੀਫਿਕੇਸ਼ਨ ਵੀ ਸ਼ੁੱਕਰਵਾਰ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ। ਬੈਤੂਲ ਲੋਕ ਸਭਾ ਸੀਟ 'ਤੇ ਦੂਜੇ ਪੜਾਅ 'ਚ ਚੋਣਾਂ ਹੋਣੀਆਂ ਸਨ, ਪਰ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਦੀ ਮੌਤ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
Lok Sabha Election: ਤੀਜੇ ਪੜਾਅ ਲਈ ਅੱਜ ਨਾਮਜ਼ਦਗੀਆਂ ਸ਼ੁਰੂ, ਇਹਨਾਂ ਸੂਬਿਆਂ 'ਚ ਪੈਣਗੀਆਂ ਵੋਟਾਂ
Patiala news: ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕਰਨ ਵਾਲਾ ਤੀਜਾ ਦੋਸ਼ੀ ਕਾਬੂ, ਜਾਣੋ ਪੂਰਾ ਮਾਮਲਾ
Patiala news: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਤਿੰਨ ਨੌਜਵਾਨਾਂ ਵੱਲੋਂ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੀ ਦਿਨੀ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿੱਚ ਤਿੰਨ ਨੌਜਵਾਨਾਂ ਵੱਲੋਂ ਕਾਲਜ ਦੀ ਹੀ ਬੀਏ ਫਸਟ ਈਅਰ ਦੀ ਵਿਦਿਆਰਥਨ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
Jalandhar news: ਜੈਪਾਲ ਭੁੱਲਰ ਗੈਂਗ ਦੇ ਇੱਕ ਗੁਰਗੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਨਸ਼ੇ ਦੀ ਖੇਪ ਕੀਤੀ ਬਰਾਮਦ
Jalandhar news: ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਜੈਪਾਲ ਭੁੱਲਰ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ ਹਨ।






















