Punjab Breaking News 12 May Live: ਦੋ ਪੜਾਵਾਂ ਵਿੱਚ ਹੋਵੇਗੀ ਝੋਨੇ ਦੀ ਬਿਜਾਈ, ਪਿਓ ਨੇ ਧੀ ਦੀ ਲੁੱਟੀ ਪੱਤ, ਪੰਜਾਬ 'ਚ ਮੌਸਮ ਲਏਗਾ ਕਰਵਟ

Punjab Breaking News 12 May Live: ਦੋ ਪੜਾਵਾਂ ਵਿੱਚ ਹੋਵੇਗੀ ਝੋਨੇ ਦੀ ਬਿਜਾਈ, ਪਿਓ ਨੇ ਧੀ ਦੀ ਲੁੱਟੀ ਪੱਤ, ਪੰਜਾਬ 'ਚ ਮੌਸਮ ਲਏਗਾ ਕਰਵਟ

ABP Sanjha Last Updated: 12 May 2024 12:48 PM
Ludhiana News: ਜਿੰਮ ਜਾ ਰਹੀ ਮਹਿਲਾ ਨੂੰ ਕਾਰ ਨੇ ਪਿੱਛੇ ਤੋਂ ਮਾਰੀ ਟੱਕਰ, ਹਸਪਤਾਲ ਲਜਾਂਦੇ ਤੋੜਿਆ ਦਮ, 2 ਭਰਾਵਾਂ ਦੀ ਪਹਿਲਾਂ ਹੀ ਮੌਤ

Punjab News: ਲੁਧਿਆਣਾ ਵਿੱਚ ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਲੜਕੀ ਨੂੰ XYLO ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਕਾਰ ਨੇ ਔਰਤ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਉਹ ਸੜਕ ਦੇ ਵਿਚਕਾਰ ਡਿਵਾਈਡਰ 'ਚ ਜਾ ਡਿੱਗੀ। ਇਸ ਤੋਂ ਬਾਅਦ ਕਾਰ ਚਾਲਕ ਨੇ ਹੇਠਾਂ ਆ ਕੇ ਔਰਤ ਦੀ ਨਬਜ਼ ਚੈੱਕ ਕੀਤੀ ਪਰ ਮੌਕਾ ਮਿਲਦੇ ਹੀ ਉਹ ਭੱਜ ਗਿਆ। ਉਸ ਦੇ ਨਾਲ ਜਿੰਮ ਆਏ ਔਰਤ ਦੇ ਭਤੀਜੇ ਨੇ ਉਸ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਰੌਲਾ ਪਾ ਦਿੱਤਾ। ਲੋਕਾਂ ਦੀ ਮਦਦ ਨਾਲ ਉਹ ਔਰਤ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਹਾਲਤ ਵਿਗੜਦੀ ਦੇਖ ਪਰਿਵਾਰ ਵਾਲੇ ਉਸ ਨੂੰ ਦਿੱਲੀ ਲੈ ਗਏ। ਇਸ ਦੌਰਾਨ ਦਿੱਲੀ ਲਿਜਾਂਦੇ ਸਮੇਂ ਔਰਤ ਦੀ ਮੌਤ ਹੋ ਗਈ।

Ludhiana News: ਹਸਪਤਾਲ 'ਚ ਦਾਖਲ ਵਿਅਕਤੀ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜ੍ਹਿੱਕੇ

Ludhiana News: ਬੀਤੇ ਦਿਨੀ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਖੰਨਾ ਪੁਲਿਸ ਨੇ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ ਮਰਨ ਲਈ ਮਜਬੂਰ ਕਰਨ ਦੀ ਧਾਰਾ ਅਧੀਨ 4 ਵਿਰੁੱਧ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ।


Sri Muktsar Sahib: ਨਸ਼ੇ ਨੇ ਇੱਕ ਹੋਰ ਮਾਂ ਦੀ ਕੁੱਖ ਕੀਤੀ ਸੁੰਨੀ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ

Sri Muktsar Sahib: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿਦੜਬਾਹਾ ਦੇ ਪਿੰਡ ਗੁਰੂਸਰ ਵਿੱਚ ਨਸ਼ੇ ਨੇ ਇੱਕ ਹੋਰ ਮਾਂ ਦੀ ਕੁੱਖ ਸੁੰਨੀ ਕਰ ਦਿੱਤੀ। ਦੱਸ ਦਈਏ ਕਿ ਪਿੰਡ ਗੁਰੂਸਰ ਵਿੱਚ ਨਸ਼ੇ ਦੀ ਚਪੇਟ ਵਿੱਚ ਆਉਣ ਕਰਕੇ 19 ਸਾਲਾ ਸਤਵਿੰਦਰ ਸਿੰਘ ਪੁੱਤਰ ਵਕੀਲ ਸਿੰਘ ਦੀ ਮੌਤ ਹੋ ਗਈ ਹੈ।

Sri Muktsar Sahib: ਨਸ਼ੇ ਨੇ ਇੱਕ ਹੋਰ ਮਾਂ ਦੀ ਕੁੱਖ ਕੀਤੀ ਸੁੰਨੀ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ

Sri Muktsar Sahib: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿਦੜਬਾਹਾ ਦੇ ਪਿੰਡ ਗੁਰੂਸਰ ਵਿੱਚ ਨਸ਼ੇ ਨੇ ਇੱਕ ਹੋਰ ਮਾਂ ਦੀ ਕੁੱਖ ਸੁੰਨੀ ਕਰ ਦਿੱਤੀ। ਦੱਸ ਦਈਏ ਕਿ ਪਿੰਡ ਗੁਰੂਸਰ ਵਿੱਚ ਨਸ਼ੇ ਦੀ ਚਪੇਟ ਵਿੱਚ ਆਉਣ ਕਰਕੇ 19 ਸਾਲਾ ਸਤਵਿੰਦਰ ਸਿੰਘ ਪੁੱਤਰ ਵਕੀਲ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਮਾਂ ਬੇਅੰਤ ਕੌਰ ਨੇ ਦੱਸਿਆ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ, ਉਹ ਉਸ ਦੇ ਪੁੱਤ ਨੂੰ ਧਮਕੀ ਦੇ ਕੇ ਨਸ਼ਾ ਕਰਵਾਉਂਦੇ ਸਨ। ਉਸ ਨੇ ਦੱਸਿਆ ਕਿ ਉਸ ਦੇ ਪੁੱਤ ਦੀ ਲਾਸ਼ ਕੋਲ ਇੱਕ ਸਿਰਿੰਜ ਵੀ ਮਿਲੀ ਹੈ, ਉਹ ਖੇਤੀਬਾੜੀ ਦਾ ਕੰਮ ਕਰਦਾ ਸੀ।

Fire in Mini Secretariat: ਮਿੰਨੀ ਸਕੱਤਰੇਤ 'ਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

Fire in Mini Secretariat: ਨਾਰਨੌਲ ਦੇ ਮਿੰਨੀ ਸਕੱਤਰੇਤ ਸਥਿਤ ਐੱਨ.ਆਈ.ਸੀ. ਵਿਭਾਗ 'ਚ ਅੱਗ ਲੱਗਣ ਕਰਕੇ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਕਰਕੇ ਵਿਭਾਗ ਵਿੱਚ ਰੱਖਿਆ ਲਗਭਗ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਇੰਨਾ ਹੀ ਨਹੀਂ ਐਨਆਈਸੀ ਵਿਭਾਗ ਦੇ ਨਾਲ ਲੱਗਦੇ ਆਬਕਾਰੀ ਵਿਭਾਗ ਦੇ ਇੱਕ ਦਫ਼ਤਰ ਨੂੰ ਵੀ ਅੱਗ ਲੱਗ ਗਈ।


ਪਿਛੋਕੜ

Punjab Breaking News 12 May Live: ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿੱਚ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਉਪਲੱਬਧ ਕਰਵਾਈ ਜਾਵੇਗੀ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਪੂਰੇ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਜੋ ਕਿ 31 ਮਈ ਤੱਕ ਜਾਰੀ ਰਹੇਗੀ ਅਤੇ ਇਸ ਬਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ 15 ਮਈ ਤੋਂ ਸ਼ੁਰੂ ਹੋ ਜਾਵੇਗੀ।


Paddy Planting: ਪੰਜਾਬ 'ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਦੇਖੋ ਪੂਰੀ ਲਿਸਟ


ਪਿਓ ਨੇ ਧੀ ਦੀ ਲੁੱਟੀ ਪੱਤ


Patiala News: ਪਟਿਆਲਾ-ਅੰਬਾਲਾ ਰੋਡ 'ਤੇ ਪੈਂਦੇ ਇੱਕ ਪਿੰਡ ਤੇਪਲਾ ਵਿੱਚ ਇੱਕ ਵਿਅਕਤੀ ਵਲੋਂ ਆਪਣੀ 15 ਸਾਲਾ ਧੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਉਸ ਦੀ ਧੀ ਘਰ ਵਿੱਚ ਇਕੱਲੀ ਸੀ, ਉਸ ਵੇਲੇ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ। 9 ਮਈ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਪਿਤਾ ਲਾਭ ਸਿੰਘ ਦੇ ਖਿਲਾਫ ਥਾਣਾ ਸ਼ੰਭੂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। 40 ਸਾਲਾ ਦੋਸ਼ੀ ਪਿਤਾ ਲਾਭ ਸਿੰਘ ਦੇ ਖਿਲਾਫ ਧਾਰਾ 376, 511,354 ਬੀ ਅਤੇ 323 ਆਈਪੀਸੀ ਤੋਂ ਇਲਾਵਾ ਪੋਕਸੋ ਐਕਟ ਤਹਿਤ ਐਫਆਈਆਰ ਨੰਬਰ 47 ਦਰਜ ਕੀਤੀ ਗਈ ਹੈ। ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


Crime News: ਪਿਓ ਨੇ ਧੀ ਦੀ ਲੁੱਟੀ ਪੱਤ, ਮਾਂ ਨੇ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਕਰ ਦਿੱਤਾ ਆਹ ਕਾਰਾ


ਪੰਜਾਬ 'ਚ ਮੌਸਮ ਲਏਗਾ ਕਰਵਟ


Punjab Weather: ਪੰਜਾਬ ਵਿੱਚ ਲਗਾਤਾਰ ਗਰਮੀ ਦਾ ਕਹਿਰ ਵੇਖਿਆ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਪੰਜਾਬ 'ਚ ਐਤਵਾਰ ਤੋਂ ਮੰਗਲਵਾਰ ਤੱਕ ਕਈ ਥਾਵਾਂ 'ਤੇ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਕਿਸਾਨਾਂ ਲਈ ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੀ ਵਾਢੀ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ, ਬਰਸਾਤ ਦੌਰਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਅਤੇ ਆਮ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਦਰੱਖਤਾਂ ਹੇਠ ਸ਼ਰਨ ਨਾ ਲੈਣ ਦੀ ਸਲਾਹ ਦਿੱਤੀ ਗਈ ਹੈ।


Punjab Weather: ਪੰਜਾਬ 'ਚ ਮੌਸਮ ਲਏਗਾ ਕਰਵਟ, ਕਿਸਾਨ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ


 


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.