Punjab Breaking News 15 april LIVE: ਅੱਜ ਤਿਹਾੜ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ ਮਾਨ, ਡਿਊਟੀ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ, ਕੈਨੇਡਾ 'ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Punjab Breaking News 15 april LIVE: ਅੱਜ ਤਿਹਾੜ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ ਮਾਨ, ਡਿਊਟੀ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ, ਕੈਨੇਡਾ 'ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ABP Sanjha Last Updated: 15 Apr 2024 12:36 PM
Punjab Politics: ਹਰਸਿਮਰਤ ਬਾਦਲ ਛੱਡ ਸਕਦੀ ਬਠਿੰਡਾ ਸੀਟ ? ਪਿਛਲੀ ਵਾਰ ਮਸਾਂ ਹੀ ਜਿੱਤ ਹੋਈ ਨਸੀਬ !

Punjab Politics: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ  ਦੀ ਬਠਿੰਡਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਦੀ ਸੀਟ ਬਦਲੀ ਜਾ ਸਕਦੀ ਹੈ। ਇਸ ਨੂੰ ਲੈ ਕੇ ਅਕਾਲੀ ਦਲ 'ਚ ਚਰਚਾ ਚੱਲ ਰਹੀ ਹੈ। ਇਹੀ ਕਾਰਨ ਹੈ ਕਿ ਪਹਿਲੀ ਸੂਚੀ ਵਿੱਚ ਬਠਿੰਡਾ ਸੀਟ ਤੋਂ ਲਗਾਤਾਰ ਤਿੰਨ ਵਾਰ ਸੰਸਦ ਮੈਂਬਰ ਹਰਸਿਮਰਤ ਦਾ ਨਾਂਅ ਨਹੀਂ ਐਲਾਨਿਆ ਗਿਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਇੱਥੇ ਵੀ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਹਰਸਿਮਰਤ ਨੂੰ ਇਸ ਵਾਰ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਹਰਸਿਮਰਤ ਨੇ ਆਪਣੀ ਪਹਿਲੀ ਚੋਣ 2009 ਵਿੱਚ ਬਠਿੰਡਾ ਸੀਟ ਤੋਂ ਲੜੀ ਸੀ ਅਤੇ ਜਿੱਤੀ ਸੀ। ਉਹ ਇਸ ਸੀਟ ਤੋਂ ਤਿੰਨ ਵਾਰ ਸੰਸਦ ਮੈਂਬਰ ਹੈ। ਜੇਕਰ ਅਕਾਲੀ ਦਲ ਹਰਸਿਮਰਤ ਨੂੰ ਫ਼ਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਦਾ ਹੈ ਤਾਂ ਇਹ ਉਨ੍ਹਾਂ ਦੀ ਬਠਿੰਡਾ ਤੋਂ ਬਾਹਰ ਪਹਿਲੀ ਚੋਣ ਹੋਵੇਗੀ। ਬਠਿੰਡਾ ਸੀਟ ਛੱਡਣ ਦਾ ਕਾਰਨ 3 ਚੋਣਾਂ ਵਿੱਚ ਜਿੱਤ ਦਾ ਫਰਕ 1.25 ਲੱਖ ਤੋਂ 20 ਹਜ਼ਾਰ ਤੱਕ ਡਿੱਗਣਾ ਅਤੇ ਸ਼ਹਿਰੀ ਵੋਟ ਬੈਂਕ ਲਈ ਭਾਜਪਾ ਨਾਲ ਨਾ ਹੋਣਾ ਮੰਨਿਆ ਜਾ ਰਿਹਾ ਹੈ।

Weather Punjab: ਆ ਗਿਆ ਮੌਸਮ ਵਿਭਾਗ ਦਾ ਇੱਕ ਹੋਰ ਅਲਰਟ, ਪੰਜਾਬ ਦੇ ਮੌਸਮ ਦਾ ਜਾਣੋਂ ਹਾਲ, ਕੱਲ੍ਹ ਤੋਂ ਕਿਵੇਂ ਦੀ ਹੋਵੇਗੀ ਦੁਪਹਿਰ ਤੇ ਰਾਤ

Weather Forecast Punjab: ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਬਿਜਲੀ ਵੀ ਚਮਕੇਗੀ। ਹਾਲਾਂਕਿ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਇਸ ਦੌਰਾਨ ਬੱਦਲ ਛਾਏ ਰਹਿਣਗੇ ਪਰ 4 ਜ਼ਿਲਿਆਂ ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ 'ਚ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਇਸ ਦੇ ਨਾਲ ਹੀ ਭਲਕੇ ਤੋਂ ਪੂਰੇ ਸੂਬੇ ਵਿੱਚ ਮੌਸਮ ਸਾਫ਼ ਹੋ ਜਾਵੇਗਾ। ਇਸ ਤੋਂ ਬਾਅਦ 19 ਅਪ੍ਰੈਲ ਤੱਕ ਕੋਈ ਅਲਰਟ ਨਹੀਂ ਹੈ।

Crime News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡਾ ਕਾਂਡ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ

Vikas Bagga VHP Murder: ਰੂਪਨਗਰ ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (VHP) ਦੇ ਇੱਕ ਲੀਡਰ ਦਾ ਕਤਲ ਕਰ ਦਿੱਤਾ ਗਿਆ।  ਵਿਕਾਸ ਬੱਗਾ ਦੁਕਾਨ 'ਤੇ ਬੈਠਾ ਹੋਇਆ ਸੀ ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਅਨੁਸਾਰ ਮ੍ਰਿਤਕ ਵਿਕਾਸ ਬੱਗਾ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦਾ ਪ੍ਰਧਾਨ ਸੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਨੂੰ ਵਾਪਰੀ ਜਦੋਂ ਦੋ ਹਮਲਾਵਰ ਰੂਪਨਗਰ ਰੇਲਵੇ ਸਟੇਸ਼ਨ ਨੇੜੇ ਸਥਿਤ ਬੱਗਾ ਦੀ ਦੁਕਾਨ 'ਚ ਦਾਖਲ ਹੋਏ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਕੇ ਉਥੋਂ ਫਰਾਰ ਹੋ ਗਏ।

Jalandhar news: ਵਿਨੈ ਹੈਰੀ ਦੇ ਦਫ਼ਤਰ 'ਚ ਲੱਗੀ ਅੱਗ, ਹੋਇਆ ਕਰੋੜਾਂ ਦਾ ਨੁਕਸਾਨ, ਫੁੱਟ-ਫੁੱਟ ਰੋਏ

Jalandhar news: ਪੰਜਾਬ ਦੇ ਸਭ ਤੋਂ ਮਸ਼ਹੂਰ ਟਰੈਵਲ ਏਜੰਟ ਵਿਨੈ ਹੈਰੀ ਦੇ ਜਲੰਧਰ ਦੇ ਦਫਤਰ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਲੱਗਣ ਕਰਕੇ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਵਿਨੈ ਹੈਰੀ ਘਟਨਾ ਦਾ ਪਤਾ ਲੱਗਦਿਆਂ ਹੀ ਖੁਦ ਮੌਕੇ 'ਤੇ ਪਹੁੰਚੇ। ਦਫਤਰ 'ਚ ਲੱਗੀ ਅੱਗ ਦੇਖ ਕੇ ਉਹ ਬਹੁਤ ਰੋਏ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਪਹੁੰਚੀਆਂ। ਪਾਣੀ ਦੇ ਨਾਲ ਫੋਮ ਦੀ ਵੀ ਵਰਤੋਂ ਕੀਤੀ ਗਈ। 3.45 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਸੋਮਵਾਰ ਸਵੇਰੇ ਪੌਣੇ ਚਾਰ ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Punjab news: ਟਿਕਟ ਮਿਲਣ ਮਗਰੋਂ ਦਰਬਾਰ ਸਾਹਿਬ ਪਹੁੰਚੇ ਚਰਨਜੀਤ ਸਿੰਘ ਚੰਨੀ, ਪੰਜਾਬ ਸਰਕਾਰ 'ਤੇ ਸਾਧੇ ਤਿੱਖੇ ਨਿਸ਼ਾਨੇ

Amritsar n ews: ਕਾਂਗਰਸ ਵੱਲੋਂ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਦੁਆਬੇ ਵਿੱਚੋਂ ਜਲੰਧਰ 'ਚ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੈਂ ਇਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਇਆ ਹਾਂ। ਮੈਂ ਸੇਵਕ ਬਣ ਕੇ ਜਲੰਧਰ ਅਤੇ ਦੁਆਬੇ ਵਿੱਚ ਮਾਣਕਾਂ ਕੋਲ ਜਾਣਾ ਹੈ। ਮੈਂ ਜਲੰਧਰ ਨਿਵਾਸੀਆਂ ਅਤੇ ਦੁਆਬੇ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸ਼੍ਰੀ ਕ੍ਰਿਸ਼ਨ ਜੀ ਬਣ ਕੇ ਸੰਭਾਲੋ। ਵਾਹਿਗੁਰੂ ਮੈਨੂੰ ਹਿੰਮਤ ਦੇਵੇ ਕਿ ਮੈਂ ਲੋਕਾਂ ਦੀ ਸੇਵਾ ਕਰ ਸਕਾਂ ਜੋ ਮੇਰੇ ਤੇ ਲੋਕਾਂ ਨੇ ਆਸਾ ਰੱਖੀਆਂ ਹਨ ਮੈਂ ਉਨ੍ਹਾਂ 'ਤੇ ਖਰਾ ਉਤਰ ਸਕਾਂ।

Faridkot Lok Sabha: ਮੁਹੰਮਦ ਸਦੀਕ ਦੀ ਟਿਕਟ ਕੱਟਣ ਦੀ ਤਿਆਰੀ 'ਚ ਕਾਂਗਰਸ ! ਹੰਸ ਰਾਜ ਤੇ ਕਰਮਜੀਤ ਅਨਮੋਲ ਨੇ ਕੀ ਇਹ ਦੇਣਗੇ ਟੱਕਰ !

Faridkot Lok Sabha: ਲੋਕ ਸਭਾ ਚੋਣਾਂ ਲਈ ਬੀਤੇ ਦਿਨ ਕਾਂਗਰਸ ਹਾਈਕਮਾਨ ਨੇ ਪੰਜਾਬ ਲਈ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਰ ਪਹਿਲੀ ਲਿਸਟ ਵਿੱਚ ਲੋਕ ਸਭਾ ਹਲਕਾ ਫਰੀਦਕੋਟ ਨੂੰ ਲੈ ਕੇ ਸਥਿਤੀ ਸਾਫ਼ ਨਹੀਂ ਹੋ ਸਕੀ। ਮੌਜੂਦਾ ਸਮੇਂ ਫਰੀਦਕੋਟ ਤੋਂ ਮੁਹੰਮਦ ਸਦੀਕ ਐਮਪੀ ਹਨ। ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਵਿੱਚ ਕਾਫ਼ੀ ਪਰੇਸ਼ਾਨੀ ਵਿੱਚ ਚੱਲ ਰਹੀ ਹੈ। ਫਰੀਦਕੋਟ ਤੋਂ ਟਿਕਟ ਲਈ ਕਾਂਗਰਸ ਦੀ ਪਹਿਲੀ ਸੂਚੀ ਵਿੱਚ ਕੋਈ ਨਾਂ ਸਾਹਮਣੇ ਨਹੀਂ ਆ ਸਕਿਆ। ਕਾਂਗਰਸ ਵਿੱਚ ਨਾਵਾਂ ਦੇ ਐਲਾਨ ਵਿੱਚ ਦੇਰੀ ਹੋਣ ਕਾਰਨ ਵਰਕਰਾਂ ਵਿੱਚ ਭੰਬਲਭੂਸਾ ਬਣਿਆ ਹੋਇਆ ਹੈ। ਇੱਥੇ ਸਭ ਤੋਂ ਵੱਧ ਚਰਚਾ ਮੌਜੂਦਾ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਂ ਦੀ ਹੈ। ਸਾਦਿਕ ਦੇ ਪੱਤੇ ਕੱਟਣ ਦੀ ਗੱਲ ਵੀ ਹੈ। ਕਾਂਗਰਸ ਦੇ ਫੋਨ ਸਰਵੇ ਵਿੱਚ ਮੌਜੂਦਾ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਂ ਤੋਂ ਇਲਾਵਾ ਚਾਰ ਹੋਰਾਂ ਦੇ ਨਾਵਾਂ ਦੀ ਚਰਚਾ ਹੋਣ ਲੱਗੀ ਹੈ। ਜਿਸ ਵਿੱਚ ਪਰਮਿੰਦਰ ਸਿੰਘ ਡਿੰਪਲ, ਭੁਪਿੰਦਰ ਸਿੰਘ ਸਾਹੋਕੇ, ਮਾਸਟਰ ਬਲਦੇਵ ਸਿੰਘ ਜੈਤੋ ਅਤੇ ਸੁਖਵਿੰਦਰ ਸਿੰਘ ਡੈਨੀ ਦੇ ਨਾਂ ਵੀ ਸ਼ਾਮਲ ਹਨ। 

ਪਿਛੋਕੜ

Punjab Breaking News 15 april LIVE: ਅੱਜ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਦੋਹਾਂ ਦੀ ਹੋਣ ਵਾਲੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਵੇਗੀ।


CM mann meets with Kejriwal: ਅੱਜ ਤਿਹਾੜ 'ਚ ਮੁੱਖ ਮੰਤਰੀ ਮਾਨ CM ਕੇਜਰੀਵਾਲ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ


Indian Student Shot Dead In Canada: ਕੈਨੇਡਾ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀ ਮਾਰਨ ਦਾ ਮਾਮਲਾ  ਸਾਹਮਣੇ ਆਇਆ ਹੈ। 24 ਸਾਲਾ ਚਿਰਾਗ ਅੰਤਿਲ ਹਰਿਆਣੇ ਦਾ ਰਹਿਣ ਵਾਲਾ ਸੀ। ਹਾਲ ਹੀ ਵਿੱਚ ਮ੍ਰਿਤਕ ਨੌਜਵਾਨ ਨੇ ਆਪਣੀ ਐਮਬੀਏ ਦੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਉਸ ਨੂੰ ਫਿਲਹਾਲ ਹੀ ਵਰਕ ਪਰਮਿਟ ਮਿਲਿਆ ਸੀ। ਉੱਥੇ ਹੀ ਰਾਤ ਦੇ 12 ਵਜੇ ਕਰੀਬ ਉਸ ਨਾਲ ਇਹ ਘਟਨਾ ਵਾਪਰ ਗਈ।


Indian student dead in canada: ਵਿਦੇਸ਼ੀ ਧਰਤੀ ‘ਤੇ ਇੱਕ ਹੋਰ ਮਾਂ ਦੀ ਕੁੱਖ ਹੋਈ ਸੁੰਨੀ, ਗੱਭਰੂ ਨੌਜਵਾਨ ਦਾ ਕੀਤਾ ਕਤਲ


Know Who Sarabjit Singh: ਪਾਕਿਸਤਾਨ ਦੀ ਜੇਲ 'ਚ ਭਾਰਤੀ ਕੈਦੀ ਸਰਬਜੀਤ ਸਿੰਘ ਦੀ ਹੱਤਿਆ ਦੇ ਦੋਸ਼ੀ ਅਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸਰਗਨਾ ਅਮੀਰ ਸਰਫਰਾਜ਼ ਟਾਂਬਾ ਦੀ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਹੱਤਿਆ ਕਰ ਦਿੱਤੀ। ਲਾਹੌਰ ਦੇ ਇਸਲਾਮਪੁਰਾ ਇਲਾਕੇ 'ਚ ਬਾਈਕ ਸਵਾਰ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਗੰਭੀਰ ਰੂਪ ਨਾਲ ਜ਼ਖਮੀ ਸਰਫਰਾਜ਼ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਹਮਲਾਵਰਾਂ ਨੇ ਉਸ ਨੂੰ ਚਾਰ ਗੋਲੀਆਂ ਮਾਰੀਆਂ।


Sarabjit Singh: ਕੌਣ ਸੀ ਭਾਰਤੀ ਕੈਦੀ ਸਰਬਜੀਤ ਸਿੰਘ, ਜਿਸ ਦਾ ਪਾਕਿਸਤਾਨ ਦੀ ਜੇਲ੍ਹ 'ਚ ਹੋਇਆ ਸੀ ਕਤਲ ? 10 ਸਾਲਾਂ ਬਾਅਦ ਲਿਆ ਬਦਲਾ !


Moga news: ਮੋਗਾ ਵਿੱਚ ਡਿਊਟੀ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਕਾਰ ਦੇ ਅੱਗੇ ਅਚਾਨਕ ਪਸ਼ੂ ਆ ਗਿਆ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਉਸ ਦੀ ਕਾਰ ਨਾਲ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਪੂਸ਼ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਮੁਲਾਜ਼ਮ ਦੀ ਕਾਰ ਦਰੱਖਤ ਨਾਲ ਜਾ ਵੱਜੀ ਅਤੇ ਮੌਕੇ 'ਤੇ ਹੀ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।


Moga news: ਡਿਊਟੀ ‘ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ, ਇੰਝ ਵਾਪਰ ਗਿਆ ਹਾਦਸਾ


 


 


 


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.