Punjab Breaking News 16 april LIVE:ਮੁੱਖ ਮੰਤਰੀ ਭਗਵੰਤ ਮਾਨ ਦਾ ਗੁਜਰਾਤ ਦੌਰਾ, ਜਲੰਧਰ ਤੇ ਲੁਧਿਆਣਾ 'ਚ ਆਪ ਕਰੇਗੀ ਉਮੀਦਵਾਰਾਂ ਦਾ ਐਲਾਨ, ਪੰਜਾਬ ਵਿੱਚ ਗਰਮੀ ਕਰ ਸਕਦੀ ਤੰਗ, ਕੈਨੇਡਾ ਦੀ ਧਰਤੀ 'ਤੇ ਇੱਕ ਹੋਰ ਨੌਜਵਾਨ ਦੀ ਮੌਤ

Punjab Breaking News 16 april LIVE:ਮੁੱਖ ਮੰਤਰੀ ਭਗਵੰਤ ਮਾਨ ਦਾ ਗੁਜਰਾਤ ਦੌਰਾ, ਜਲੰਧਰ ਤੇ ਲੁਧਿਆਣਾ 'ਚ ਆਪ ਕਰੇਗੀ ਉਮੀਦਵਾਰਾਂ ਦਾ ਐਲਾਨ, ਪੰਜਾਬ ਵਿੱਚ ਗਰਮੀ ਕਰ ਸਕਦੀ ਤੰਗ, ਕੈਨੇਡਾ ਦੀ ਧਰਤੀ 'ਤੇ ਇੱਕ ਹੋਰ ਨੌਜਵਾਨ ਦੀ ਮੌਤ

ABP Sanjha Last Updated: 16 Apr 2024 12:44 PM
Chandigarh: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ।  ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। 

Punjab BJP Candidates List: BJP ਨੇ ਲੋਕ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ?

Punjab BJP Candidates List: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤਿੰਨ ਸੀਟਾਂ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਭਾਜਪਾ ਨੇ ਬਠਿੰਡਾ ਤੋਂ ਪਰਮਪਾਲ ਕੌਰ, ਹੁਸ਼ਿਆਰਪੁਰ ਤੋਂ ਅਨਿਤਾ ਸੋਮ ਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਮੌਕਾ ਦਿੱਤਾ ਹੈ। 

AAP Candidate List: 'ਆਪ' ਨੇ ਲੁਧਿਆਣਾ ਸਮੇਤ ਇਨ੍ਹਾਂ ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

AAP Candidate List: ਆਮ ਆਦਮੀ ਪਾਰਟੀ ਨੇ ਲੁਧਿਆਣਾ, ਜਲੰਧਰ, ਗੁਰਦਾਸਪੁਰ ਅਤੇ ਫਿਰੋਜ਼ਪੁੁਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ, ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਨੂੰ ਮੌਕਾ ਦਿੱਤਾ ਗਿਆ ਹੈ।

Sangrur News: ਮੰਡੀ 'ਚੋਂ ਰੇਤਾ-ਬਜਰੀ ਦੀਆਂ ਟਰਾਲੀਆਂ ਲਾਂਭੇ ਕਰਵਾਉਣ ਗਏ ਸੁਪਰਵਾਈਜ਼ਰ ਨੂੰ ਦੁਕਾਨਦਾਰਾਂ ਨੇ ਢਾਹ ਕੇ ਕੁੱਟਿਆ

Sangrur News: ਸ਼ਹਿਰ ਦੀ ਅਨਾਜ ਮੰਡੀ ਵਿੱਚ ਖੂਬ ਹੰਗਾਮਾ ਹੋਇਆ। ਰੇਤਾ-ਬਜ਼ਰੀ ਵਿਕਰੇਤਾ ਦੇ ਟਰੈਕਟਰ ਟਰਾਲੀ ਲਾਂਭੇ ਕਰਵਾਉਣ ਆਏ ਸੁਪਰਵਾਈਜ਼ਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਦੁਕਾਨਦਾਰਾਂ ਨੇ ਸੁਪਰਵਾਈਜ਼ਰ ਨੂੰ ਢਾਹ ਕੇ ਕੁੱਟਿਆ ਤੇ ਉਸ ਦੀ ਪੱਗ ਵੀ ਉਤਾਰ ਦਿੱਤੀ। ਹੁਣ ਮਾਮਲਾ ਥਾਣੇ ਪਹੁੰਚ ਗਿਆ ਹੈ। ਦਰਅਸਲ ਸੋਮਵਾਰ ਨੂੰ ਮੰਡੀ ਦੀ ਸਰਕਾਰੀ ਜਗ੍ਹਾ ਉੱਪਰ ਰੇਤਾ-ਬਜ਼ਰੀ ਵਾਲੇ ਦੁਕਾਨਦਾਰਾਂ ਵੱਲੋਂ ਖੜ੍ਹੇ ਕੀਤੇ ਆਪਣੇ ਟਰੈਕਟਰ-ਟਰਾਲੀ ਹਟਾਉਣ ਲਈ ਪੁੱਜੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਦੀ ਦੁਕਾਨਦਾਰਾਂ ਵੱਲੋਂ ਕੁੱਟਮਾਰ ਕੀਤੀ ਗਈ। ਦੁਕਾਨਦਾਰਾਂ ਸੁਪਰਵਾਈਜ਼ਰ ਨੂੰ ਹੇਠਾਂ ਸੁੱਟ ਲਿਆ ਜਿਸ ਦੌਰਾਨ ਉਸ ਦੀ ਦਸਤਾਰ ਵੀ ਲੱਥ ਗਈ। ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਤੇ ਲੋਕਾਂ ਨੇ ਸੁਪਰਵਾਈਜ਼ਰ ਨੂੰ ਛੁਡਵਾਇਆ ਜਿਸ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

Punjab News: ਪੰਜਾਬ ਦੀ ਆਬਕਾਰੀ ਨੀਤੀ ਦਾ ਹੋਇਆ ਮੰਦਾ ਹਾਲ; ਇਹਨਾਂ ਜ਼ਿਲ੍ਹਿਆਂ 'ਚ ਬੋਲੀ ਲਗਾਉਣ ਹੀ ਨਹੀਂ ਪੁੱਜੇ ਠੇਕੇਦਾਰ!

Punjab Liquor Contracts Auction: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਹਾਲੇ ਤੱਕ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨਹੀਂ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ ਅਤੇ ਫਰੀਦਕੋਟ ਸ਼ਾਮਲ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਆਮਦਨ ਦੂਜੇ ਜ਼ਿਲ੍ਹਿਆਂ ਦੇ ਮੁਕਾਬਲੇ ਘੱਟ ਹੈ। ਅਜਿਹੀ ਸਥਿਤੀ ਵਿੱਚ ਠੇਕੇਦਾਰ ਇਸ ਖੇਤਰ ਵਿੱਚ ਠੇਕਿਆਂ ਵਿੱਚ ਨਿਵੇਸ਼ ਕਰਨ ਤੋਂ ਪਿੱਛੇ ਹਟ ਰਹੇ ਹਨ। ਇਸ ਕਾਰਨ ਮਾਲ ਵਿਭਾਗ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਬਕਾਰੀ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ 150 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ। ਇਸ ਦੇ ਨਾਲ ਹੀ ਆਬਕਾਰੀ ਵਿਭਾਗ ਹੁਣ ਡਰਾਅ ਕੱਢਣ ਦੀ ਤਿਆਰੀ ਕਰ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਜਲਦ ਹੀ ਸਰਕਾਰ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈ ਕੇ ਇਸ ਸਬੰਧੀ ਡਰਾਅ ਕੱਢਣ ਦੀ ਕੋਸ਼ਿਸ਼ ਕਰੇਗੀ।

IMD Monsoon: ਇਸ ਵਾਰ ਮਾਨਸੂਨ ਤੋੜੇਗਾ 50 ਸਾਲਾਂ ਦੇ ਰਿਕਾਰਡ, 1 ਜੂਨ ਤੋਂ ਦੇਵੇਗਾ ਦਸਤਕ ਇਸ ਤਰੀਕ ਤੱਕ ਰਹੇਗਾ

IMD Monsoon Update:  ਭਾਰਤ ਵਿੱਚ ਸਾਲ 2024 ਵਿੱਚ ਔਸਤ ਤੋਂ ਵੱਧ ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਜਿਹਾ ਅਨੁਮਾਨ ਲਗਾਇਆ ਹੈ। ਭਾਰਤ ਆਪਣੀ ਖੇਤੀ ਲਈ ਮਾਨਸੂਨ ਦੀ ਬਾਰਿਸ਼ 'ਤੇ ਬਹੁਤ ਜ਼ਿਆਦਾ ਨਿਰਭਰ ਹੈ ਅਤੇ ਇਹ ਖਬਰ ਦੇਸ਼ ਦੇ ਉਤਪਾਦਨ ਅਤੇ ਵਿਕਾਸ ਲਈ ਬਹੁਤ ਚੰਗੀ ਹੈ। ਭੂਮੀ ਵਿਗਿਆਨ ਮੰਤਰਾਲੇ ਦੇ ਸਕੱਤਰ ਐਮ ਰਵੀਚੰਦਰਨ ਨੇ ਕਿਹਾ ਕਿ ਇਸ ਸਾਲ ਮਾਨਸੂਨ ਦੇ ਲੰਬੇ ਸਮੇਂ ਦੀ ਔਸਤ (LPA) ਦੇ 106% ਰਹਿਣ ਦੀ ਉਮੀਦ ਹੈ। ਮਾਨਸੂਨ ਆਮ ਤੌਰ 'ਤੇ 1 ਜੂਨ ਦੇ ਆਸਪਾਸ ਦੇਸ਼ ਦੇ ਦੱਖਣੀ ਸਿਰੇ 'ਤੇ ਕੇਰਲ ਪਹੁੰਚ ਜਾਵੇਗਾ ਅਤੇ ਸਤੰਬਰ ਦੇ ਅੱਧ 'ਚ ਵਾਪਸ ਚਲਾ ਜਾਵੇਗਾ।

ਪਿਛੋਕੜ

Punjab Breaking News 16 april LIVE: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮੋਰਚਾ ਸੰਭਾਲਿਆ ਹੋਇਆ ਹੈ। ਉਹ ਅੱਜ 2 ਦਿਨਾਂ ਦੇ ਗੁਜਰਾਤ ਦੌਰੇ 'ਤੇ ਹਨ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਮਾਨ ਦੇ ਮੋਢਿਆਂ 'ਤੇ ਪੈ ਗਈ ਹੈ। ਮੁੱਖ ਮੰਤਰੀ ਮਾਨ ਗੁਜਰਾਤ ਦੇ ਭਾਵਨਗਰ ਅਤੇ ਬੁੱਧਵਾਰ ਨੂੰ ਭਰੂਚ ਵਿੱਚ ਚੈਤਵ ਵਸਾਵਾ ਲਈ ਪ੍ਰਚਾਰ ਕਰਨਗੇ। 


Cm Bhagwant mann: ਦੋ ਦਿਨ ਗੁਜਰਾਤ 'ਚ ਗੱਜਣਗੇ ਮੁੱਖ ਮੰਤਰੀ ਮਾਨ, ਪਾਰਟੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ


Amritsar news: ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ 23 ਸਾਲਾ ਨੌਜਵਾਨ ਗੁਰਸਾਹਬ ਸਿੰਘ ਦੀ ਕੈਨੇਡਾ ਦੇ ਸਰੀ ਵਿਖੇ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। 
ਦੱਸ ਦਈਏ ਕਿ ਗੁਰਸਾਹਿਬ ਕਰੀਬ 1 ਮਹੀਨਾ ਪਹਿਲਾਂ ਹੀ 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਕਰਨ ਲਿਆ ਗਿਆ ਸੀ। ਗੁਰਸਾਹਬ ਸਿੰਘ ਨਾਲ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਨਾਲ ਵੱਡਾ ਹਾਦਸਾ ਵਾਪਰਿਆ ਗਿਆ।ਜਾਣਕਾਰੀ ਮੁਤਾਬਕ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ  ਅਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਕਰਕੇ ਉਸ ਦੀ ਮੌਕੇ ’ਤੇ ਮੌਤ ਹੋ ਗਈ।


Punjab news: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਮੁੱਛ ਫੁੱਟ ਗੱਭਰੂ ਦੀ ਹੋਈ ਮੌਤ, ਇੰਝ ਵਾਪਰਿਆ ਹਾਦਸਾ


Chandigarh Weather: ਚੰਡੀਗੜ੍ਹ 'ਚ ਅੱਜ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋ ਸਕਦਾ ਹੈ। ਦਰਅਸਲ, ਚੰਡੀਗੜ੍ਹ ਵਿੱਚ ਵੈਸਟਰਨ ਡਿਸਟਰਬੈਂਸ ਦਾ ਅਸਰ ਹੁਣ ਦੇਖਣ ਨੂੰ ਨਹੀਂ ਮਿਲ ਰਿਹਾ। ਜੀ ਹਾਂ, ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ ਕੱਲ੍ਹ ਵੀ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਪਰ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਹੋਵੇਗਾ। ਇਸ ਦੌਰਾਨ ਬੱਦਲ ਛਾਏ ਰਹਿਣਗੇ। ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।


Weather Update: ਚੰਡੀਗੜ੍ਹੀਆਂ ਨੂੰ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜਾਣੋ ਮੌਸਮ ਦਾ ਹਾਲ


Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀਆਂ ਤਿਆਰੀਆਂ ਸਭ ਤੋਂ ਅੱਗੇ ਦਿਖਾਈ ਦੇ ਰਹੀਆਂ ਹਨ। ਕਿਉਂਕਿ ਸਭ ਤੋਂ ਪਹਿਲਾਂ ਉਮੀਦਵਾਰ ਵੀ ਆਪ ਨੇ ਹੀ ਉਤਾਰੇ ਤੇ ਹੁਣ 2 ਹੌਟ ਸੀਟਾਂ 'ਤੇ ਅੱਜ ਉਮੀਦਵਾਰਾਂ ਦਾ ਐਲਾਨ ਵੀ ਕਰਨ ਜਾ ਰਹੀ ਹੈ। ਇਹ ਸੀਟਾਂ ਹਨ ਲੁਧਿਆਣਾ ਅਤੇ ਜਲੰਧਰ ਦੀਆਂ। ਇੱਥੇ ਅੱਜ ਆਮ ਆਦਮੀ ਪਾਰਟੀ ਆਪਣੇ ਕੈਂਡੀਡੇਟ ਐਲਾਨ ਕਰਨ ਜਾ ਰੀ ਹੈ। ਇਸ ਦਾ ਐਲਾਨ ਖੁਦ ਸੀਐਮ ਭਗਵੰਤ ਮਾਨ ਨੇ ਕੀਤਾ ਹੈ।


Lok Sabha: ਜਲੰਧਰ ਤੇ ਲੁਧਿਆਣਾ ਦਾ ਰੇੜਕਾ ਅੱਜ ਹੋਵੇਗਾ ਖ਼ਤਮ, ਭਗਵੰਤ ਮਾਨ ਐਲਾਨ ਕਰਨ ਜਾ ਰਹੇ ਉਮੀਦਵਾਰ, ਰੇਸ 'ਚ ਸਭ ਤੋਂ ਅੱਗੇ ਆਹ ਚਿਹਰੇ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.