Punjab Breaking News 5 May: ਬੇਅਦਬੀ ਮਾਮਲੇ 'ਤੇ ਬੋਲੇ ਗਿਆਨੀ ਰਘੁਬੀਰ ਸਿੰਘ, ਟੈਂਕਰ ਅਤੇ ਟਰੱਕ ਵਿਚਾਲੇ ਹੋਈ ਟੱਕਰ, ਨਾੜ ਨੂੰ ਲੱਗੀ ਅੱਗ ਦੀ ਲਪੇਟ 'ਚ ਆਇਆ ਨੌਜਵਾਨ, ਹੋਈ ਮੌਤ
Punjab Breaking News 5 May: ਬੇਅਦਬੀ ਮਾਮਲੇ 'ਤੇ ਬੋਲੇ ਗਿਆਨੀ ਰਘੁਬੀਰ ਸਿੰਘ, ਟੈਂਕਰ ਅਤੇ ਟਰੱਕ ਵਿਚਾਲੇ ਹੋਈ ਟੱਕਰ, ਨਾੜ ਨੂੰ ਲੱਗੀ ਅੱਗ ਦੀ ਲਪੇਟ 'ਚ ਆਇਆ ਨੌਜਵਾਨ, ਹੋਈ ਮੌਤ
LIVE
Background
Punjab Breaking News 5 May: ਫ਼ਿਰੋਜ਼ਪੁਰ ਦੇ ਇੱਕ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਸ਼ਨੀਵਾਰ ਨੂੰ 19 ਸਾਲਾ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਿੰਡ ਤੱਲੀ ਗ਼ੁਲਾਮ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਨੇ ਪਿੰਡ ਬੰਡਾਲਾ ਸਥਿਤ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋ ਕੇ ਕਥਿਤ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁਝ ਅੰਗ ਫਾੜ ਦਿੱਤੇ ਸਨ। ਉਨ੍ਹਾਂ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਖਸ਼ੀਸ਼ ਦਿਮਾਗੀ ਤੌਰ 'ਤੇ ਬਿਮਾਰ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ।
ਖੇਤਾਂ 'ਚ ਨਾੜ ਨੂੰ ਲੱਗੀ ਅੱਗ ਦੀ ਲਪੇਟ 'ਚ ਆਇਆ ਨੌਜਵਾਨ
Punjab News: ਕਪੂਰਥਲਾ ਦੇ ਪਿੰਡ ਭਦਾਸ ਵਿੱਚ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਇੱਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਅੱਗ ਵਿੱਚ ਜਿਉਂਦਾ ਸੜ ਗਿਆ। ਉੱਥੇ ਹੀ ਪੁਲਿਸ ਨੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਥਾਣਾ ਬੇਗੋਵਾਲ ਦੀ ਪੁਲਿਸ ਮੁਤਾਬਕ ਦੁਪਹਿਰ 1 ਵਜੇ ਦੇ ਕਰੀਬ ਗੁਰਵਿੰਦਰ ਸਿੰਘ ਆਪਣੀ ਬਾਈਕ ’ਤੇ ਸਰਕਾਰੀ ਹਸਪਤਾਲ ਭੁਲੱਥ ਤੋਂ ਵਾਰਡ ਨੰਬਰ 3 ਬੇਗੋਵਾਲ ਸਥਿਤ ਆਪਣੇ ਘਰ ਨੂੰ ਵਾਪਸ ਜਾ ਰਿਹਾ ਸੀ। ਜਦੋਂ ਉਹ ਭੁਲੱਥ-ਬੇਗੋਵਾਲ ਰੋਡ ’ਤੇ ਪਿੰਡ ਭਦਾਸ ਨੇੜੇ ਪਹੁੰਚਿਆ ਤਾਂ ਉਥੇ ਕਣਕ ਦੇ ਖੇਤਾਂ ਵਿੱਚ ਅੱਗ ਲੱਗੀ ਹੋਈ ਸੀ।
Punjab News: ਖੇਤਾਂ 'ਚ ਨਾੜ ਨੂੰ ਲੱਗੀ ਅੱਗ ਦੀ ਲਪੇਟ 'ਚ ਆਇਆ ਨੌਜਵਾਨ, ਜਿਉਂਦਾ ਸੜਨ ਨਾਲ ਹੋਈ ਮੌਤ
Ludhiana News: ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਟਰੱਕ ਅਤੇ ਕੈਂਟਰ ਵਿਚਾਲੇ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਕੈਂਟਰ ਵਿੱਚ ਇੱਕ ਵਿਅਕਤੀ ਬੁਰੀ ਤਰ੍ਹਾਂ ਫਸ ਗਿਆ। ਉਸ ਨੂੰ ਸਮਾਜ ਸੇਵੀਆਂ ਅਤੇ ਪਿੰਡ ਦੇ ਲੋਕਾਂ ਨੇ ਕੈਂਟਰ ਦੇ ਕੈਬਿਨ ਕੱਟ ਕੇ ਬਾਹਰ ਕੱਢਿਆ। ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਚੁਰੂ (ਰਾਜਸਥਾਨ) ਵਜੋਂ ਹੋਈ ਹੈ।
Khanna News: ਟਰੱਕ ਅਤੇ ਕੈਂਟਰ ਦੀ ਟੱਕਰ ਹੋਣ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ
Bathinda News: ਹੁਣ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਸਬੂਤ ਵੀ ਸਾਹਮਣੇ ਆ ਚੁੱਕੇ, ਫਿਰ ਅਫਸਰ ਕਿਉਂ ਚੁੱਪ? : ਹਰਸਿਮਰਤ ਬਾਦਲ
Bathinda News: ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤਾਂ ਸਬੂਤ ਵੀ ਸਾਹਮਣੇ ਆ ਚੁੱਕੇ ਹਨ। ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਹੁਣ ਸਰਕਾਰ ਦੇ ਅਧਿਕਾਰੀ ਕਿਉਂ ਚੁੱਪ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰਾਂ ਉੱਪਰ ਪਰਚਾ ਕਿਉਂ ਨਹੀਂ ਦਰਜ ਕਰਦੇ।
Sandeep Nangal Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦਾ ਮੁਲਜ਼ਮ ਗ੍ਰਿਫਤਾਰ
ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।
Amritsar News: ਪਿਓ-ਪੁੱਤ 'ਤੇ ਦੇਰ ਰਾਤ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਜਾਣੋ ਪੂਰਾ ਮਾਮਲਾ
Amritsar News: ਅੰਮਿਤਸਰ ਵਿੱਚ ਦੇਰ ਰਾਤ ਇੱਕ ਪ੍ਰਾਪਰਟੀ ਡੀਲਰ ਦੀ ਦੁਕਾਨ 'ਤੇ ਬੈਠੇ ਪਿਓ-ਪੁੱਤ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਚਲਦਿਆਂ ਦੋਵੇਂ ਗੰਭੀਰ ਰੂਪ ਜ਼ਖ਼ਮੀ ਹੋਏ ਅਤੇ ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਉਹ ਜਸਪਾਲ ਨਗਰ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਹਨ ਅਤੇ ਉਹ ਪ੍ਰੋਪਰਟੀ ਡੀਲਰ ਦਾ ਕੰਮ ਕਰਦੇ ਹਨ। ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਦੁਕਾਨ 'ਤੇ ਕਬਜ਼ੇ ਦੀ ਨੀਅਤ ਨਾਲ ਦੇਰ ਰਾਤ ਤੇਜ਼ਦਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਕਰੀਬ 10 ਤੋਂ 12 ਅਣਪਛਾਤੇ ਵਿਅਕਤੀ ਸਨ ਜਿਨਾਂ ਨੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਨੇ ਸਾਡੀ ਦੁਕਾਨ 'ਤੇ ਆ ਕੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।
Punjab News: ਖੇਤਾਂ 'ਚ ਨਾੜ ਦੀ ਫਸਲ ਨੂੰ ਲੱਗੀ ਅੱਗ, 250 ਏਕੜ ਜ਼ਮੀਨ ਸੜ ਕੇ ਹੋਈ ਸੁਆਹ
Amritsar News: ਅੰਮ੍ਰਿਤਸਰ ਦੇ ਪਿੰਡ ਘਰਿੰਡਾ ਦੇ ਅਧੀਨ ਆਉਂਦੇ ਪਿੰਡ ਭਡਿਆਰ 'ਚ ਅੱਜ ਟ੍ਰਾਂਸਫਾਰਮਰ ਦੇ ਸ਼ਾਰਟ ਸਰਕਟ ਹੋਣ ਦੇ ਨਾਲ 250 ਏਕੜ ਦੇ ਕਰੀਬ ਫਸਲ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਇਨ੍ਹੀਂ ਤੇਜ ਸੀ ਕਿ ਵੇਖਦੇ ਹੀ ਵੇਖਦੇ 250 ਏਕੜ ਦੇ ਕਰੀਬ ਫਸਲ ਨੂੰ ਆਪਣੀ ਚਪੇਟ ਵਿਚ ਲੈ ਲਿਆ। ਮੌਕੇ 'ਤੇ ਹੀ ਪਿੰਡ ਦੇ ਕਿਸਾਨਾਂ ਨੇ ਬੜੀ ਜੱਦੋਜਹਿਦ ਦੇ ਨਾਲ ਪਾਣੀ ਇਕੱਠਾ ਕਰਕੇ ਅੱਗ 'ਤੇ ਕਾਬੂ ਪਾਇਆ।