Punjab Breaking News LIVE: 15 ਨਵੰਬਰ ਤੋਂ ਪੰਜਾਬ ਦੇ ਟੌਲ ਪਲਾਜ਼ੇ ਬੰਦ ਕਰਨ ਦਾ ਐਲਾਨ, ਖੁਦਕੁਸ਼ੀ ਮਾਮਲੇ 'ਚ ਹਰਜੋਤ ਬੈਂਸ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਨਪ੍ਰੀਤ ਸਿੰਘ ਬਾਦਲ ਦਾ ਰਸਤਾ ਉਡੀਕ ਰਹੀ ਵਿਜੀਲੈਂਸ, ਅੱਜ ਕੀਤਾ ਹੋਇਆ ਤਲਬ
Punjab Breaking News LIVE: 15 ਨਵੰਬਰ ਤੋਂ ਪੰਜਾਬ ਦੇ ਟੌਲ ਪਲਾਜ਼ੇ ਬੰਦ ਕਰਨ ਦਾ ਐਲਾਨ, ਖੁਦਕੁਸ਼ੀ ਮਾਮਲੇ 'ਚ ਹਰਜੋਤ ਬੈਂਸ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਨਪ੍ਰੀਤ ਸਿੰਘ ਬਾਦਲ ਦਾ ਰਸਤਾ ਉਡੀਕ ਰਹੀ ਵਿਜੀਲੈਂਸ, ਅੱਜ ਕੀਤਾ ਹੋਇਆ ਤਲਬ
LIVE
Background
Punjab Breaking News LIVE, 23 October, 2023: ਪੰਜਾਬ ਦੇ ਟੌਲ ਪਲਾਜ਼ੇ ਮੁੜ ਬੰਦ ਹੋਣਗੇ। ਇਹ ਐਲਾਨ ਕਿਸਾਨ ਜਥੇਬੰਦੀਆਂ ਨੇ ਕੀਤਾ ਹੈ। ਉੱਤਰ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਮੁੜ ਤੋਂ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ 15 ਨਵੰਬਰ ਤੋਂ ਬਾਅਦ ਸੂਬੇ ਦੇ ਟੌਲ ਪਲਾਜ਼ਿਆਂ ਨੂੰ ਬੰਦ ਕਰਕੇ ਧਰਨੇ ਦੇਣ ਦਾ ਐਲਾਨ ਕੀਤਾ।
ਇਸ ਸਬੰਧੀ ਸਰਵਨ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਤੇ ਅਮਰਜੀਤ ਸਿੰਘ ਮੋਹਰੀ ਨੇ ਕਿਹਾ ਕਿ 23 ਤੇ 24 ਅਕਤੂਬਰ ਨੂੰ ਸੂਬੇ ਭਰ ’ਚ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦਸਹਿਰਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ ਐਮਐਸਪੀ ’ਤੇ ਯਕੀਨੀ ਕਰਵਾਉਣ ਲਈ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਤੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਤੈਅ ਕੀਤਾ ਜਾਵੇ। ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ
ਖੁਦਕੁਸ਼ੀ ਮਾਮਲੇ 'ਚ ਹਰਜੋਤ ਬੈਂਸ ਦੀਆਂ ਵੱਧ ਸਕਦੀਆਂ ਮੁਸ਼ਕਲਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਬਲਵਿੰਦਰ ਕੌਰ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸਟੇਸ਼ਨ ਅਲਾਟ ਨਾ ਕਰਨ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਆਪਣੇ ਖੁਦਕੁਸ਼ੀ ਨੋਟ ਵਿਚ ਜ਼ਿੰਮੇਵਾਰ ਠਹਿਰਾਇਆ ਹੈ।
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਾਨੂੰਨ ਮੁਤਾਬਕ ਜਿਸ ਕਿਸੇ ਦਾ ਵੀ ਨਾਂ ਖੁਦਕੁਸ਼ੀ ਦੇ ਨੋਟ ਵਿਚ ਹੁੰਦਾ ਹੈ, ਉਸਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਬਲਵਿੰਦਰ ਕੌਰ ਨੇ ਆਪਣੇ ਖੁਦਕੁਸ਼ੀ ਨੋਟ ਵਿਚ ਤਿੰਨ ਵਾਰ ਮੰਤਰੀ ਹਰਜੋਤ ਬੈਂਸ ਦਾ ਨਾਂ ਲਿਖਿਆ ਹੈ ਤੇ ਆਡੀਓ ਰਿਕਾਰਡਿੰਗ ਵੱਖਰੇ ਤੌਰ ’ਤੇ ਸਾਹਮਣੇ ਆਈ ਹੈ ਪਰ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ। Balwinder Kaur: ਖੁਦਕੁਸ਼ੀ ਮਾਮਲੇ 'ਚ ਹਰਜੋਤ ਬੈਂਸ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਅਕਾਲੀ ਦਲ ਨੇ ਪੜ੍ਹਾਇਆ ਕਾਨੂੰਨੀ ਪਾਠ
Manpreet Badal: ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਪਿੱਠ ਦਰਦ ਕਰਕੇ ਮੰਗੀ 10 ਦਿਨਾਂ ਦੀ ਛੋਟ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਂਝ ਉਨ੍ਹਾਂ ਦੇ ਵਕੀਲ ਐਸਐਸ ਭਿੰਡਰ ਨੇ ਮਨਪ੍ਰੀਤ ਬਾਦਲ ਦਾ ਪਾਸਪੋਰਟ ਵਿਜੀਲੈਂਸ ਬਿਊਰੋ ਦੇ ਬਠਿੰਡਾ ਦਫ਼ਤਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਦੇ ਵਕੀਲ ਨੇ ਮੈਡੀਕਲ ਸਰਟੀਫਿਕੇਟ ਵੀ ਪੇਸ਼ ਕੀਤਾ ਤੇ ਪਿਛਲੇ 10 ਦਿਨਾਂ ਤੋਂ ਪਿੱਠ ਦਰਦ ਕਾਰਨ ਉਨ੍ਹਾਂ ਦੀ ਨਿੱਜੀ ਪੇਸ਼ੀ ਤੋਂ ਛੋਟ ਮੰਗੀ।
Punjab News: ਅਧਿਆਪਕਾ ਦੀ ਖ਼ੁਦਕੁਸ਼ੀ ਨੇ ਲਈ ਸਿਆਸੀ ਰੰਗਤ ? ਕਾਂਗਰਸੀ ਲੀਡਰਾਂ ਨੇ ਧਰਨੇ 'ਤੇ ਜਾ ਕੇ ਕੀਤੀ ਸਿਆਸੀ ਦੂਸ਼ਣਬਾਜ਼ੀ
ਬੀਤੇ ਤਕਰੀਬਨ 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਅਧਿਆਪਕ ਬਲਵਿੰਦਰ ਕੌਰ ਨੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਇਸ ਮਾਮਲੇ ਨੇ ਸਿਆਸੀ ਰੰਗਤ ਲੈ ਲਈ ਹੈ। ਹਾਲਾਂਕਿ ਅਜੇ ਤੱਕ ਉਸ ਅਧਿਆਪਕ ਦੀ ਲਾਸ ਨਹੀਂ ਮਿਲੀ ਹੈ ਪਰ ਇਸ ਦੌਰਾਨ ਇੱਕ ਸੁਸਾਇਡ ਨੋਟ ਜ਼ਰੂਰ ਮਿਲਿਆ ਸੀ ਜਿਸ ਵਿੱਚ ਉਸਨੇ ਨੌਕਰੀ ਨਾ ਮਿਲਣ ਕਰਕੇ ਡਿਪਰੈਸ਼ਨ ਵਿੱਚ ਇਹ ਕਦਮ ਚੁੱਕਣ ਦੀ ਗੱਲ ਲਿਖੀ ਸੀ । ਹਾਲਾਂਕਿ ਇਸ ਦੌਰਾਨ ਬਲਵਿੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵੱਲੋਂ ਉਸਦੇ ਪਤੀ ਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
Sacrilege: ਬੇਅਦਬੀ ਮਾਮਲੇ ਵਿੱਚ ਪਹਿਲੀ ਵਾਰ ਪੂਰਾ ਪਿੰਡ ਦੋਸ਼ੀ ਕਰਾਰ, 80 ਜਣਿਆਂ ਨੂੰ ਸੁਣਾਈ ਸਜ਼ਾ
ਪਟਿਆਲਾ ਦੇ ਪਿੰਡ ਮੋਹਲਗੜ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ਵਿੱਚ ਪੂਰੇ ਪਿੰਡ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਅਜਿਹਾ ਪਹਿਲਾ ਵਾਰ ਹੋਇਆ ਹੈ ਕਿ ਸਾਰਾ ਪਿੰਡ ਦੋਸ਼ੀ ਪਾਇਆ ਗਿਆ ਕਿਉਂਕਿ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲਣ ਵਿੱਚ ਅਸਮਰਥ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਪੰਜਾਂ ਪਿਆਰਿਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਪਿੰਡ ਮੋਹਲਗੜ੍ਹ ਦੇ ਵਾਸੀ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਪੰਜ ਦਿਨਾਂ ਲਈ ਰੋਜ਼ਾਨਾ ਤਿੰਨ ਘੰਟੇ ਸਫਾਈ ਕਰਨਗੇ, ਜੋੜੇ ਸਾਫ਼ ਕਰੇਗਾ, ਲੰਗਰ ਵਿੱਚ ਪਏ ਭਾਂਡੇ ਸਾਫ਼ ਕਰੇਗਾ। ਉਪਰੰਤ ਪਿੰਡ ਵਾਸੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ।
Crime: ਕਬੱਡੀ ਖਿਡਾਰੀਆਂ ਦਾ ਅੱਧੀ ਰਾਤ ਨੂੰ ਕਾਰਾ, ਪੁਲਿਸ ਮੁਲਾਜ਼ਮ ਨੂੰ ਕੁੱਟ ਕੁੱਟ ਉਤਾਰਿਆ ਮੌਤ ਦੇ ਘਾਟ
ਬਰਨਾਲਾ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵੱਲੋਂ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਬੱਡੀ ਖਿਡਾਰੀ ਮੌਕੇ 'ਤੋਂ ਫਰਾਰ ਹੋ ਗਿਆ। ਇਹ ਘਟਨਾ ਬਰਨਾਲਾ ਸਿਟੀ ਦੇ 22 ਏਕੜ ਮਾਰਕੀਟ 'ਚ ਦੇਰ ਰਾਤ ਵਾਪਰੀ ਹੈ। ਦਰਅਸਲ ਇੱਥੇ ਇੱਕ ਰੈਸਟੋਰੈਂਟ ਦੇ ਕਰਮਚਾਰੀਆਂ ਤੇ ਕਬੱਡੀ ਖਿਡਾਰੀਆਂ 'ਚ ਬਿੱਲ ਨੂੰ ਲੈ ਕੇ ਹੋਏ ਝਗੜਾ ਹੋ ਗਿਆ ਸੀ। ਜਿਸ ਨੂੰ ਨਿਪਟਾਉਣ ਲਈ ਪੁਲਿਸ ਪਾਰਟੀ ਦੀ ਇੱਕ ਟੀਮ ਇੱਥੇ ਪਹੁੰਚਦੀ ਹੈ।
Elderly Sikh: ਨਿਊਯਾਰਕ 'ਚ ਬਜ਼ੁਰਗ ਸਿੱਖ ਨੂੰ ਕੁੱਟ ਕੁੱਟ ਉਤਾਰਿਆ ਮੌਤ ਦੇ ਘਾਟ, ਮੇਅਰ ਨੇ ਭਾਈਚਾਰੇ ਅੱਗੇ ਲਾਈ ਗੁਹਾਰ
ਨਿਊਯਾਰਕ ਵਿੱਚ ਇੱਕ ਬਜ਼ੁਰਗ ਸਿੱਖ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨਿਊਯਾਰਕ ਸਿਟੀ ਦੇ ਕੇਵ ਗਾਰਡਨ ਵਿੱਚ ਵਾਪਰੀ ਹੈ। ਦਰਅਸਲ ਪਿਛਲੇ ਹਫ਼ਤੇ 19 ਅਕਤੂਬਰ ਨੂੰ ਇੱਥੇ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇੱਕ ਵਿੱਚ ਬਜ਼ੁਰਗ ਸਿੱਖ ਜਸਮੇਰ ਸਿੰਘ ਜਿਹਨਾਂ ਦੀ ਉਮਰ 66 ਸਾਲ ਸੀ ਉਹ ਸਵਾਰ ਸਨ ਤਾਂ ਦੂਜੀ ਕਾਰ ਵਿੱਚ 30 ਸਾਲ ਦਾ ਨੌਜਵਾਨ ਗਿਲਬਰਟ ਔਗਸਟਿਨ ਸਵਾਰੀ ਸੀ।