Punjab Breaking News Live 23 April 2024: ਅੱਜ ਕਿਸਾਨਾਂ ਅਤੇ ਭਾਜਪਾ ਆਗੂਆਂ ਵਿਚਾਲੇ ਹੋੋਵੇਗੀ ਖੁੱਲ੍ਹੀ ਬਹਿਸ, ਪੰਜਾਬ ਵਿੱਚ ਪੈ ਸਕਦਾ ਜ਼ੋਰਾਂ ਦਾ ਮੀਂਹ, ਮੁੱਖ ਮੰਤਰੀ ਦੇ ਘਰ ਨੂੰ ਜਾਂਦੀ ਸੜਕ ਆਮ ਲੋਕਾਂ ਲਈ ਬੰਦ ਕਰਨ 'ਤੇ ਬੋਲਿਆ ਹਾਈਕੋਰਟ
Punjab Breaking News Live 23 April 2024: ਅੱਜ ਕਿਸਾਨਾਂ ਅਤੇ ਭਾਜਪਾ ਆਗੂਆਂ ਵਿਚਾਲੇ ਹੋੋਵੇਗੀ ਖੁੱਲ੍ਹੀ ਬਹਿਸ, ਪੰਜਾਬ ਵਿੱਚ ਪੈ ਸਕਦਾ ਜ਼ੋਰਾਂ ਦਾ ਮੀਂਹ, ਮੁੱਖ ਮੰਤਰੀ ਦੇ ਘਰ ਨੂੰ ਜਾਂਦੀ ਸੜਕ ਆਮ ਲੋਕਾਂ ਲਈ ਬੰਦ ਕਰਨ 'ਤੇ ਬੋਲਿਆ ਹਾਈਕੋਰਟ
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਵਿੱਚ ਅੰਗਦ ਸੈਣੀ ਵੀ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਮੈਕਸ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜ਼ਿਕਰ ਕਰ ਦਈਏ ਕਿ ਬਲਾਚੌਰ ਤੋਂ ਰੋਪੜ ਨੈਸ਼ਨਲ ਹਾਈਵੇ ਉੱਪਰ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਫਾਰਚੂਨਰ ਗੱਡੀ 'ਚ ਸਵਾਰ ਹੋਕੇ ਨਵਾਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ ਤਾਂ ਪਿੰਡ ਟੌਂਸਾ ਵਿਖੇ ਸੜਕ 'ਤੇ ਖੜੀ ਐਂਬੂਲੈਂਸ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
Weather Update: ਦੇਸ਼ ਦੇ ਕੁਝ ਰਾਜਾਂ ਵਿੱਚ ਕੜਾਕੇ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ, ਜਦੋਂ ਕਿ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਕਾਰਨ ਮੌਸਮ ਸੁਹਾਵਨਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਬੰਗਾਲ, ਬਿਹਾਰ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਿੱਚ 23 ਅਪ੍ਰੈਲ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੀ ਸਥਿਤੀ।
Jalandhar News: ਗੱਠਜੋੜ ਸਿਰੇ ਨਾ ਚੜ੍ਹਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਜੇਪੀ ਉੱਤੇ ਤਿੱਖੇ ਹਮਲੇ ਕਰਨ ਲੱਗੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਦੀ ਇੱਕ ਭਾਈਚਾਰੇ ਨੂੰ ਦੂਜੇ ਭਾਈਚਾਰੇ ਨਾਲ ਲੜਾਉਣ ਦੀ ਨੀਤੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸੁਖਬੀਰ ਬਾਦਲ ਨੇ ਸੋਮਵਾਰ ਨੂੰ ਮਹਿੰਦਰ ਸਿੰਘ ਕੇਪੀ ਦੇ ਘਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਿਆਸੀ ਹਾਲਾਤ ਵਿੱਚ ਸਿਰਫ ਇੱਕ ਖੇਤਰੀ ਪਾਰਟੀ ਹੀ ਪੰਜਾਬੀਆਂ ਦੀਆਂ ਆਸਾਂ ’ਤੇ ਖਰੀ ਉਤਰ ਸਕਦੀ ਹੈ। ਸੁਖਬੀਰ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਘੱਟ ਗਿਣਤੀਆਂ ਦੇ ਵਿਰੁੱਧ ਬਿਆਨ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਕ ਭਾਈਚਾਰੇ ਨੂੰ ਦੂਜੇ ਨਾਲ ਭਾਈਚਾਰੇ ਨਾਲ ਲੜਾਉਣ ਦੀ ਨੀਤੀ ਦੇਸ਼ ਦੇ ਹਿੱਤ ਵਿਚ ਨਹੀਂ ਹੈ।
Amritsar News: ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਵਿਗੜਦੀ ਜਾ ਰਹੀ ਹੈ। ਰੋਜ਼ਾਨਾ ਹੀ ਕਤਲ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਇੱਥੇ ਮੈਕਸ ਸਿਟੀ ਕਲੋਨੀ ਨੇੜੇ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਸੇਵਾਮੁਕਤ ਏਐਸਆਈ ਦਾ ਪੁੱਤਰ ਸੀ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਸ਼ਨਾਖਤ ਰੁਪਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਹਾਲ ਹੀ ਵਿੱਚ ਕਤਲ ਦੇ ਇੱਕ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜਦੋਂ ਇਹ ਘਟਨਾ ਵਾਪਰੀ ਤਾਂ ਉਹ ਆਪਣੇ ਦੋਸਤ ਨਾਲ ਇੰਡੀਆ ਗੇਟ ਵਾਲੇ ਪਾਸਿਓਂ ਆ ਰਿਹਾ ਸੀ। ਜ਼ਖਮੀ ਰੁਪਿੰਦਰ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
Jalandhar News: ਜਲੰਧਰ ਬੱਸ ਸਟੈਂਡ ਦੇ ਕੋਲ ਦੇਰ ਰਾਤ ਨਸ਼ੇ ਵਿੱਚ ਕੁਝ ਨੌਜਵਾਨਾਂ ਵਲੋਂ ਢਾਬੇ ਦੇ ਮਾਲਕ 'ਤੇ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੀ ਹੈ। ਦੋਸ਼ੀਆਂ ਨੇ ਢਾਬੇ ਦੇ ਮਾਲਕ ਦੇ ਸਿਰ 'ਤੇ ਕੜੇ ਨਾਲ ਹਮਲਾ ਕੀਤਾ। ਜ਼ਖ਼ਮੀ ਢਾਬਾ ਮਾਲਕ ਨੂੰ ਇਲਾਜ ਦੇ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਉੱਥੇ ਹੀ ਬੱਸ ਸਟੈਂਡ ਕੋਲ ਢਾਬਾ ਚਲਾਉਣ ਵਾਲੇ ਸੋਨੂੰ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਆਪਣੇ ਢਾਬੇ 'ਤੇ ਮੌਜੂਦ ਸੀ, ਜਿਸ ਦੌਰਾਨ ਕੁਝ ਨੌਜਵਾਨ ਆਏ ਤੇ ਰੋਟੀ ਦੇਣ ਲਈ ਕਹਿਣ ਲੱਗ ਪਏ। ਪਰ ਉਦੋਂ ਮੈਂ ਆਪਣੀ ਦੁਕਾਨ ਬੰਦ ਕਰ ਚੁੱਕਿਆ ਸੀ, ਜਦੋਂ ਗਾਹਕ ਆਏ ਤਾਂ ਉਸ ਨੇ ਰੋਟੀ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ। ਗੁੱਸੇ ਵਿੱਚ ਆ ਕੇ ਉਨ੍ਹਾਂ ਨੇ ਮੈਨੂੰ ਕੁੱਟਣਾ ਸ਼ੁਰੂ ਕਰ ਦਿੱਤਾ, ਜਦੋਂ ਉਹ ਆਪਣੇ ਆਪ ਨੂੰ ਬਚਾਉਣ ਲੱਗਿਆ ਤਾਂ ਉਨ੍ਹਾਂ ਨੇ ਕੜੇ ਨਾਲ ਉਸ ਦੇ ਸਿਰ 'ਤੇ ਮਾਰਨਾ ਸ਼ੁਰੂ ਕਰ ਦਿੱਤਾ।
ਪਿਛੋਕੜ
Punjab Breaking News Live 23 April 2024: ਇੱਕ ਪਾਸੇ ਪੂਰੇ ਸੂਬੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਕਿਸਾਨਾਂ ਦੇ ਮੁੱਦਿਆਂ 'ਤੇ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ। ਅੱਜ ਚੰਡੀਗੜ੍ਹ ਦੇ ਸੈਕਟਰ-35 ਵਿੱਚ ਕਿਸਾਨਾਂ ਦੀ ਤਰਫ਼ੋਂ ਇੱਕ ਬਹਿਸ ਦਾ ਆਯੋਜਨ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ ਸਵੇਰੇ 11 ਵਜੇ ਕਿਸਾਨ ਭਵਨ ਪਹੁੰਚ ਜਾਵਾਂਗੇ ਅਤੇ 3 ਵਜੇ ਤੱਕ ਭਾਜਪਾ ਆਗੂਆਂ ਦਾ ਇੰਤਜ਼ਾਰ ਕਰਾਂਗੇ। ਜੇਕਰ ਭਾਜਪਾ ਆਗੂ ਬਹਿਸ ਲਈ ਪਹੁੰਚਦੇ ਹਨ ਤਾਂ ਠੀਕ ਹੈ, ਜੇਕਰ ਉਹ ਨਾ ਆਏ ਤਾਂ ਅਗਲੀ ਰਣਨੀਤੀ ਬਣਾਈ ਜਾਵੇਗੀ।
ਅੱਜ ਕਿਵੇਂ ਦਾ ਰਹੇਗਾ ਮੌਸਮ ਦਾ ਹਾਲ
ਦੇਸ਼ ਭਰ ਦੇ ਕਈ ਹਿੱਸਿਆਂ ਵਿੱਚ ਇਸ ਸਮੇਂ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦਾ ਕਹਿਰ ਤੋਂ ਲੋਕ ਪਰੇਸ਼ਾਨ ਹਨ। ਦੱਸ ਦੇਈਏ ਕਿ ਪੱਛਮੀ ਗੜਬੜ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ-ਕਸ਼ਮੀਰ 'ਤੇ ਹੈ। ਉੱਤਰ-ਪੂਰਬੀ ਬੰਗਲਾਦੇਸ਼ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਗਿਆ ਹੈ। ਇੱਕ ਟੋਆ ਬੰਗਲਾਦੇਸ਼ ਤੋਂ ਉੱਤਰ ਪੱਛਮੀ ਬੰਗਾਲ ਦੀ ਖਾੜੀ ਤੱਕ ਫੈਲਿਆ ਹੋਇਆ ਹੈ। ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ (IMD) ਨੇ ਉੱਤਰ-ਪੂਰਬੀ ਆਸਾਮ ਉੱਤੇ ਚੱਕਰਵਾਤੀ ਚੱਕਰ ਕਾਰਨ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਸੀਐਮ ਦੀ ਰਿਹਾਇਸ਼ ਨੂੰ ਜਾਂਦੀ ਸੜਕ ਆਮ ਲੋਕਾਂ ਲਈ ਬੰਦ ਕਰਨ 'ਤੇ ਹਾਈਕੋਰਟ ਨੇ ਲਾਈ ਫਟਕਾਰ
ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ਆਮ ਲੋਕਾਂ ਲਈ ਬੰਦ ਕੀਤੀ ਹੋਈ ਹੈ। ਜਿਸ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਇਸ ਨੂੰ ਖੋਲ੍ਹਿਆ ਜਾਵੇ। ਪੰਜਾਬ- ਹਰਿਆਣਾ ਹਾਈ ਕੋਰਟ ਨੇ ਇਸ ਸੜਕ ਨੂੰ ਪਹਿਲੀ ਮਈ ਤੋਂ ਆਮ ਲੋਕਾਂ ਲਈ ਖੋਲ੍ਹਣ ਦਾ ਆਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਐੱਸਐੱਸਪੀ ਤੇ ਡੀਜੀਪੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਵੇਰੇ ਸੱਤ ਵਜੇ ਤੋਂ ਸ਼ਾਮ ਸੱਤ ਵਜੇ ਤੱਕ ਇਸ ਸੜਕ ਨੂੰ ਖੋਲ੍ਹਣ ਦਾ ਪ੍ਰਬੰਧ ਕਰਨ। ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਸੁਰੱਖਿਆ ਪ੍ਰਾਪਤ ਲੋਕਾਂ ਦੀ ਸੁਰੱਖਿਆ ਦੇ ਨਾਂ 'ਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਸਕਦਾ। ਕੋਰਟ ਨੇ ਪੁੱਛਿਆ ਹੈ ਕਿ ਲੋਕਾਂ ਲਈ ਇਹ ਸੜਕ ਕਿਉਂ ਨਹੀਂ ਖੋਲ੍ਹੀ ਜਾ ਸਕਦੀ।
Road Close: CM ਮਾਨ ਦੇ ਘਰ ਨੂੰ ਜਾਂਦੀ ਬੰਦ ਕੀਤੀ ਸੜਕ 'ਤੇ ਹਾਈਕੋਰਟ ਦਾ ਫੈਸਲਾ, ਪੁਲਿਸ ਲਾਈ ਫਟਕਾਰ
- - - - - - - - - Advertisement - - - - - - - - -