Breaking news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ। ਹਾਲਾਂਕਿ ਇਹ ਰੈਗੂਲਰ ਮੈਡੀਕਲ ਚੈਕਅੱਪ ਦੱਸਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦਾ ਚੈੱਕਅਪ ਕਰ ਰਹੀ ਹੈ।


ਦੱਸ ਦਈਏ ਕਿ ਬਾਦਲ ਪਿਛਲੇ ਸਮੇਂ ਤੋਂ ਚੋਣ ਪ੍ਰਚਾਰ ਵਿੱਚ ਸਰਗਰਮ ਹਨ। ਉਹ ਲੰਬੀ ਹਲਕੇ ਵਿੱਚ ਲੋਕਾਂ ਨਾਲ ਰਾਬਤਾ ਬਣਾ ਰਹੇ ਹਨ। ਇਸ ਤੋਂ ਪਹਿਲਾਂ ਉਹ ਕਾਫੀ ਸਮਾਂ ਸਿਆਸਤ ਤੋਂ ਲਾਂਬੇ ਰਹੇ ਹਨ ਪਰ ਕਿਸਾਨ ਅੰਦੋਲਨ ਕਰਕੇ ਉਨ੍ਹਾਂ ਨੂੰ ਸਰਗਰਮ ਹੋਣਾ ਪਿਆ ਸੀ।


ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਬਾਦਲ ਦੇ ਕੋਰੋਨਾ ਪੌਜ਼ੇਟਿਵ ਹੋਣ ਕਾਰਨ ਅਕਾਲੀ ਦਲ ਦੀ ਚੋਣ ਮੁਹਿੰਮ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਬਾਦਲ ਦੇ ਕਰੀਬੀ ਲੋਕਾਂ ਨੂੰ ਟਰੇਸ ਕਰਨ 'ਚ ਲੱਗਾ ਹੋਇਆ ਹੈ।


ਦੱਸ ਦੇਈਏ ਕਿ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਵਿੱਚ ਵੀ ਸਰਗਰਮ ਹਨ। 5 ਡਿਗਰੀ ਦੇ ਤਾਪਮਾਨ ਵਿੱਚ ਸਵੇਰ ਤੋਂ ਸ਼ਾਮ ਤੱਕ ਆਪਣੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਤੋਂ ਵੋਟਾਂ ਮੰਗੀਆਂ। ਇੱਕ ਰਿਪੋਰਟ ਅਨੁਸਾਰ ਉਹ 8 ਜਨਵਰੀ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ 18 ਦਿਨਾਂ ਵਿੱਚ ਕਰੀਬ 65 ਪਿੰਡਾਂ ਦੇ ਲੋਕਾਂ ਨੂੰ ਮਿਲ ਚੁੱਕੇ ਹਨ।


ਦੇਸ਼ 'ਚ ਕੋਰੋਨਾ


ਪਿਛਲੇ ਦੋ ਦਿਨਾਂ ਤੋਂ ਰੋਜ਼ਾਨਾ ਦਰਜ ਹੋਣ ਵਾਲੇ ਨਵੇਂ ਕੇਸਾਂ ਦੀ ਗਿਣਤੀ ਵਿੱਚ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਇੱਕ ਵਾਰ ਫਿਰ ਉਛਾਲ ਦੇਖਣ ਨੂੰ ਮਿਲਿਆ। ਬੁੱਧਵਾਰ ਨੂੰ ਕੋਰੋਨਾ ਦੇ 2.82 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 1,88,157 ਠੀਕ ਹੋਏ ਹਨ। ਹਾਲਾਂਕਿ ਇਸ ਦੌਰਾਨ 441 ਲੋਕਾਂ ਦੀ ਮੌਤ ਵੀ ਕੋਰੋਨਾ ਨਾਲ ਹੋਈ ਹੈ। ਦੇਸ਼ ਵਿੱਚ ਹੁਣ 18,31,000 ਐਕਟਿਵ ਕੇਸ ਹਨ।



ਇਹ ਵੀ ਪੜ੍ਹੋ: ਵਿਦੇਸ਼ ਜਾਣ ਵਾਲੇ ਭਾਰਤੀਆਂ ਲਈ ਖੁਸ਼ਖਬਰੀ, ਦੂਰਸੰਚਾਰ ਵਿਭਾਗ ਨੇ ਅੰਤਰਰਾਸ਼ਟਰੀ ਰੋਮਿੰਗ ਸਿਮ ਕਾਰਡ ਨਿਯਮਾਂ 'ਚ ਕੀਤਾ ਬਦਲਾਅ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904