Punjab Breaking News LIVE, 08 April, 2024: ਕੁਰੂਕਸ਼ੇਤਰ 'ਚ ਮੁੱਖ ਮੰਤਰੀ ਕਰਨਗੇ ਰੋਡ ਸ਼ੋਅ, ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਕਿਤੇ ਗਰਮੀ ਕੱਢੇਗੀ ਵੱਟ
Punjab Breaking News LIVE, 08 April, 2024: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੁਰੂਕਸ਼ੇਤਰ ਵਿੱਚ ਕਰਨਗੇ ਰੋਡ ਸ਼ੋਅ, ਅੱਜ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਤਾਂ ਕਿਤੇ ਗਰਮੀ ਕੱਢੇਗੀ ਵੱਟ ਅਤੇ ਕਿਤੇ ਬਦਲ ਛਾਏ ਰਹਿਣਗੇ...
LIVE

Background
Election Update: PM ਮੋਦੀ ਨੂੰ ਜੁੱਤੀ ਦਿਖਾਓ ਤੇ 10 ਹਜ਼ਾਰ ਡਾਲਰ ਦਾ ਇਨਾਮ ਪਾਓ, ਗੁਰਪਤਵੰਤ ਪੰਨੂ ਨੇ ਚੋਣਾਂ ਤੋਂ ਪਹਿਲਾਂ ਜਾਰੀ ਕੀਤੀ ਨਵੀਂ ਵੀਡੀਓ
Lok Sabha Election:ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੁੱਤਾ ਦਿਖਾਉਣ ਵਾਲੇ ਨੂੰ 10 ਹਜ਼ਾਰ ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਹੈ। ਪੁੰਨੂ ਨੇ ਇਸ ਵੀਡੀਓ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਵਿੱਚ ਵੜ ਕੇ ਮਾਰਾਂਗੇ ਵਾਲੇ ਬਿਆਨ ਨੂੰ ਲੈ ਕੇ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਨੇ ਕਿਹਾ ਕਿ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ, ਪਾਕਿਸਤਾਨ ਵਿੱਚ ਹੋਏ ਕਤਲਾਂ ਬਦਲੇ ਮੋਦੀ, ਜੈਸ਼ੰਕਰ ਤੇ ਰਾਜਨਾਥ ਸਿੰਘ ਨੂੰ ਸਜ਼ਾ ਦਿੱਤੀ ਜਾਵੇਗੀ।
Lok Sabha Election: ਕੇਜਰੀਵਾਲ ਦੀ ਗ੍ਰਿਫ਼ਤਾਰੀ ਨੇ ਭਗਵੰਤ ਮਾਨ ਨੂੰ ਬਣਾਇਆ 'ਸਟਾਰ' ! ਜਾਣੋ ਕਿਵੇਂ ਬਦਲੀ ਆਪ ਦੀ ਸਿਆਸਤ ?
Punjab Politics: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਮ ਆਦਮੀ ਪਾਰਟੀ (ਆਪ) ਦੇ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅੱਜ ਤੋਂ ਉਹ ਗੁਆਂਢੀ ਸੂਬੇ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ 'ਚ ਜਾਣਗੇ ਅਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਇਸ ਸਬੰਧੀ ਪਾਰਟੀ ਹਾਈਕਮਾਂਡ ਨੇ ਤਿਆਰੀਆਂ ਕਰ ਲਈਆਂ ਹਨ। ਇਸ ਤੋਂ ਇਲਾਵਾ ਕੁਝ ਹੋਰ ਆਗੂ ਵੀ ਉਨ੍ਹਾਂ ਦੇ ਨਾਲ ਰਹਿਣਗੇ। ਇਨ੍ਹਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਡਾਕਟਰ ਦੁਰਗੇਸ਼ ਪਾਠਕ ਸ਼ਾਮਲ ਹਨ। ਇਹ ਦੌਰਾ ਪੂਰਾ ਮਹੀਨਾ ਜਾਰੀ ਰਹੇਗਾ। ਇਸ ਦੇ ਨਾਲ ਹੀ ਉਹ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਛੋਟੀਆਂ-ਮੋਟੀਆਂ ਮੀਟਿੰਗਾਂ ਕਰਕੇ ਚੋਣ ਰਣਨੀਤੀ ਵੀ ਬਣਾ ਰਹੇ ਹਨ।
Jalandhar News: ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਪਰਤ ਰਹੀ ਗੱਡੀ ਹਾਦਸੇ ਦਾ ਸ਼ਿਕਾਰ, ਤਿੰਨ ਮੌਤਾਂ, 23 ਯਾਤਰੀ ਜ਼ਖਮੀ
Jalandhar News: ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ 'ਤੇ ਐਤਵਾਰ ਦੇਰ ਸ਼ਾਮ ਥਾਣਾ ਫੱਤੂਢੀਂਗਾ ਨੇੜੇ ਮਹਿੰਦਰਾ ਬਲੇਰੋ ਪਿਕਅੱਪ ਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ।
IGI Airport Threat: ਦਿੱਲੀ ਏਅਰਪੋਰਟ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ! ਮੱਚੀ ਖਲਬਲੀ, ਸੁਰੱਖਿਆ ਏਜੰਸੀਆਂ ਅਲਰਟ
IGI Airport: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ (8 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਜਹਾਜ਼ 'ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਏਅਰਪੋਰਟ 'ਤੇ ਖਲਬਲੀ ਮੱਚ ਗਈ।
Chetna March: ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਚੇਤਨਾ ਮਾਰਚ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਅਲਰਟ, ਬਠਿੰਡਾ 'ਚ ਸਖਤ ਸੁਰੱਖਿਆ ਪ੍ਰਬੰਧ
Chetna March: ਖਾਲਿਸਤਾਨੀ ਸਮਰਥਕ ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਕੱਢਿਆ ਜਾ ਰਿਹਾ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
