Punjab Breaking News LIVE, 08 April, 2024: ਕੁਰੂਕਸ਼ੇਤਰ 'ਚ ਮੁੱਖ ਮੰਤਰੀ ਕਰਨਗੇ ਰੋਡ ਸ਼ੋਅ, ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਕਿਤੇ ਗਰਮੀ ਕੱਢੇਗੀ ਵੱਟ
Punjab Breaking News LIVE, 08 April, 2024: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੁਰੂਕਸ਼ੇਤਰ ਵਿੱਚ ਕਰਨਗੇ ਰੋਡ ਸ਼ੋਅ, ਅੱਜ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਤਾਂ ਕਿਤੇ ਗਰਮੀ ਕੱਢੇਗੀ ਵੱਟ ਅਤੇ ਕਿਤੇ ਬਦਲ ਛਾਏ ਰਹਿਣਗੇ...
Lok Sabha Election:ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੁੱਤਾ ਦਿਖਾਉਣ ਵਾਲੇ ਨੂੰ 10 ਹਜ਼ਾਰ ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਹੈ। ਪੁੰਨੂ ਨੇ ਇਸ ਵੀਡੀਓ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਵਿੱਚ ਵੜ ਕੇ ਮਾਰਾਂਗੇ ਵਾਲੇ ਬਿਆਨ ਨੂੰ ਲੈ ਕੇ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਨੇ ਕਿਹਾ ਕਿ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ, ਪਾਕਿਸਤਾਨ ਵਿੱਚ ਹੋਏ ਕਤਲਾਂ ਬਦਲੇ ਮੋਦੀ, ਜੈਸ਼ੰਕਰ ਤੇ ਰਾਜਨਾਥ ਸਿੰਘ ਨੂੰ ਸਜ਼ਾ ਦਿੱਤੀ ਜਾਵੇਗੀ।
Punjab Politics: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਮ ਆਦਮੀ ਪਾਰਟੀ (ਆਪ) ਦੇ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅੱਜ ਤੋਂ ਉਹ ਗੁਆਂਢੀ ਸੂਬੇ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ 'ਚ ਜਾਣਗੇ ਅਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਇਸ ਸਬੰਧੀ ਪਾਰਟੀ ਹਾਈਕਮਾਂਡ ਨੇ ਤਿਆਰੀਆਂ ਕਰ ਲਈਆਂ ਹਨ। ਇਸ ਤੋਂ ਇਲਾਵਾ ਕੁਝ ਹੋਰ ਆਗੂ ਵੀ ਉਨ੍ਹਾਂ ਦੇ ਨਾਲ ਰਹਿਣਗੇ। ਇਨ੍ਹਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਡਾਕਟਰ ਦੁਰਗੇਸ਼ ਪਾਠਕ ਸ਼ਾਮਲ ਹਨ। ਇਹ ਦੌਰਾ ਪੂਰਾ ਮਹੀਨਾ ਜਾਰੀ ਰਹੇਗਾ। ਇਸ ਦੇ ਨਾਲ ਹੀ ਉਹ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਛੋਟੀਆਂ-ਮੋਟੀਆਂ ਮੀਟਿੰਗਾਂ ਕਰਕੇ ਚੋਣ ਰਣਨੀਤੀ ਵੀ ਬਣਾ ਰਹੇ ਹਨ।
Jalandhar News: ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ 'ਤੇ ਐਤਵਾਰ ਦੇਰ ਸ਼ਾਮ ਥਾਣਾ ਫੱਤੂਢੀਂਗਾ ਨੇੜੇ ਮਹਿੰਦਰਾ ਬਲੇਰੋ ਪਿਕਅੱਪ ਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ।
IGI Airport: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ (8 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਜਹਾਜ਼ 'ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਏਅਰਪੋਰਟ 'ਤੇ ਖਲਬਲੀ ਮੱਚ ਗਈ।
Chetna March: ਖਾਲਿਸਤਾਨੀ ਸਮਰਥਕ ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਕੱਢਿਆ ਜਾ ਰਿਹਾ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ।
Patiala News: ਪਟਿਆਲਾ ਦੇ ਕਿਲ੍ਹਾ ਚੌਂਕ ਨਜਦੀਕ ਮਿੰਨੀ ਮਾਰਕੀਟ 'ਚ ਉਸ ਵੇਲੇ ਹੰਗਾਮਾ ਮੱਚ ਗਿਆ ਜਦੋਂ 15 ਤੋਂ 20 ਨੌਜਵਾਨ ਹੱਥਾਂ ਵਿੱਚ ਡਾਂਗਾਂ ਅਤੇ ਹਥਿਆਰ ਲੈ ਕੇ ਭਰੇ ਬਾਜ਼ਾਰ ਦੇ ਵਿੱਚ ਵੜ ਗਏ। ਬਾਜ਼ਾਰ 'ਚ ਇਹਨਾਂ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਦਿਖਾਇਆ। ਜਿਸ ਨੇ ਪੰਜਾਬ ਪੁਲਿਸ ਦੇ ਸਖ਼ਤ ਪਹਿਰੇ 'ਤੇ ਸਵਾਲ ਖੜ੍ਹੇ ਕਰ ਦਿੱਤੇ। ਇਹਨਾਂ ਬਦਮਾਸ਼ਾਂ ਨੇ ਇੱਕ ਦੁਕਾਨਦਾਰ ਨੂੰ ਬਾਜ਼ਾਰ ਦੇ ਵਿੱਚ ਹੀ ਕੁੱਟ ਦਿੱਤਾ। ਇਸ ਕੁੱਟਮਾਰ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈਆਂ ਹਨ। ਜਿਸ ਵਿੱਚ ਕਈ ਨੌਜਵਾਨ ਦਿਖਾਈ ਦੇ ਰਹੇ ਨੇ ਜਿਨ੍ਹਾਂ ਵੱਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਭਰੇ ਬਾਜ਼ਾਰ ਦੇ ਵਿੱਚ ਸ਼ਰੇਆਮ ਗੁੰਡਾਗਰਦੀ ਕੀਤੀ ਗਈ।
ਪਿਛੋਕੜ
Punjab Breaking News LIVE, 08 April, 2024: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੁਰੂਕਸ਼ੇਤਰ ਵਿੱਚ ਰੋਡ ਸ਼ੋਅ ਕਰਨਗੇ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ ਜਾਟ ਧਰਮਸ਼ਾਲਾ ਕੁਰੂਕਸ਼ੇਤਰ ਤੋਂ ਬਾਅਦ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਕੁਰੂਕਸ਼ੇਤਰ ਦੀ ਧਰਤੀ 'ਤੇ ਗੱਜਣਗੇ CM ਮਾਨ, ਇਸ ਉਮੀਦਵਾਰ ਦੇ ਹੱਕ 'ਚ ਕਰਨਗੇ ਰੋਡ ਸ਼ੋਅ
ਅੱਜ 8 ਅਪਰੈਲ ਨੂੰ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ
Surya Grahan 2024: ਸਾਲ 2024 ਦਾ ਪਹਿਲਾ ਸੂਰਜ ਗ੍ਰਹਿਣ ਸੋਮਵਾਰ (8 ਅਪ੍ਰੈਲ, 2024) ਨੂੰ ਲੱਗਣ ਜਾ ਰਿਹਾ ਹੈ। ਪਹਿਲਾ ਸੂਰਜ ਗ੍ਰਹਿਣ (ਸੂਰਿਆ ਗ੍ਰਹਿਣ 2024) ਬਹੁਤ ਮਹੱਤਵਪੂਰਨ ਹੋਵੇਗਾ, ਕਿਉਂਕਿ ਇਹ ਪੂਰਣ ਸੂਰਜ ਗ੍ਰਹਿਣ ਹੈ। ਇਹ ਕਾਫ਼ੀ ਲੰਬਾ ਮੰਨਿਆ ਜਾ ਰਿਹਾ ਹੈ। ਅਜਿਹੇ 'ਚ ਇਸ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਹੈ। ਇਸ ਨੂੰ ਲੈਕੇ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਹਨ, ਜਿਵੇਂ ਕਿ ਇਹ ਕਿੱਥੇ ਨਜ਼ਰ ਆਵੇਗਾ ਜਾਂ ਕਿੰਨੇ ਵਜੇ ਨਜ਼ਰ ਆਵੇਗਾ।
ਭਾਰਤੀ ਸਮੇਂ ਅਨੁਸਾਰ ਸੂਰਜ ਗ੍ਰਹਿਣ ਸੋਮਵਾਰ ਰਾਤ 9.12 ਵਜੇ ਸ਼ੁਰੂ ਹੋਵੇਗਾ ਅਤੇ ਮੰਗਲਵਾਰ (9 ਅਪ੍ਰੈਲ, 2024) ਦੀ ਰਾਤ 2.22 ਵਜੇ ਤੱਕ ਰਹੇਗਾ। ਸੂਰਜ ਗ੍ਰਹਿਣ ਅਮਰੀਕਾ, ਮੈਕਸੀਕੋ, ਕੈਨੇਡਾ ਅਤੇ ਉੱਤਰੀ ਅਮਰੀਕਾ ਦੇ ਕਈ ਦੇਸ਼ਾਂ ਵਿੱਚ ਨਜ਼ਰ ਆਵੇਗਾ। ਇਸ ਤੋਂ ਇਲਾਵਾ ਕੋਸਟਾ ਡੋਮਿਨਿਕਾ ਅਤੇ ਫ੍ਰੈਂਚ ਪੋਲੀਨੇਸ਼ੀਆ 'ਚ ਵੀ ਸੂਰਜ ਗ੍ਰਹਿਣ ਦਿਖਾਈ ਦੇਵੇਗਾ।
ਅਪ੍ਰੈਲ ਦੇ ਦੂਜੇ ਹਫ਼ਤੇ ਤੱਪਦੀ ਧੁੱਪ ਵਧਾਏਗੀ ਮੁਸ਼ਕਲ,ਕਿੱਥੇ ਛਾਏ ਰਹਿਣਗੇ ਬੱਦਲ
Weather Forecast: ਗਰਮੀ ਦੇ ਮੌਸਮ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੂਰੁ ਕਰ ਦਿੱਤਾ ਹੈ। ਤੱਪਦੀ ਧੁੱਪ ਕਾਰਨ ਆਮ ਲੋਕਾਂ ਨੂੰ ਹੁਣੇ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਦਿੱਤੀ ਗਈ ਹੈ ਕਿ ਅਪ੍ਰੈਲ ਮਹੀਨੇ ਦਾ ਦੂਜੇ ਹਫ਼ਤਾ ਹੋਰ ਵੀ ਗਰਮ ਹੋਣ ਵਾਲਾ ਹੈ। ਆਈਐਮਡੀ ਦੇ ਅਨੁਸਾਰ, ਰਾਇਲਸੀਮਾ, ਕਰਨਾਟਕ ਅਤੇ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ 'ਤੇ ਹੀਟਵੇਵ ਦੀ ਸੰਭਾਵਨਾ ਹੈ। ਜਦਕਿ ਛੱਤੀਸਗੜ੍ਹ 'ਚ ਗੜੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
- - - - - - - - - Advertisement - - - - - - - - -