Punjab Breaking News Live 1 August 2024: ਪ੍ਰਦੀਪ ਕਲੇਰ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਦੀ ਇੰਟਰਵਿਊ ਨੇ ਲਿਆਂਦੀ ਹਨੇਰੀ, ਅੰਮ੍ਰਿਤਪਾਲ ਸਿੰਘ ਖਿਲਾਫ਼ NSA ਵਧਾ ਕੇ ਕਸੂਤੀ ਫਸ ਗਈ ਸਰਕਾਰ, ਪੰਜਾਬ 'ਚ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ
Punjab Breaking News Live 1 August 2024: ਪ੍ਰਦੀਪ ਕਲੇਰ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਦੀ ਇੰਟਰਵਿਊ ਨੇ ਲਿਆਂਦੀ ਹਨੇਰੀ, ਅੰਮ੍ਰਿਤਪਾਲ ਸਿੰਘ ਖਿਲਾਫ਼ NSA ਵਧਾ ਕੇ ਕਸੂਤੀ ਫਸ ਗਈ ਸਰਕਾਰ, ਪੰਜਾਬ 'ਚ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ
Ludhiana News: ਲੁਧਿਆਣਾ ਲੋਕ ਸਭਾ ਹਲਕੇ ਤੋਂ ਹਾਰੇ ਰਵਨੀਤ ਸਿੰਘ ਬਿੱਟੂ ਉਪਰ ਬੀਜੇਪੀ ਵੱਡਾ ਦਾਅ ਖੇਡ ਰਹੀ ਹੈ। ਸਿੱਖ ਵੋਟਰਾਂ ਨੂੰ ਖਿੱਚਣ ਲਈ ਬੀਜੇਪੀ ਰਵਨੀਤ ਬਿੱਟੂ ਨੂੰ ਵੱਡੇ ਚਿਹਰੇ ਵਜੋਂ ਉਭਾਰ ਰਹੀ ਹੈ। ਇਸ ਲਈ ਹੀ ਬੀਜੇਪੀ ਬਿੱਟੂ ਦੀ ਹਾਰ ਨੂੰ ਵੀ ਜਿੱਤ ਵਿੱਚ ਬਦਲ ਰਹੀ ਹੈ।
ਬੀਜੇਪੀ ਨੇ ਹਾਰ ਦੇ ਬਾਵਜੂਦ ਪਹਿਲਾਂ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਤੇ ਹੁਣ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਕਿਆਸ ਲਾਏ ਜਾ ਰਹੇ ਹਨ ਕਿ ਰਵਨੀਤ ਬਿੱਟੂ ਨੂੰ ਹਰਿਆਣਾ ਦੀ ਇੱਕੋ ਇੱਕ ਰਾਜ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਬੀਜੇਪੀ ਨੂੰ ਲੱਗਦਾ ਹੈ ਕਿ ਹਰਿਆਣਾ ਤੋਂ ਬਿੱਟੂ ਦੀ ਐਂਟਰੀ ਗੇਮ ਚੇਂਜਰ ਸਾਬਤ ਹੋ ਸਕਦੀ ਹੈ। ਇਸ ਕਰਕੇ ਭਾਜਪਾ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ 'ਤੇ ਵੀ ਨਜ਼ਰ ਰੱਖ ਰਹੀ ਹੈ।
MP Charanjit Singh Channi: ਜਲੰਧਰ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿੱਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹਾਈ ਕੋਰਟ ਦੇ ਰਜਿਸਟਰਾਰ ਨੇ ਪਟੀਸ਼ਨ 'ਤੇ ਨੋਟਿਸ ਜਾਰੀ ਕਰਕੇ ਸੁਣਵਾਈ 12 ਅਗਸਤ ਲਈ ਤੈਅ ਕੀਤੀ ਹੈ। ਜਲੰਧਰ ਨਿਵਾਸੀ ਗੌਰਵ ਲੂਥਰਾ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਚੰਨੀ ਨੇ ਭ੍ਰਿਸ਼ਟ ਤਰੀਕਿਆਂ ਨਾਲ ਚੋਣ ਜਿੱਤੀ ਹੈ। ਪਟੀਸ਼ਨ ਦਾਇਰ ਕਰਦੇ ਹੋਏ ਸਥਾਨਕ ਨਿਵਾਸੀ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਸ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।
ਪਿਛੋਕੜ
Punjab Breaking News Live 1 August 2024: ਡੇਰਾ ਸਿਰਸਾ ਦੇ ਸਾਬਕਾ ਪ੍ਰੇਮੀ ਪ੍ਰਦੀਪ ਕਲੇਰ ਦੇ ਖੁਲਾਸਿਆਂ ਦਾ ਸੇਕ ਹਾਲੇ ਠੰਢਾ ਨਹੀਂ ਹੋਇਆ ਸੀ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬੇਅਦਬੀ, ਬਰਗਾੜੀ, ਬਹਿਬਲ ਕਲਾਂ, ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਕੀਤੇ ਕਮਿਸ਼ਨ ਦੇ ਮੁਖੀ ਸਾਬਕਾ ਜਸਟਿਸ ਰਣਜੀਤ ਸਿੰਘ ਦੀ ਨਿੱਜੀ ਚੈਨਲ 'ਤੇ ਤਾਜ਼ਾ ਇੰਟਰਵਿਊ ਜਨਤਕ ਹੋ ਗਈ ਹੈ। ਇਸ ਇੰਟਰਵਿਊ ਨਾਲ ਅਕਾਲੀ ਦਲ ਦੀ ਲੀਡਰਸ਼ਿਪ ਖਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਲਈ ਹੋਰ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਹਾਲਾਂਕਿ ਜਸਟਿਸ ਰਣਜੀਤ ਸਿੰਘ ਨੇ ਜੋ ਇੰਟਰਵਿਊ ਵਿਚ ਖੁਲਾਸਾ ਕੀਤਾ ਹੈ, ਇਸ ਬਾਰੇ ਕਾਫ਼ੀ ਕੁਝ ਪਹਿਲਾਂ ਹੀ ਉਹ ਖੁਲਾਸੇ ਕਰ ਚੁੱਕੇ ਹਨ।
ਪ੍ਰਦੀਪ ਕਲੇਰ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਦੀ ਇੰਟਰਵਿਊ ਨੇ ਲਿਆਂਦੀ ਹਨੇਰੀ, ਸੁਖਬੀਰ ਬਾਦਲ ਅੱਗੇ ਇੱਕ ਹੋਰ ਸੰਕਟ
Amritpal Singh NSA: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਐਕਟ (NSA) ਤਹਿਤ ਨਜ਼ਰਬੰਦੀ ਦੀ ਮਿਆਦ ਵਧਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਕਾਰਵਾਈ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੱਸਣ ਕਿ ਅੰਮ੍ਰਿਤਪਾਲ ਕਿਸ ਆਧਾਰ 'ਤੇ ਜੇਲ੍ਹ ਵਿੱਚ ਹੈ ਅਤੇ ਉਸ ਦੇ ਸਾਡੇ ਸਾਹਮਣੇ ਸਬੂਤ ਪੇਸ਼ ਕੀਤੇ ਜਾਣ।
Punjab Weather Update: ਪੰਜਾਬ ਵਿੱਚ ਅੱਜ ਵੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ ਕਮੀ ਕਾਰਨ ਸੂਬੇ ਦਾ ਤਾਪਮਾਨ ਇਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ। ਬੁੱਧਵਾਰ ਨੂੰ ਸੂਬੇ ਭਰ 'ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਅਤੇ ਤਾਪਮਾਨ ਵੱਧ ਗਿਆ।
- - - - - - - - - Advertisement - - - - - - - - -