Punjab Breaking News Live 1 July: 'ਆਪ' ਨੇ ਸ਼ਹੀਦਾਂ ਨੂੰ ਸਨਮਾਨ ਦੇਣ ਦਾ ਲੱਭਿਆ ਨਵਾਂ ਤਰੀਕਾ, ਮੌਸਮ ਵਿਭਾਗ ਨੇ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ, ਲੁਧਿਆਣਾ ਪੁਲਿਸ ਨੇ ਸੱਟੇਬਾਜ਼ਾਂ ਨੂੰ ਕੀਤਾ ਕਾਬੂ
Punjab Breaking News Live 1 July: 'ਆਪ' ਨੇ ਸ਼ਹੀਦਾਂ ਨੂੰ ਸਨਮਾਨ ਦੇਣ ਦਾ ਲੱਭਿਆ ਨਵਾਂ ਤਰੀਕਾ, ਮੌਸਮ ਵਿਭਾਗ ਨੇ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ, ਲੁਧਿਆਣਾ ਪੁਲਿਸ ਨੇ ਸੱਟੇਬਾਜ਼ਾਂ ਨੂੰ ਕੀਤਾ ਕਾਬੂ

Background
Punjab Breaking News Live 1 July: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਚੱਲਣ ਵਾਲੀ ਸਰਕਾਰ ਦਾ ਦਾਅਵਾ ਕਰਦੀ ਹੈ। ਇਸੇ ਤਹਿਤ ਹੁਣ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇੱਕ ਹੁਕਮ ਜਾਰੀ ਕੀਤਾ ਹੈ। ਜਿਸ 'ਤੇ ਤੁਰੰਤ ਕੰਮ ਕਰਨ ਲਈ ਕਿਹਾ ਗਿਆ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਹੱਦ ਨਾਲ ਲੱਗਦੀਆਂ ਮੁੱਖ ਸੜਕਾਂ 'ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਸਰਕਾਰ ਨੇ ਲੋਕ ਨਿਰਮਾਣ ਵਿਭਾਗ ਨੂੰ ਇਹ ਕੰਮ ਸੌਂਪਿਆ ਹੈ। ਮੁੱਢਲੇ ਪੜਾਅ 'ਤੇ ਪਾਇਲਟ ਪ੍ਰਾਜੈਕਟ ਵਜੋਂ ਇੱਕ-ਦੋ ਮੁੱਖ ਮਾਰਗਾਂ ਦੀ ਚੋਣ ਕੀਤੀ ਜਾਵੇਗੀ ਜਿਨ੍ਹਾਂ ਦੇ ਦੋਵੇਂ ਪਾਸੇ ਸ਼ਹੀਦਾਂ ਦੇ ਬੁੱਤ ਤੇ ਤਸਵੀਰਾਂ ਲਗਾਈਆਂ ਜਾਣਗੀਆਂ।
Punjab News: ਸ਼ਹੀਦਾਂ ਦੇ ਸਨਮਾਨ ਲਈ ਪੰਜਾਬ ਸਰਕਾਰ ਨੇ ਲੱਭਿਆ ਨਵਾਂ ਤਰੀਕਾ, ਜਾਰੀ ਹੋਇਆ ਆਹ ਹੁਕਮ
Monsoon Red alert- ਭਾਰਤੀ ਮੌਸਮ ਵਿਭਾਗ (IMD) ਨੇ ਮੌਸਮ ਬਾਰੇ ਵੱਡਾ ਅਪਡੇਟ ਦਿੱਤਾ ਹੈ। ਆਈ.ਐਮ.ਡੀ .ਨੇ ਕਿਹਾ ਕਿ ਉੱਤਰੀ ਭਾਰਤ ਵਿਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਮੌਸਮ ਸੁਹਾਵਣਾ ਰਹਿਣ ਵਾਲਾ ਹੈ। ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਆਈ.ਐਮ.ਡੀ .ਨੇ ਆਪਣੇ ਪੂਰਵ ਅਨੁਮਾਨ ਵਿਚ ਕਿਹਾ ਹੈ ਕਿ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਧਰ, ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ। ਪੰਜਾਬ ਵਿਚ ਅਗਲੇ 4 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਵਿਚ 4 ਜੁਲਾਈ ਤੱਕ ਮੀਂਹ ਪੈ ਸਕਦਾ ਹੈ।
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Ludhiana News: ਲੁਧਿਆਣਾ 'ਚ ਟੀ-20 ਵਿਸ਼ਵ ਕੱਪ ਦੌਰਾਨ ਜਦੋਂ ਲੋਕ ਮੈਚ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ ਤਾਂ ਕੁਝ ਲੋਕ ਮੈਚ ਦੀ ਜਿੱਤ ਜਾਂ ਹਾਰ 'ਤੇ ਸੱਟਾ ਲਗਾ ਰਹੇ ਸਨ। ਪੁਲੀਸ ਨੇ ਘਰ ’ਤੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਲੱਖਾਂ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ।
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ
Panchayat Elections: ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।
Sangrur News: ਦੋ ਦਲਿਤ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਣ ਵਾਲਾ ਕਿਸਾਨ ਲੀਡਰ ਪੁਲਿਸ ਹਵਾਲੇ, ਵੀਡੀਓ ਵਾਇਰਲ ਹੋਣ ਮਗਰੋਂ ਕਾਰਵਾਈ
Sangrur News: ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ ਆਗੂਆਂ ਨੇ ਸੰਗਰੂਰ ਪੁਲਿਸ ਹਵਾਲੇ ਕਰ ਦਿੱਤਾ ਹੈ। ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਦਲਿਤ ਮਜ਼ਦੂਰਾਂ ਨੂੰ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ। ਦੋਵੇਂ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹਨ ਤੇ ਉਨ੍ਹਾਂ ਦੇ ਕਈ ਫਰੈਕਚਰ ਹਨ। ਮਾਮਲਾ ਵਧਣ ਤੋਂ ਬਾਅਦ ਕਿਸਾਨ ਆਗੂਆਂ ਨੇ ਖੁਦ ਮਨਜੀਤ ਸਿੰਘ ਘਰਾਚੋ ਨੂੰ ਸੰਗਰੂਰ ਦੇ ਡੀਐਸਪੀ ਮਨੋਜ ਗੋਰਸੀ ਦੇ ਹਵਾਲੇ ਕਰ ਦਿੱਤਾ। ਬੀਕੇਯੂ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਨਜੀਤ ਤੇ ਹੋਰਾਂ ਖ਼ਿਲਾਫ਼ ਦਰਜ ਐਫਆਈਆਰ ਵਿੱਚੋਂ ਐਸਸੀ/ਐਸਟੀ ਐਕਟ-1989 (ਸੋਧ 2022) ਦੀ ਧਾਰਾ 3 (ਆਈ) (ਐਕਸ) ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।






















