Punjab Breaking News Live 1 July: 'ਆਪ' ਨੇ ਸ਼ਹੀਦਾਂ ਨੂੰ ਸਨਮਾਨ ਦੇਣ ਦਾ ਲੱਭਿਆ ਨਵਾਂ ਤਰੀਕਾ, ਮੌਸਮ ਵਿਭਾਗ ਨੇ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ, ਲੁਧਿਆਣਾ ਪੁਲਿਸ ਨੇ ਸੱਟੇਬਾਜ਼ਾਂ ਨੂੰ ਕੀਤਾ ਕਾਬੂ
Punjab Breaking News Live 1 July: 'ਆਪ' ਨੇ ਸ਼ਹੀਦਾਂ ਨੂੰ ਸਨਮਾਨ ਦੇਣ ਦਾ ਲੱਭਿਆ ਨਵਾਂ ਤਰੀਕਾ, ਮੌਸਮ ਵਿਭਾਗ ਨੇ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ, ਲੁਧਿਆਣਾ ਪੁਲਿਸ ਨੇ ਸੱਟੇਬਾਜ਼ਾਂ ਨੂੰ ਕੀਤਾ ਕਾਬੂ
Panchayat Elections: ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।
Sangrur News: ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ ਆਗੂਆਂ ਨੇ ਸੰਗਰੂਰ ਪੁਲਿਸ ਹਵਾਲੇ ਕਰ ਦਿੱਤਾ ਹੈ। ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਦਲਿਤ ਮਜ਼ਦੂਰਾਂ ਨੂੰ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ। ਦੋਵੇਂ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹਨ ਤੇ ਉਨ੍ਹਾਂ ਦੇ ਕਈ ਫਰੈਕਚਰ ਹਨ। ਮਾਮਲਾ ਵਧਣ ਤੋਂ ਬਾਅਦ ਕਿਸਾਨ ਆਗੂਆਂ ਨੇ ਖੁਦ ਮਨਜੀਤ ਸਿੰਘ ਘਰਾਚੋ ਨੂੰ ਸੰਗਰੂਰ ਦੇ ਡੀਐਸਪੀ ਮਨੋਜ ਗੋਰਸੀ ਦੇ ਹਵਾਲੇ ਕਰ ਦਿੱਤਾ। ਬੀਕੇਯੂ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਨਜੀਤ ਤੇ ਹੋਰਾਂ ਖ਼ਿਲਾਫ਼ ਦਰਜ ਐਫਆਈਆਰ ਵਿੱਚੋਂ ਐਸਸੀ/ਐਸਟੀ ਐਕਟ-1989 (ਸੋਧ 2022) ਦੀ ਧਾਰਾ 3 (ਆਈ) (ਐਕਸ) ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
Punjab News: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸਤ ਵਿੱਚ ਅੱਜ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇਸ ਲਈ ਬਾਗੀ ਧੜਾ ਅੱਜ 1 ਜੁਲਾਈ ਨੂੰ ਸਵੇਰੇ 11 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਅਕਾਲੀ ਦਲ ਦਾ ਬਾਗੀ ਧੜਾ ਸੋਮਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ, ਪੰਥ ਤੇ ਅਕਾਲੀ ਦਲ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰੇਗਾ। ਅਕਾਲੀ ਦਲ ਨੂੰ ਬਚਾਉਣ ਦੀ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਬਾਗੀ ਧੜੇ ਵੱਲੋਂ ਅਕਾਲ ਤਖ਼ਤ ਸਾਹਿਬ ਤੋਂ ਉਹ ਸੱਚਾਈ ਨੂੰ ਸਮੁੱਚੇ ਪੰਥ ਸਾਹਮਣੇ ਰੱਖਿਆ ਜਾਏਗਾ ਜਿਸ ਤਹਿਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫੀ ਦੇਣ ਲਈ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਤੋਂ ਹੁਕਮ ਜਾਰੀ ਕਰਵਾਏ ਗਏ ਸੀ।
Jalandhar News: ਜਲੰਧਰ ਦੇ ਰੇਲਵੇ ਟ੍ਰੈਕ ਨੇੜੇ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਮਾਮਲੇ ਦੀ ਜਾਂਚ ਲਈ ਜਲੰਧਰ ਜੀਆਰਪੀ ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਲਾਸ਼ ਨੂੰ ਸ਼ਨਾਖਤ ਲਈ ਕਰੀਬ 72 ਘੰਟਿਆਂ ਲਈ ਰੱਖਿਆ ਜਾਵੇਗਾ। ਜੇਕਰ ਉਸ ਦੀ ਪਛਾਣ ਨਹੀਂ ਹੋ ਸਕੀ ਤਾਂ ਪੁਲਿਸ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦੇਵੇਗੀ।
Haryana Constable Bharti 2024: ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਅਰਜ਼ੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਪੁਲਿਸ ਕਾਂਸਟੇਬਲ ਭਰਤੀ 2024 ਨੋਟੀਫਿਕੇਸ਼ਨ ਨੂੰ ਸਰਕਾਰੀ ਵੈਬਸਾਈਟ hssc.gov.in ਉਤੇ ਚੈੱਕ ਕੀਤਾ ਜਾ ਸਕਦਾ ਹੈ। ਤੁਸੀਂ ਇਸ ਵੈੱਬਸਾਈਟ ਉਤੇ ਹਰਿਆਣਾ ਵਿਚ ਸਰਕਾਰੀ ਨੌਕਰੀ ਲਈ ਫਾਰਮ ਵੀ ਭਰ ਸਕਦੇ ਹੋ। ਦੱਸ ਦਈਏ ਕਿ ਹਰਿਆਣਾ ਗਰੁੱਪ ਸੀ ਕਾਂਸਟੇਬਲ ਦੀ ਇਸ ਭਰਤੀ ਵਿਚ ਅਰਜ਼ੀ ਪ੍ਰਕਿਰਿਆ ਨੂੰ ਦੁਬਾਰਾ ਸ਼ੁਰੂ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਤੁਸੀਂ 8 ਜੁਲਾਈ 2024 ਤੱਕ ਪੁਲਿਸ ਕਾਂਸਟੇਬਲ ਭਰਤੀ ਲਈ ਅਰਜ਼ੀ ਫਾਰਮ ਭਰ ਸਕਦੇ ਹੋ। ਹਰਿਆਣਾ ਪੁਲਿਸ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਕੁੱਲ 6 ਹਜ਼ਾਰ ਅਸਾਮੀਆਂ ਉਤੇ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿਚੋਂ 1000 ਅਸਾਮੀਆਂ ਮਹਿਲਾ ਕਾਂਸਟੇਬਲਾਂ ਦੀਆਂ ਹਨ। ਜੇਕਰ ਤੁਸੀਂ ਹਰਿਆਣਾ ਪੁਲਿਸ ਕਾਂਸਟੇਬਲ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹੋ, ਤਾਂ ਜ਼ਰੂਰੀ ਯੋਗਤਾ, ਤਨਖਾਹ ਅਤੇ ਸਰੀਰਕ ਟੈਸਟ ਨਾਲ ਸਬੰਧਤ ਵੇਰਵੇ ਜਾਣੋ।
ਪਿਛੋਕੜ
Punjab Breaking News Live 1 July: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਚੱਲਣ ਵਾਲੀ ਸਰਕਾਰ ਦਾ ਦਾਅਵਾ ਕਰਦੀ ਹੈ। ਇਸੇ ਤਹਿਤ ਹੁਣ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇੱਕ ਹੁਕਮ ਜਾਰੀ ਕੀਤਾ ਹੈ। ਜਿਸ 'ਤੇ ਤੁਰੰਤ ਕੰਮ ਕਰਨ ਲਈ ਕਿਹਾ ਗਿਆ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਹੱਦ ਨਾਲ ਲੱਗਦੀਆਂ ਮੁੱਖ ਸੜਕਾਂ 'ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਸਰਕਾਰ ਨੇ ਲੋਕ ਨਿਰਮਾਣ ਵਿਭਾਗ ਨੂੰ ਇਹ ਕੰਮ ਸੌਂਪਿਆ ਹੈ। ਮੁੱਢਲੇ ਪੜਾਅ 'ਤੇ ਪਾਇਲਟ ਪ੍ਰਾਜੈਕਟ ਵਜੋਂ ਇੱਕ-ਦੋ ਮੁੱਖ ਮਾਰਗਾਂ ਦੀ ਚੋਣ ਕੀਤੀ ਜਾਵੇਗੀ ਜਿਨ੍ਹਾਂ ਦੇ ਦੋਵੇਂ ਪਾਸੇ ਸ਼ਹੀਦਾਂ ਦੇ ਬੁੱਤ ਤੇ ਤਸਵੀਰਾਂ ਲਗਾਈਆਂ ਜਾਣਗੀਆਂ।
Punjab News: ਸ਼ਹੀਦਾਂ ਦੇ ਸਨਮਾਨ ਲਈ ਪੰਜਾਬ ਸਰਕਾਰ ਨੇ ਲੱਭਿਆ ਨਵਾਂ ਤਰੀਕਾ, ਜਾਰੀ ਹੋਇਆ ਆਹ ਹੁਕਮ
Monsoon Red alert- ਭਾਰਤੀ ਮੌਸਮ ਵਿਭਾਗ (IMD) ਨੇ ਮੌਸਮ ਬਾਰੇ ਵੱਡਾ ਅਪਡੇਟ ਦਿੱਤਾ ਹੈ। ਆਈ.ਐਮ.ਡੀ .ਨੇ ਕਿਹਾ ਕਿ ਉੱਤਰੀ ਭਾਰਤ ਵਿਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਮੌਸਮ ਸੁਹਾਵਣਾ ਰਹਿਣ ਵਾਲਾ ਹੈ। ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਆਈ.ਐਮ.ਡੀ .ਨੇ ਆਪਣੇ ਪੂਰਵ ਅਨੁਮਾਨ ਵਿਚ ਕਿਹਾ ਹੈ ਕਿ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਧਰ, ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ। ਪੰਜਾਬ ਵਿਚ ਅਗਲੇ 4 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਵਿਚ 4 ਜੁਲਾਈ ਤੱਕ ਮੀਂਹ ਪੈ ਸਕਦਾ ਹੈ।
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Ludhiana News: ਲੁਧਿਆਣਾ 'ਚ ਟੀ-20 ਵਿਸ਼ਵ ਕੱਪ ਦੌਰਾਨ ਜਦੋਂ ਲੋਕ ਮੈਚ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ ਤਾਂ ਕੁਝ ਲੋਕ ਮੈਚ ਦੀ ਜਿੱਤ ਜਾਂ ਹਾਰ 'ਤੇ ਸੱਟਾ ਲਗਾ ਰਹੇ ਸਨ। ਪੁਲੀਸ ਨੇ ਘਰ ’ਤੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਲੱਖਾਂ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ।
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
- - - - - - - - - Advertisement - - - - - - - - -