Punjab Breaking News Live 1 May: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਦਲਬੀਰ ਗੋਲਡੀ ਆਪ 'ਚ ਹੋ ਸਕਦੇ ਸ਼ਾਮਲ, ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ
Punjab Breaking News Live 1 May: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਦਲਬੀਰ ਗੋਲਡੀ ਆਪ 'ਚ ਹੋ ਸਕਦੇ ਸ਼ਾਮਲ, ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ
ABP Sanjha Last Updated: 01 May 2024 12:17 PM
ਪਿਛੋਕੜ
Punjab Breaking News Live 1 May: ਲੋਕ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਪ੍ਰਧਾਨ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਐਨ ਐਸ ਏ ਅਧੀਨ...More
Punjab Breaking News Live 1 May: ਲੋਕ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਪ੍ਰਧਾਨ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਐਨ ਐਸ ਏ ਅਧੀਨ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ। ਸੰਗਤ ਵੱਲੋਂ ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਵੱਲੋਂ ਕੌਮ ਨੂੰ ਬਖਸ਼ਿਸ਼ ਕੀਤੇ ਅਕਾਲ ਪੁਰਖ ਦੇ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਾ ਕੇ ਉਪਰੰਤ ਜਪੁਜੀ ਸਾਹਿਬ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦਾ ਪਾਠ ਕਰਨ ਉਪਰੰਤ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ।Lok Sabha: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਜੇਲ੍ਹ ਤੋਂ ਜਾਰੀ ਕਰਨਗੇ ਦਿਸ਼ਾ ਨਿਰਦੇਸ਼, ਸੰਗਤਾਂ 'ਚ ਲਾਗੂ ਹੋਵੇਗਾ ਹੁਕਮਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਦਲਬੀਰ ਗੋਲਡੀPunjab News: ਪਿਛਲੇ ਦਿਨੀਂ ਕਾਂਗਰਸ ਤੋਂ ਅਸਤੀਫਾ ਦੇ ਚੁੱਕੇ ਦਲਬੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਅਸਤੀਫਾ ਭੇਜ ਕੇ ਕਿਹਾ ਸੀ ਕਿ ਉਹ ਹਾਈਕਮਾਨ ਤੋਂ ਨਰਾਜ਼ ਹਨ। ਇਸ ਕਰਕੇ ਉਹ ਆਪਣਾ ਅਸਤੀਫਾ ਤੁਹਾਨੂੰ ਸੌਂਪ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਗੋਲਡੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਹਾਲ ਹੀ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਨਵਾਂ ਰਾਹ ਲੱਭਣ ਦੀ ਗੱਲ ਕਹੀ ਸੀ।Punjab News: ਦਲਬੀਰ ਗੋਲਡੀ 'ਆਪ' 'ਚ ਹੋ ਸਕਦੇ ਸ਼ਾਮਲ, ਕੱਲ੍ਹ ਹੀ ਕਾਂਗਰਸ ਪਾਰਟੀ ਨੂੰ ਕਿਹਾ ਸੀ BYE-BYEਮੌੜ ਮੰਡੀ ਬੰਬ ਧਮਾਕਾ ਮਾਮਲਾ, ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ2017 Maur Mandi Blast: ਪੰਜਾਬ ਹਰਿਆਣਾ ਹਾਈ ਕੋਰਟ ਨੇ ਮੌੜ ਮੰਡੀ ਬੰਬ ਧਮਾਕਾ ਮਾਮਲੇ ਦੀ ਜਾਂਚ 'ਤੇ ਅਸੰਤੁਸ਼ਟੀ ਜਤਾਈ ਹੈ। ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ 4 ਸਾਲ ਪਹਿਲਾਂ ਹਾਈ ਕੋਰਟ ਨੇ ਜਾਂਚ ਨੂੰ ਲੈ ਕੇ ਅਸੰਤੁਸ਼ਟੀ ਪ੍ਰਗਟਾਈ ਸੀ, ਪਰ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।Maur Mandi Blast: ਮੌੜ ਮੰਡੀ ਬੰਬ ਧਮਾਕਾ ਮਾਮਲਾ, ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ, ਹੁਣ ਹੋ ਸਕਦਾ ਵੱਡਾ ਐਕਸ਼ਨ
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
PSEB 8th and 12th class result: ਆਨਲਾਈਨ ਚੈੱਕ ਕਰ ਲਵੋ 8ਵੀਂ ਤੇ 12ਵੀਂ ਦੇ ਨਤੀਜੇ, ਇੱਥੇ ਕਰੋ ਕਲਿਕ
PSEB 8th and 12th class result: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਮੰਗਲਵਾਰ ਨੂੰ ਹੀ ਐਲਾਨ ਕਰ ਦਿੱਤਾ ਸੀ ਪਰ ਵਿਦਿਆਰਥੀ ਆਪਣੇ ਨਤੀਜੇ ਅੱਜ ਚੈੱਕ ਕਰ ਸਕਣਗੇ। ਬੋਰਡ ਮੁਤਾਬਕ ਵਿਦਿਆਰਥੀ ਆਪਣੇ ਨਤੀਜੇ ਆਨਲਾਈਨ ਵੇਖ ਸਕਦੇ ਹਨ। ਆਓ ਜਾਣਦੇ ਹਾਂ ਕਿ ਨਤੀਜੇ ਕਿੱਥੇ-ਕਿੱਥੇ ਤੇ ਕਿਵੇਂ ਚੈੱਕ ਕੀਤੇ ਜਾ ਸਕਦੇ ਹਨ। ਇੱਥੇ ਕਰੋ ਨਤੀਜਾ ਚੈੱਕ
1. https://www.pseb.ac.in/
2. www.indiaresult.com