(Source: ECI/ABP News/ABP Majha)
Punjab Breaking News Live 10 June 2024: ਪੰਜਾਬ 'ਚ ਲੋਕ ਸਭਾ ਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ ਆਹ ਚੋਣਾਂ ਕਰਵਾਉਣ ਦੀ ਖਿੱਚੀ ਤਿਆਰੀ, ਪੰਜਾਬ ਵਿੱਚ ਗਰਮੀ ਫਿਰ ਕੱਢੇਗੀ ਲੋਕਾਂ ਦੇ ਵੱਟ, ਹਾਰ ਕੇ ਵੀ ਰਵਨੀਤ ਸਿੰਘ ਬਿੱਟੂ ਮੋਦੀ ਸਰਕਾਰ 'ਚ ਕੈਬਨਿਟ ਮੰਤਰੀ ਕਿਉਂ ਬਣੇ?
Punjab Breaking News Live 10 June: ਪੰਜਾਬ 'ਚ ਲੋਕ ਸਭਾ ਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ ਆਹ ਚੋਣਾਂ ਕਰਵਾਉਣ ਦੀ ਖਿੱਚੀ ਤਿਆਰੀ, ਪੰਜਾਬ ਚ ਗਰਮੀ ਫਿਰ ਕੱਢੇਗੀ ਲੋਕਾਂ ਦੇ ਵੱਟ, ਹਾਰ ਕੇ ਵੀ ਰਵਨੀਤ ਸਿੰਘ ਬਿੱਟੂ ਕੈਬਨਿਟ ਮੰਤਰੀ ਕਿਉਂ ਬਣੇ?
LIVE
Background
Punjab Breaking News Live 10 June 2024: ਲੋਕ ਸਭਾ ਚੋਣਾਂ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਲਈ ਹੈ। ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਪਿਛਲੇ ਸਾਲ ਦਸੰਬਰ ਵਿੱਚ ਹੋਣੀਆਂ ਸਨ ਪਰ ਲੋਕ ਸਭਾ ਚੋਣਾਂ ਕਾਰਨ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਵਿੱਚ ਦੇਰੀ ਹੋ ਗਈ ਸੀ। ਸੂਬੇ ਵਿਚ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਵੀ ਹੋਣੀਆਂ ਹਨ। ਇਸ ਤੋਂ ਇਲਾਵਾ 39 ਦੇ ਕਰੀਬ ਨਗਰ ਕੌਂਸਲਾਂ ਹਨ। ਨਗਰ ਨਿਗਮ ਚੋਣਾਂ ਲੁਧਿਆਣਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਫਗਵਾੜਾ ਵਿੱਚ ਹੋਣੀਆਂ ਹਨ। ਰਾਜ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਬਣਾਉਣ ਦੀ ਤਿਆਰੀ ਕਰ ਲਈ ਹੈ।
LS Election: ਪੰਜਾਬ 'ਚ ਲੋਕ ਸਭਾ ਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ ਆਹ ਚੋਣਾਂ ਕਰਵਾਉਣ ਦੀ ਖਿੱਚੀ ਤਿਆਰੀ
ਪੰਜਾਬ ਵਿੱਚ ਗਰਮੀ ਫਿਰ ਕੱਢੇਗੀ ਲੋਕਾਂ ਦੇ ਵੱਟ
Weather Update: ਪੰਜਾਬ 'ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ 'ਚ ਤਾਪਮਾਨ 'ਚ ਲਗਭਗ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ 'ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ। ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਿਲਕੁਲ ਵੀ ਨਹੀਂ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ।
ਹਾਰ ਕੇ ਵੀ ਰਵਨੀਤ ਸਿੰਘ ਬਿੱਟੂ ਮੋਦੀ ਸਰਕਾਰ 'ਚ ਕੈਬਨਿਟ ਮੰਤਰੀ ਕਿਉਂ ਬਣੇ?
ਇਸ ਲੋਕ ਸਭਾ ਚੋਣ ਵਿੱਚ ਵੱਡੇ ਆਗੂ ਚੋਣ ਹਾਰ ਗਏ। ਬਾਕੀਆਂ ਨੂੰ ਛੱਡੋ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੀ 20 ਮੰਤਰੀ ਹੀ ਚੋਣ ਹਾਰ ਗਏ ਹਨ। ਪੀਐਮ ਮੋਦੀ ਨੇ ਵੀ ਇਨ੍ਹਾਂ ਹਾਰਨ ਵਾਲਿਆਂ ਨੂੰ ਆਪਣੀ ਕੈਬਨਿਟ ਵਿੱਚ ਜਗ੍ਹਾ ਨਾ ਦੇ ਕੇ ਪਾਸੇ ਕਰ ਦਿੱਤਾ, ਪਰ ਇੱਕ ਅਜਿਹਾ ਨੇਤਾ ਹੈ ਜੋ ਲੋਕ ਸਭਾ ਚੋਣਾਂ ਵਿੱਚ ਹਾਰਨ ਦੇ ਬਾਵਜੂਦ ਪੀਐਮ ਮੋਦੀ ਦੀ ਤੀਜੀ ਸਰਕਾਰ ਵਿੱਚ ਮੰਤਰੀ ਬਣ ਗਿਆ ਹੈ। ਨਾਮ ਰਵਨੀਤ ਸਿੰਘ ਬਿੱਟੂ ਹੈ। ਤਾਂ ਫਿਰ ਇਸ ਹਾਰੇ ਹੋਏ ਵਿਅਕਤੀ ਬਾਰੇ ਕੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਸਮੇਤ ਪੂਰੀ ਭਾਜਪਾ ਨੂੰ ਇਸ ਨੇਤਾ 'ਤੇ ਇੰਨਾ ਵਿਸ਼ਵਾਸ ਹੈ ਅਤੇ ਰਵਨੀਤ ਸਿੰਘ ਬਿੱਟੂ ਦਾ ਕੇਂਦਰ 'ਚ ਮੰਤਰੀ ਬਣਨਾ ਭਾਜਪਾ ਦੇ ਭਵਿੱਖ ਲਈ ਬਹੁਤ ਜ਼ਰੂਰੀ ਕਿਉਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੀਜੀ ਕੈਬਨਿਟ ਵਿੱਚ ਨਾ ਸਿਰਫ਼ ਹਾਰਨ ਵਾਲਿਆਂ ਨੂੰ ਪਾਸੇ ਕੀਤਾ ਗਿਆ ਹੈ, ਸਗੋਂ ਕਈ ਪ੍ਰਮੁੱਖ ਲੋਕਾਂ ਨੂੰ ਵੀ ਜੇਤੂਆਂ ਵਿੱਚ ਥਾਂ ਨਹੀਂ ਦਿੱਤੀ ਗਈ ਹੈ। ਮਿਸਾਲ ਵਜੋਂ ਸਮ੍ਰਿਤੀ ਇਰਾਨੀ, ਆਰ ਕੇ ਸਿੰਘ, ਸੰਜੀਵ ਬਲਿਆਨ, ਅਰਜੁਨ ਮੁੰਡਾ ਅਤੇ ਅਜੈ ਮਿਸ਼ਰਾ ਟੈਨੀ ਸਮੇਤ 15 ਤੋਂ ਵੱਧ ਮੰਤਰੀ ਚੋਣਾਂ ਹਾਰ ਕੇ ਤੀਜੀ ਸਰਕਾਰ ਵਿੱਚ ਮੰਤਰੀ ਬਣਨ ਦੀ ਦੌੜ ਵਿੱਚੋਂ ਬਾਹਰ ਹੋ ਗਏ ਹਨ। ਜਿੱਤਣ ਦੇ ਬਾਵਜੂਦ ਦੂਜੀ ਮੋਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਅਨੁਰਾਗ ਠਾਕੁਰ ਵਰਗੇ ਤਾਕਤਵਰ ਆਗੂ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਹਨ। ਹਾਲਾਂਕਿ ਪੰਜਾਬ ਦੀ ਲੁਧਿਆਣਾ ਸੀਟ ਤੋਂ ਕਰੀਬ 20 ਹਜ਼ਾਰ ਵੋਟਾਂ ਨਾਲ ਚੋਣ ਹਾਰਨ ਦੇ ਬਾਵਜੂਦ ਰਵਨੀਤ ਸਿੰਘ ਬਿੱਟੂ ਨੂੰ ਮੋਦੀ ਮੰਤਰੀ ਮੰਡਲ ਵਿੱਚ ਥਾਂ ਮਿਲੀ ਹੈ।
ਹਾਰ ਕੇ ਵੀ ਰਵਨੀਤ ਸਿੰਘ ਬਿੱਟੂ ਮੋਦੀ ਸਰਕਾਰ 'ਚ ਕੈਬਨਿਟ ਮੰਤਰੀ ਕਿਉਂ ਬਣੇ?
Punjab Elections: ਪੰਜਾਬ 'ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ ਪੈਣ ਜਾ ਰਹੀਆਂ ਵੋਟਾਂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
20 ਜੂਨ ਨੂੰ ਸ਼ੰਭੂ ਬਾਰਡਰ ਲਈ ਮੁੜ ਰਵਾਨਾ ਹੋਣਗੇ ਕਿਸਾਨ, ਥੱਪੜ ਕਾਂਡ ਤੋਂ ਬਾਅਦ ਕਿਸਾਨਾਂ ਨੇ ਕੀਤਾ ਵੱਡਾ ਐਲਾਨ
Jalandhar News: ਜਲੰਧਰ ਦੇ ਕਸਬਾ ਸ਼ਾਹਕੋਟ ਵਿੱਚ ਕਿਸਾਨਾਂ ਵਲੋਂ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਫਿਰ ਤੋਂ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਮੀਟਿੰਗ ਵਿੱਚ ਫੈਸਲਾ ਲਿਆ ਹੈ ਕਿ ਉਹ 20 ਜੂਨ ਨੂੰ ਸ਼ੰਭੂ ਸਰਹੱਦ ਲਈ ਰਵਾਨਾ ਹੋਣਗੇ। ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਨੇ ਦੱਸਿਆ- ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ ਲੋਕਾਂ ਵੱਲੋਂ ਦਿੱਤੇ ਫੰਡਾਂ ਦੀ ਵਰਤੋਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ।
Goldy Brar Audio: ਗੋਲਡੀ ਬਰਾੜ ਦੀ ਇੱਕ ਹੋਰ ਆਡੀਓ ਲੀਕ ! ਸਿੱਧੂ ਮੂਸੇਵਾਲਾ 'ਤੇ ਲਾਏ ਵੱਡੇ ਇਲਜਾਮ, ਪਰਿਵਾਰ 'ਤੇ ਚੁੱਕੇ ਸਵਾਲ
Goldy Brar Audio Viral: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਦੀ ਨਵੀਂ ਆਡੀਓ ਵਾਇਰਲ ਹੋਈ ਹੈ। ਇਹ ਆਡੀਓ ਖਾਲਿਸਤਾਨੀ ਸਮਰਥਕ ਹਰਦੀਪ ਨਿੱਝਰ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਕਰਨ ਬਰਾੜ ਦੀ ਗੋਲਡੀ ਬਰਾੜ ਨਾਲ ਨੇੜਤਾ ਤੋਂ ਬਾਅਦ ਸਾਹਮਣੇ ਆਈ ਹੈ। ਗੋਲਡੀ ਆਪਣੇ ਆਪ ਨੂੰ ਸਿੱਖ ਪੰਥ ਦੇ ਸਮਰਥਕ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਹਾਲਾਂਕਿ ਇਸ ਆਡੀਓ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ ਪਰ ਇਸ ਵਿੱਚ ਬੋਲਣ ਵਾਲਾ ਵਿਅਕਤੀ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ। ਇਸ ਆਡੀਓ ਵਿੱਚ ਗੋਲਡੀ ਨੇ ਸਿੱਧੂ ਮੂਸੇਵਾਲਾ ਨੂੰ ਸਿੱਖ ਵਿਰੋਧੀ ਕਹਿਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਉਹ ਸਿੱਧੂ ਮੂਸੇਵਾਲਾ ਅਤੇ ਉਸਦੇ ਪਿਤਾ ਬਲਕੌਰ ਸਿੰਘ ਨੂੰ ਕਾਂਗਰਸ ਦੇ ਏਜੰਟ ਕਹਿ ਰਹੇ ਹਨ। ਉਥੇ ਹੀ ਗੋਲਡੀ ਨੇ ਆਪਣਾ ਅਕਸ ਸੁਧਾਰਨ ਲਈ ਖਾੜਕੂ ਖਾਲਿਸਤਾਨੀ ਲਹਿਰ ਦਾ ਸਮਰਥਕ ਅਤੇ ਸਿੱਖ ਧਰਮ ਦਾ ਪੈਰੋਕਾਰ ਬਣਨ ਦੀ ਕੋਸ਼ਿਸ਼ ਵੀ ਕੀਤੀ ਹੈ।
Kangana Ranaut Slap Controversy: ਕੰਗਨਾ ਦੇ ਥੱਪੜ ਕਾਂਡ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਹੁਣ ਹੋਏਗਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ'
Kangana Ranaut Slap Controversy: ਫਿਲਮ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੇ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਪੰਜਾਬ ਪੁਲਿਸ ਨੇ ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਮੁਹਾਲੀ ਏਅਰਪੋਰਟ ਦੇ ਡੀਐਸਪੀ ਕੁਲਜਿੰਦਰ ਸਿੰਘ ਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਸਿੱਟ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਜਾਂਚ ਤੋਂ ਪਹਿਲਾਂ ਏਅਰਪੋਰਟ 'ਤੇ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾਣਗੇ। ਉਨ੍ਹਾਂ ਕੈਮਰਿਆਂ 'ਚ ਮੌਕੇ 'ਤੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੋਵਾਂ ਧਿਰਾਂ ਨੂੰ ਬੁਲਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਜੋ ਵੀ ਸਬੂਤ ਹੋਣਗੇ, ਉਨ੍ਹਾਂ ਦੇ ਆਧਾਰ 'ਤੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਇਸ ਲਈ ਅਜੇ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਕਿਉਂਕਿ ਇਸ ਵਿੱਚ ਬਹੁਤ ਸਾਰੇ ਲੋਕ ਸ਼ਾਮਲ ਹੋਣਗੇ। ਇਸ ਕਾਰਨ ਜਾਂਚ ਵਿੱਚ ਸਮਾਂ ਲੱਗ ਸਕਦਾ ਹੈ।