Punjab Breaking News LIVE, 11 April, 2024: ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਈਦ ਦੀਆਂ ਮੁਬਾਰਕਾਂ, ਮੌਸਮ ਵਿਭਾਗ ਨੇ ਵਧਾਈ ਕਿਸਾਨਾਂ ਦੀ ਚਿੰਤਾ

Punjab Breaking News LIVE, 11 April, 2024: ਅੱਜ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਈਦ ਦਾ ਤਿਉਹਾਰ, ਮੌਸਮ ਵਿਭਾਗ ਨੇ ਵਧਾਈ ਲੋਕਾਂ ਦੀ ਚਿੰਤਾ ਅਵਰਟ ਕੀਤਾ ਜਾਰੀ

ABP Sanjha Last Updated: 11 Apr 2024 01:03 PM
Punjab Politics: ਬਾਦਲ ਪਰਿਵਾਰ ਦੀ ਨੂੰਹ ਦੀ ਸਿਆਸੀ ਘੇਰਾਬੰਦੀ ! ਜਾਣੋ ਵਿਰੋਧੀ ਧਿਰਾਂ ਨੇ ਘੜੀ ਕਿਹੜੀ ਰਣਨੀਤੀ ?

Bathinda Lok Sabha Seat: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਲਈ ਇਸ ਵਾਰ ਬਠਿੰਡਾ ਦਾ ਕਿਲ੍ਹਾ ਅਜਿੱਤ ਰੱਖਣਾ ਔਖਾ ਹੋ ਜਾਵੇਗਾ ਕਿਉਂਕਿ ਵਿਰੋਧੀ ਧਿਰਾਂ ਤਕੜੀ ਘੇਰਾਬੰਦੀ ਕੀਤੀ ਜਾ ਰਹੀ ਹੈ। ਲਗਾਤਾਰ ਤਿੰਨ ਵਾਰ ਦੇ ਸੰਸਦ ਮੈਂਬਰ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਚੋਣ ਲੜ ਰਹੇ ਹਨ। ਜੇ ਬਠਿੰਡਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਾਲੇ ਪਾਸਿਓਂ ਚਰਚਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਸਿੰਘ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ, ਹਾਲਾਂਕਿ ਵਿੱਚ-ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀ ਚਰਚਾ ਛਿੜੀ ਸੀ।  ਇਸ ਦੇ ਨਾਲ ਹੀ ਜੇ ਭਾਰਤੀ ਜਨਤਾ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਪਰਮਪਾਲ ਕੌਰ ਨੂੰ ਟਿਕਟ ਦੇ ਸਕਦੀ ਹੈ। 

Hardeep Nijjar Case: ਟਰੂਡੋ ਨੇ ਮੁੜ ਭਾਰਤ 'ਤੇ ਕੀਤਾ ਤਿੱਖਾ ਹਮਲਾ, ਮੋਦੀ ਸਰਕਾਰ 'ਤੇ ਫਿਰ ਖੜ੍ਹੇ ਕੀਤੇ ਸਵਾਲ

Hardeep Nijjar Case: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਇੱਕ ਵਾਰ ਫਿਰ ਭਾਰਤ ਨੂੰ ਲੈ ਕੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਨਾਗਰਿਕਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕੀਤੀ, ਭਾਵੇਂ ਭਾਰਤ ਦੀ ਨਰੇਂਦਰ ਮੋਦੀ ਸਰਕਾਰ ਨੂੰ ਇਹ ਗੱਲ੍ਹ ਰਾਸ ਨਹੀਂ ਆਈ ਹੋਵੇ।ਜਸਟਿਨ ਟਰੂਡੋ ਨੇ ਕੈਨੇਡਾ ਦੇ ਅੰਦਰੂਨੀ ਮਾਮਲਿਆਂ 'ਚ ਭਾਰਤ ਦੇ ਦਖਲ ਦੇ ਦੋਸ਼ਾਂ 'ਤੇ ਸਵਾਲ ਪੁੱਛੇ ਜਾਣ 'ਤੇ ਇਹ ਗੱਲ ਕਹੀ। ਪਿਛਲੇ ਸਾਲ ਸਤੰਬਰ ਤੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ। ਕੈਨੇਡਾ ਨੇ ਇਸ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਇਸ ਨੂੰ ਲੈ ਕੇ ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਦੀ ਪ੍ਰਤੀਕਿਰਿਆ ਵੀ ਆਈ ਹੈ।

Sri fatehgarh sahib: ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ਼ ਅਦਾ ਕਰਕੇ ਮਨਾਈ ਈਦ, ਇੱਕ-ਦੂਜੇ ਨੂੰ ਦਿੱਤੀਆਂ ਮੁਬਾਰਕਾਂ

Sri fatehgarh sahib: ਫਤਹਿਗੜ੍ਹ ਸਾਹਿਬ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦਾ ਤਿਉਹਾਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕੀਤੀ ਅਤੇ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ।

Breaking: ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਸਰਕਾਰੀ ਛੁੱਟੀ ਵਾਲੇ ਦਿਨ ਵੀ ਲਾਇਆ ਸਕੂਲ

Narnaul Breaking: ਨਾਰਨੌਲ ਦੇ ਕਨੀਨਾ ਨੇੜਲੇ ਪਿੰਡ ਉਨਹਾਨੀ ਕੇਲ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਪੰਜ ਬੱਚਿਆਂ ਦੀ ਮੌਤ ਦੀ ਅਸ਼ੰਕਾ ਹੈ। ਇਸ ਦੇ ਨਾਲ ਹੀ ਦਰਜਨਾਂ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਲਾਇਆ ਜਾ ਰਿਹਾ ਸੀ।

Bambiha Gang: ਦਵਿੰਦਰ ਬੰਬੀਹਾ ਗੈਂਗ ਦੇ 6 ਗੈਂਗਸਟਰ ਚੜ੍ਹ ਗਏ ਪੰਜਾਬ ਪੁਲਿਸ ਅੜਿੱਕੇ, ਮੁਖਬਰ ਦੇ ਇਨਪੁੱਟ 'ਤੇ ਐਕਸ਼ਨ

Devinder Bambiha Gang: ਸੀ.ਆਈ.ਏ ਸਟਾਫ਼ ਮੋਗਾ ਦੀ ਪੁਲਿਸ ਪਾਰਟੀ ਵੱਲੋ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ 6 ਵਿਅਕਤੀਆ ਨੂੰ 03 ਪਿਸਟਲ 30 ਬੋਰ ਸਮੇਤ 03 ਰੋਂਦ ਜਿੰਦਾ 30 ਬੋਰ ਅਤੇ ਇੱਕ ਕੱਟਾ 315 ਬੋਰ ਸਮੇਤ 02 ਰੋਂਦ ਜਿੰਦਾ 315 ਬੋਰ ਅਤੇ ਕਾਰ ਫਾਰਚੂਨਰ ਅਤੇ ਕਾਰ ਵਰਨਾ ਸਮੇਤ ਕਾਬੂ ਕੀਤਾ। ਗੱਲਬਾਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੁਖਬਰ ਖਾਸ ਨੇ ਹਾਜਰ ਆ ਕੇ ਸੁਖਵਿੰਦਰ ਸਿੰਘ ਨੰਬਰ ਏ.ਐਸ.ਆਈ. ਮੋਗਾ ਪਾਸ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਲੱਭੀ ਪੁੱਤਰ ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਹੌਰੀਆ ਵਾਲਾ ਮੁਹੱਲਾ ਮੋਗਾ (ਜੇਲ੍ਹ ਵਿੱਚ ਬੰਦ ਹੈ) ਅਤੇ ਸੁਨੀਲ ਕੁਮਾਰ ਉਰਫ ਬਾਬਾ ਪੁੱਤਰ ਮਨਜੀਤ ਸਿੰਘ ਵਾਸੀ ਮਕਾਨ ਨੰਬਰ 319 ਗਲੀ ਨੰਬਰ 06 ਰੇਗਰ ਬਸਤੀ ਮੋਗਾ ਜੋ ਕਿ ਦਵਿੰਦਰ ਬੰਬੀਹਾ ਗੁਰੱਪ ਨਾਲ ਸਬੰਧ ਰੱਖਦੇ ਹਨ। 

ਪਿਛੋਕੜ

Punjab Breaking News LIVE, 11 April, 2024: ਅੱਜ ਪੂਰੇ ਦੇਸ਼ ਵਿੱਚ ਈਦ ਮਨਾਈ ਜਾ ਰਹੀ ਹੈ ਅਤੇ ਕਾਫੀ ਰੌਣਕਾਂ ਲੱਗੀਆਂ ਹੋਈਆਂ ਹਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸਾਰਿਆਂ ਨੂੰ ਮੁਬਾਰਕਾਂ ਦਿੱਤੀਆਂ ਹਨ।


Eid 2024: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ


ਮੌਸਮ ਵਿਭਾਗ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ


ਕੜਾਕੇ ਦੀ ਧੁੱਪ ਤੋਂ ਲੋਕਾਂ ਨੂੰ ਜਲਦ ਹੀ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ 'ਚ ਇਸ ਵਾਰ ਵਿਸਾਖੀ ਮੌਕੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 13 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਏਗੀ। ਜਿਸ ਕਾਰਨ 13 ਤੋਂ 15 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਦੇ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦਰਅਸਲ, ਪੰਜਾਬ ਸਮੇਤ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਹੋਣ ਵਾਲਾ ਹੈ। ਦਰਅਸਲ ਰਾਜਸਥਾਨ 'ਚ 2 ਵੈਸਟਰਨ ਡਿਸਟਰਬੈਂਸ ਆਉਣ ਵਾਲੇ ਹਨ, ਜਿਸ ਕਾਰਨ ਭਾਰੀ ਮੀਂਹ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਿਹਾ ਹੈ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ।


Punjab Weather: ਮੌਸਮ ਵਿਭਾਗ ਨੇ ਵਧਾਈ ਕਿਸਾਨਾਂ ਦੀ ਚਿੰਤਾ, ਫ਼ਸਲੀ ਸੀਜ਼ਨ ਦੇ ਮੱਦੇਨਜ਼ਰ ਦਿੱਤੀ ਇਹ ਸਲਾਹ


ਕਿਰਨ ਖੇਰ ਨੇ ਚੰਡੀਗੜ੍ਹ ਤੋਂ ਸੀਟ ਨਾ ਮਿਲਣ ਤੋਂ ਬਾਅਦ ਦਿੱਤੀ ਆਹ ਪ੍ਰਤੀਕਿਰਿਆ


Kirron Kher on Chandigarh Lok Sabha Elections: ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਟੰਡਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਟਿਕਟ ਕੱਟੇ ਜਾਣ ਤੋਂ ਬਾਅਦ ਹੁਣ ਕਿਰਨ ਖੇਰ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ 'ਤੇ ਸੰਜੇ ਟੰਡਨ ਨੂੰ ਵਧਾਈ ਦਿੰਦਿਆਂ ਹੋਇਆਂ ਪੋਸਟ ਕੀਤਾ ਹੈ।


Lok sabha election 2024: ਚੰਡੀਗੜ੍ਹ ਤੋਂ ਸੀਟ ਨਾ ਮਿਲਣ ‘ਤੇ ਬੋਲੀ ਕਿਰਨ ਖੇਰ, ਆਖੀ ਆਹ ਗੱਲ


 


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.