Punjab Breaking News Live 11 July 2024 : ਹਾਈਕੋਰਟ ਦੀ ਰਾਹਤ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਲੱਗਿਆ ਇੱਕ ਵੱਡਾ ਝਟਕਾ, ਸ਼ੁਭਕਰਨ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ, ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ

Punjab Breaking News Live 11 July 2024 : ਹਾਈਕੋਰਟ ਦੀ ਰਾਹਤ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਲੱਗਿਆ ਇੱਕ ਵੱਡਾ ਝਟਕਾ, ਸ਼ੁਭਕਰਨ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ, ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ

ABP Sanjha Last Updated: 11 Jul 2024 01:00 PM
'ਆਪ' ਸਰਕਾਰ ਦੇ ਦਾਅਵੇ ਖੋਖਲੇ ਸਾਬਤ! ਸਿੱਖਿਆ ਮਾਡਲ ਦੋ ਦਿਨ ਦੀ ਬਾਰਸ਼ 'ਚ ਹੋਇਆ ਪਾਣੀ-ਪਾਣੀ

ਸ੍ਰੀ ਮੁਕਤਸਰ ਸਾਹਿਬ: ਆਮ ਆਦਮੀ ਪਾਰਟੀ ਦੀ ਸਰਕਾਰ ਸਮਾਰਟ ਸਕੂਲਾਂ ਰਾਹੀਂ ਪੰਜਾਬ ਦੇ ਬੱਚਿਆਂ ਦੇ ਚੰਗੇ ਭੱਵਿਖ ਤੇ ਚੰਗੀ ਸਿੱਖਿਆ ਦੇਣ ਦਾ ਦਾਅਵਾ ਕਰਦੀ ਹੈ ਪਰ ਇਹ ਤਸਵੀਰ ਸਰਕਾਰ ਦੇ ਦਾਅਵਿਆਂ ਨੂੰ ਖੋਖਲਾ ਸਾਬਤ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ ਪਰ ਜ਼ਮੀਨੀ ਅਸਲੀਅਤ ਕੁਝ ਹੋਰ ਹੈ। 


ਲੋਕਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਉਨ੍ਹਾਂ ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਸ ਸਕੂਲ ਦੀ ਤਸਵੀਰ ਨਹੀਂ ਦਿਖਾਈ ਦਿੰਦੀ। ਕੀ ਇਹੀ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਵਿੱਚ ਜਾਣ ਦਾ ਕੋਈ ਰਸਤਾ ਹੀ ਨਹੀਂ ਬਚਿਆ। 


ਦਰਅਸਲ ਪਿਛਲੇ ਦਿਨੀਂ ਪਏ ਮੀਂਹ ਨੇ ਪਿੰਡ ਦੇ ਸਮਾਰਟ ਸਕੂਲ ਦਾ ਇਹ ਹਾਲ ਕਰ ਦਿੱਤਾ ਹੈ। ਪਿੰਡ ਵਾਲਿਆਂ ਦਾ ਇਹ ਵੀ ਕਹਿਣਾ ਹੈ ਕਿ ਸਕੂਲ ਦੇ ਨੇੜੇ ਹੀ ਬਿਜਲੀ ਦਾ ਟਰਾਂਸਫਾਰਮਰ ਵੀ ਹੈ। ਪਾਣੀ ਭਰ ਜਾਣ ਕਾਰਨ ਉਹ ਵੀ ਖਤਰੇ ਤੋਂ ਘਟ ਨਹੀਂ। ਕਿਸੇ ਵੀ ਸਮੇਂ ਸ਼ਾਰਟ ਸਰਕਟ ਹੋ ਸਕਦਾ ਹੈ ਤੇ ਕੋਈ ਜਾਨੀ ਨੁਕਸਾਨ ਵੀ ਹੋ ਸਕਦਾ ਹੈ।

Lawrence Interview: ਬਿਸ਼ਨੋਈ ਇੰਟਰਵਿਊ ਮਾਮਲੇ ਦੀ ਪਹਿਲੀ ਰਿਪੋਰਟ ਹਾਈਕੋਰਟ 'ਚ ਪੇਸ਼, ਹੋਏ ਵੱਡੇ ਖੁਲਾਸੇ 

Lawrence Bishnoi Interview Update: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਹੋਈਆਂ ਜੇਲ੍ਹ ਵਿੱਚ ਇੰਟਰਵਿਊ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਟੀਮ ਨੇ ਆਪਣੇ ਪਹਿਲੀ ਰਿਪੋਰਟ ਪੇਸ਼ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਪਹਿਲੀ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੌਂਪ ਦਿੱਤੀ ਹੈ। ਕਿਉਂਕਿ ਹਾਈਕੋਰਟ ਦੇ ਸੂਮੋਟੋ ਨੋਟਿਸ ਤੋਂ ਬਾਅਦ ਹੀ ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੋ FIR ਦਰਜ ਕੀਤੀਆਂ ਹੋਈਆਂ ਹਨ। ਦੋਵਾਂ FIR ਦੇ ਪੇਜ 60 ਤੋਂ ਵੱਧ ਹਨ। ਇਹਨਾਂ FIR ਵਿੱਚ ਏਬੀਪੀ ਨਿਊਜ਼ ਦੇ ਰਿਪੋਰਟ ਦੇ ਸਾਰੇ ਸਵਾਲ ਅਤੇ ਬਿਸ਼ਨੋਈ ਦੇ ਸਾਰੇ ਜਵਾਬ ਲਿਖੇ ਹੋਏ ਹਨ। ਪੁਲਿਸ ਨੇ ਜਾਂਚ ਤੇਜ਼ ਕੀਤੀ ਤਾਂ ਹੁਣ ਪਹਿਲੀ ਸੀਲਬੰਦ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੌਂਪ ਦਿੱਤੀ ਹੈ। ਇੰਨਾ ਹੀ ਨਹੀਂ ਅਦਾਲਤ ਤੋਂ ਕੁਝ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਵੀ ਸਮਾਂ ਮੰਗਿਆ ਗਿਆ ਹੈ।

Shambhu Border: ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਬੋਲੇ...ਹਾਈਕੋਰਟ ਨੇ ਕਿਤੇ ਨਹੀਂ ਕਿਹਾ ਬਾਰਡਰ ਖੁੱਲ੍ਹਣ ਮਗਰੋਂ ਦਿੱਲੀ 'ਚ ਧਰਨੇ-ਪ੍ਰਦਰਸ਼ਨ ਕਰੋ

Shambhu Border Protest: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਹੁਕਮ 'ਤੇ ਹਰਿਆਣਾ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਹਾਈਕੋਰਟ ਨੇ ਇਹ ਕਿਤੇ ਨਹੀਂ ਕਿਹਾ ਕਿ ਸੜਕ ਖੁੱਲ੍ਹਣ ਤੋਂ ਬਾਅਦ ਦਿੱਲੀ 'ਚ ਧਰਨੇ-ਪ੍ਰਦਰਸ਼ਨ ਕਰੋ। ਮੂਲਚੰਦ ਸ਼ਰਮਾ ਨੇ ਕਿਹਾ, 'ਸੜਕ ਖੁੱਲ੍ਹਣ ਨਾਲ ਕੋਈ ਸਮੱਸਿਆ ਨਹੀਂ ਪਰ ਲੋਕ ਕਾਇਦੇ ਅਨੁਸਾਰ ਰਹਿਣਾ। ਮੂਲਚੰਦ ਸ਼ਰਮਾ ਨੇ ਕਿਹਾ, “ਆਮ ਲੋਕਾਂ ਦੀ ਸੁਰੱਖਿਆ, ਤੇ ਆਵਾਜਾਈ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸਾਰਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ। ਹਰ ਕਿਸੇ ਦੇ ਸਮੇਂ ਦਾ ਧਿਆਨ ਰੱਖਣਾ ਚਾਹੀਦਾ ਹੈ। ਹਾਈਕੋਰਟ ਦੇ ਹੁਕਮਾਂ ਦਾ ਸਤਿਕਾਰ ਕਰਦੇ ਹਾਂ।'' ਸ਼ਰਮਾ ਨੇ ਕਿਹਾ, ''ਕਿਸਾਨ ਜੋ ਵੀ ਗੱਲ ਕਰਨਾ ਚਾਹੁੰਦੇ ਹਨ, ਉਹ ਇੱਥੋਂ ਵੀ ਕਰ ਸਕਦੇ ਹਨ। ਦਿੱਲੀ ਜਾ ਕੇ ਕੀ ਕਰਨਾ ਹੈ? ਇੱਥੇ ਜੋ ਕਹਿਣਾ ਚਾਹੋ ਕਹੋ, ਸਰਕਾਰ ਆ ਜਾਵੇਗੀ। ਕੇਂਦਰ ਦੇ ਮੰਤਰੀ ਜਾਂ ਮੁੱਖ ਮੰਤਰੀ ਆ ਜਾਣਗੇ। ਦਿੱਲੀ ਵਿੱਚ ਕੀ ਕਰਨਾ ਹੈ। ਦਿੱਲੀ ਕਿਉਂ ਜਾਂਦੇ ਹਨ, ਜਦੋਂ ਹਰਿਆਣੇ ਦਾ ਕੰਮ ਇੱਥੇ ਹੋ ਸਕਦਾ ਹੈ।

ਯੋਗਾ ਕਰਨ ਵਾਲੀ ਕੁੜੀ ਨੇ ਦਰਜ ਕਰਵਾਏ ਆਪਣੇ ਬਿਆਨ, ਹਾਲੇ ਵੀ ਲਟਕ ਰਹੀ ਗ੍ਰਿਫ਼ਤਾਰੀ ਦੀ ਤਲਵਾਰ 

Yoga at Golden Temple row: ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ  ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਗਰਲ ਅਰਚਨਾ ਮਕਵਾਨਾ ਨੂੰ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਸੀ। ਜਿਸ ਤੋਂ ਬਾਅਦ  5 ਦਿਨ ਪਹਿਲਾਂ ਅਰਚਨਾ ਮਕਵਾਨਾ ਨੇ ਈ-ਮੇਲ ਰਾਹੀਂ ਆਪਣੇ  ਬਿਆਨ ਦਰਜ ਕਰਵਾ ਦਿੱਤੇ ਸਨ। ਏ.ਡੀ.ਸੀ.ਪੀ ਸਿਟੀ-1 ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਕੇਸਾਂ ਵਿੱਚ ਸਜ਼ਾ 7 ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਂਦਾ ਹੈ। ਅਰਚਨਾ ਪੰਜ ਦਿਨ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਈ ਹੈ। ਉਸ ਨੇ ਬਿਆਨ ਈ-ਮੇਲ ਰਾਹੀਂ ਭੇਜਿਆ ਹੈ। ਇਹ ਮਾਮਲਾ ਥਾਣਾ ਕੋਤਵਾਲੀ ਦਾ ਹੈ। ਉਸ ਨੇ ਬਿਆਨ ਵਿੱਚ ਕੀ ਕਿਹਾ ਹੈ, ਅਜੇ ਜਨਤਕ ਤੌਰ 'ਤੇ ਨਹੀਂ ਦੱਸਿਆ ਜਾ ਸਕਦਾ ਹੈ। ਜੇਕਰ ਅਰਚਨਾ ਦੋਸ਼ੀ ਹੈ ਤਾਂ ਉਸ ਨੂੰ ਤੁਰੰਤ ਕਾਬੂ ਕਰ ਲਿਆ ਜਾਵੇਗਾ। ਪੱਖ 30 ਜੂਨ ਨੂੰ ਪੇਸ਼ ਕੀਤਾ ਜਾਣਾ ਸੀ।

ਪਿਛੋਕੜ

Punjab Breaking News Live 11 July 2024 : ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਜਿੱਥੇ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੱਤੀ ਸੀ ਤਾਂ ਹੁਣ ਇਸ ਰਾਹਤ ਤੋਂ ਬਾਅਦ ਬਿਕਰਮ ਮਜੀਠੀਆ (Bikram Majithia) ਨੂੰ ਇੱਕ ਹੋਰ ਝਟਕਾ ਲੱਗਾ ਹੈ। ਬਹੁ ਕੋਰੜੀ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ 18 ਜੁਲਾਈ ਨੂੰ ਪਟਿਆਲਾ ਵਿੱਚ ਪੁੱਛਗਿੱਛ ਲਈ ਇੱਕ ਵਾਰ ਫਿਰ ਤਲਬ ਕੀਤਾ ਹੈ।


ਇਸ ਤੋਂ ਪਹਿਲਾਂ ਜਦੋਂ SIT ਨੇ ਮਜੀਠੀਆ ਨੂੰ ਪਿਛਲੇ ਮਹੀਨੇ ਨੋਟਿਸ ਭੇਜਿਆ ਸੀ ਤਾਂ ਉਹ ਹਾਈ ਕੋਰਟ ਚਲੇ ਗਏ ਸਨ ਅਤੇ ਦਲੀਲ ਦਿੱਤੀ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।


ਹਾਈਕੋਰਟ ਦੀ ਰਾਹਤ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਲੱਗਿਆ ਇੱਕ ਵੱਡਾ ਝਟਕਾ


ਸ਼ੁਭਕਰਨ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ


ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ 'ਚ ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਬੀਤੇ ਦਿਨ ਹਾਈ ਕੋਰਟ 'ਚ ਸੁਣਵਾਈ ਦੌਰਾਨ ਅਦਾਲਤ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਰਿਪੋਰਟ ਨੂੰ ਦੇਖਦੇ ਹੋਏ ਕਿਹਾ ਕਿ ਪੁਲਿਸ ਨੇ ਗੋਲੀ ਨਹੀਂ ਚਲਾਈ, ਜਿਸ 'ਤੇ ਹਾਈਕੋਰਟ ਨੇ ਕਿਹਾ ਕਿ ਮੌਤ ਦਾ ਕਾਰਨ ਗੋਲੀ ਚੱਲਣਾ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਸ਼ਾਟ ਗਨ ਦੀ ਵਰਤੋਂ ਨਹੀਂ ਕਰਦੀ, ਇਸ ਲਈ ਅਜਿਹਾ ਲੱਗਦਾ ਹੈ ਕਿ ਸ਼ਾਟ ਗਨ ਦੀ ਵਰਤੋਂ ਕਿਸਾਨਾਂ ਨੇ ਖੁਦ ਕੀਤੀ ਸੀ। ਅਦਾਲਤ ਨੇ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਵੀ ਨਾਮਜ਼ਦ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ।


Shubkaran Case: ਸ਼ੁਭਕਰਨ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ, ਹਾਈਕੋਰਟ 'ਚ ਵਿੱਚ ਹੋਇਆ ਵੱਡਾ ਖੁਲਾਸਾ


ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ


ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਪਿਛਲੀ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ ਸੀ, ਜਦੋਂ ਕਿ ਪੰਜਾਬ ਦਾ ਬਾਕੀ ਹਿੱਸਾ ਸੁੱਕਾ ਰਿਹਾ ਅਤੇ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਵਿਭਾਗ ਨੇ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਛਮਾਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਹਾਲ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.