Punjab Breaking News Live 12 August 2024: CM ਭਗਵੰਤ ਮਾਨ ਦੇ ਨਾਨਕੇ ਘਰ ਹੋਈ ਚੋਰੀ, 9 ਵਜੇ ਤੋਂ ਬਾਅਦ ਨਹੀਂ ਜਾ ਸਕਦੇ ਬਾਹਰ, ਪਾਨ ਖਾਣ ਤੋਂ ਮਨਾਹੀ...,ਡੇਰੇ ਦੀ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਸਿਰਸਾ 'ਚ ਚੱਲੀਆਂ ਗੋਲੀਆਂ

Punjab Breaking News Live 12 August 2024: CM ਭਗਵੰਤ ਮਾਨ ਦੇ ਨਾਨਕੇ ਘਰ ਹੋਈ ਚੋਰੀ, 9 ਵਜੇ ਤੋਂ ਬਾਅਦ ਨਹੀਂ ਜਾ ਸਕਦੇ ਬਾਹਰ, ਪਾਨ ਖਾਣ ਤੋਂ ਮਨਾਹੀ...,ਡੇਰੇ ਦੀ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਸਿਰਸਾ 'ਚ ਚੱਲੀਆਂ ਗੋਲੀਆਂ

ABP Sanjha Last Updated: 12 Aug 2024 12:29 PM
Ludhiana: ਧੀ ਦੇ ਭੱਜਣ 'ਤੇ ਪਿਓ ਨੇ ਲਿਆ ਪ੍ਰੇਮੀ ਦੀ ਭੈਣ ਤੋਂ ਬਦਲਾ, ਪੁੱਤਰ ਤੇ ਭਰਾ ਨਾਲ ਮਿਲ ਕੇ ਲੁੱਟੀ ਇੱਜ਼ਤ; 2 ਮਹੀਨੇ ਤੱਕ ਸਦਮੇ 'ਚ ਰਹੀ ਪੀੜਤਾ

ਪੰਜਾਬ ਦੇ ਲੁਧਿਆਣਾ ਵਿੱਚ ਦੋ ਬੱਚਿਆਂ ਦੀ ਮਾਂ ਨਾਲ ਸਮੂਹਿਕ ਬਲਾਤਕਾਰ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਔਰਤ ਨਾਲ ਗੈਂਗਰੇਪ ਨੂੰ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਦੱਸਿਆ ਜਾ ਰਿਹਾ ਹੈ।


ਮੁਲਜ਼ਮ ਦੀ ਲੜਕੀ ਦਾ ਔਰਤ ਦੇ ਭਰਾ ਨਾਲ ਪ੍ਰੇਮ ਸਬੰਧ ਸੀ। ਦੋਹਾਂ ਨੇ ਭੱਜ ਕੇ ਵਿਆਹ ਕਰਵਾ ਲਿਆ। ਦੋਸ਼ੀ ਇਸ ਘਟਨਾ ਦਾ ਬਦਲਾ ਲੈਣ ਲਈ ਤੜਫ ਰਿਹਾ ਸੀ ਅਤੇ ਉਸ ਨੇ ਆਪਣੇ ਤਿੰਨ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਨੇ ਗੈਂਗਰੇਪ ਦੀ ਘਟਨਾ ਨੂੰ ਕਥਿਤ ਤੌਰ ’ਤੇ ਮੋਬਾਈਲ ਫੋਨ ’ਤੇ ਰਿਕਾਰਡ ਵੀ ਕਰ ਲਿਆ।

Holiday in School: ਪੰਜਾਬ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ, ਭਾਰੀ ਮੀਂਹ ਕਾਰਨ ਲਿਆ ਫੈਸਲਾ, ਵੱਧ ਸਕਦੀਆਂ ਹੋਰ ਛੁੱਟੀਆਂ !

Holiday in School: ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਤੋਂ ਬਾਅਦ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 


ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ, ਬ੍ਰਹਮਪੁਰ, ਲੋਅਰ ਅਤੇ ਮਾਹਿਲਵਾਂ ਦੇ ਨਾਲ-ਨਾਲ ਸਰਕਾਰੀ ਮਿਡਲ ਸਕੂਲ ਮਾਹਿਲਵਾਂ, ਖਾਨਪੁਰ, ਸਰਕਾਰੀ ਹਾਈ ਸਕੂਲ ਕੁਲਰੀਆਂ, ਦਸਗਰਾਈ ਅਤੇ ਸਰਕਾਰੀ ਸੀਨੀਅਰ ਸਕੂਲ ਸੁਖਸਾਲ ਸ਼ਾਮਲ ਹਨ।

MP Charanjit Channi: ਜਲੰਧਰ 'ਚ ਹੋ ਸਕਦੀਆਂ ਦੁਬਾਰਾ ਚੋਣਾਂ ? ਆਹ ਗਲਤੀ ਕਰਕੇ ਫਸ ਗਏ ਚਰਨਜੀਤ ਸਿੰਘ ਚੰਨੀ

MP Charanjit Channi: ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ (MP Charanjit Channi) ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) 'ਚ ਦਾਇਰ ਚੋਣ ਪਟੀਸ਼ਨ 'ਤੇ ਅੱਜ ਸੋਮਵਾਰ ਨੂੰ ਸੁਣਵਾਈ ਹੋਣੀ ਹੈ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।


ਪਟੀਸ਼ਨ ਦਾਇਰ ਕਰਦੇ ਹੋਏ ਭਾਜਪਾ ਨੇਤਾ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਸ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।

Weather Update: ਚੰਡੀਗੜ੍ਹ 'ਚ ਪਵੇਗਾ ਭਾਰੀ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਮੌਸਮ ਦਾ ਹਾਲ

Punjab Weather Update: ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਸਮੇਂ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਸ਼ਹਿਰ 'ਚ ਪਿਛਲੇ 24 ਘੰਟਿਆਂ 'ਚ 129.7 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਿਸ਼ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਜਿਸ ਵਿਚ 24 ਘੰਟਿਆਂ ਵਿਚ 6.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਨਾਲੋਂ 5.7 ਡਿਗਰੀ ਸੈਲਸੀਅਸ ਘੱਟ ਸੀ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸਵੇਰੇ ਸਾਢੇ ਪੰਜ ਵਜੇ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਿਛੋਕੜ

Punjab Breaking News Live 12 August 2024: ਸੁਨਾਮ ਦੇ ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ 'ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਪੁਲੀਸ (Police) ਤੋਂ ਸੀਸੀਟੀਵੀ ਕੈਮਰੇ (CCTV) ਦੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਨ ਅਤੇ ਜਲਦੀ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।


CM ਭਗਵੰਤ ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨ ਲੈ ਕੇ ਹੋਏ ਫਰਾਰ, ਕੇਜਰੀਵਾਲ ਦੀ ਭੂਆ ਦੇ ਘਰ ਵੀ ਹੋਈ ਸੀ ਚੋਰੀ


 


Punjab News: ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਰਾਜਾਂ ਤੋਂ ਆਏ ਮਜ਼ਦੂਰਾਂ (ਪ੍ਰਵਾਸੀ) ਨੂੰ ਪੰਜਾਬ ਦੇ ਪਿੰਡਾਂ ਵਿੱਚ ਰਹਿਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਹਰਲੇ ਸੂਬਿਆਂ ਤੋਂ ਆਏ ਮਜ਼ਦੂਰਾਂ ਲਈ ਪਿੰਡਾਂ ਵਿੱਚ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿੱਚ ਪ੍ਰਵਾਸੀਆਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਣ ਤੋਂ ਬਾਅਦ ਹੁਣ ਖਰੜ ਦੇ ਪਿੰਡ ਜੰਡਪੁਰ ਵਿੱਚ ਵੀ ਰਾਤ 9 ਵਜੇ ਤੋਂ ਬਾਅਦ ਪ੍ਰਵਾਸੀਆਂ ਦੇ ਪਿੰਡ ਵਿੱਚ ਘੁੰਮਣ ’ਤੇ ਪਾਬੰਦੀ ਲਾਉਣ ਦਾ ਬੋਰਡ ਲਾ ਦਿੱਤਾ ਗਿਆ ਹੈ। ਮੁਹਾਲੀ ਜ਼ਿਲ੍ਹੇ ਦੇ ਪਿੰਡ ਖਰੜ ਵਿੱਚ 2000 ਲੋਕ ਰਹਿੰਦੇ ਹਨ। ਇਨ੍ਹਾਂ ਵਿੱਚੋਂ 500 ਪ੍ਰਵਾਸੀ ਹਨ। 


Punjab News: 9 ਵਜੇ ਤੋਂ ਬਾਅਦ ਨਹੀਂ ਜਾ ਸਕਦੇ ਬਾਹਰ, ਪਾਨ ਖਾਣ ਤੋਂ ਮਨਾਹੀ...ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀਆਂ ਲਈ ਜਾਰੀ ਹੋਇਆ ਤੁਗਲਕੀ ਫੁਰਮਾਨ


 



Haryana Dera Jiwan Nagar Bullets Fired: ਹਰਿਆਣਾ ਦੇ ਸਿਰਸਾ ਵਿੱਚ ਨਾਮਧਾਰੀ ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿੱਚ ਹਿੰਸਕ ਝੜਪ ਹੋ ਗਈ। ਜਿਸ ਨੇ ਖੂਨੀ ਰੂਪ ਧਾਰ ਲਿਆ, ਜ਼ਮੀਨ ਦੇ ਵਿਵਾਦ ਵਿਚਾਲੇ ਦੋਵਾਂ ਧਿਰਾਂ ਦਰਮਿਆਨ ਗੋਲੀਬਾਰੀ ਹੋਈ। ਜਿਸ ਵਿੱਚ   8 ਲੋਕ ਗੰਭੀਰ ਜ਼ਖਮੀ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਇਹਨਾਂ ਵੱਲੋਂ ਪੁਲਿਸ 'ਤੇ ਹੀ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਪੁਲਿਸ ਵਾਲਿਆਂ ਨੂੰ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ। ਫਿਰ ਪੁਲਿਸ ਆਪਣੇ ਐਕਸ਼ਨ ਵਿੱਚ ਆਈ ਅਤੇ ਭੀੜ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ। 


Bullets Fired: ਡੇਰੇ ਦੀ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਸਿਰਸਾ 'ਚ ਚੱਲੀਆਂ ਗੋਲੀਆਂ, 8 ਜਣਿਆਂ ਦੇ ਲੱਗੀ ਗੋਲੀ, ਬਚਾਉਣ ਆਈ ਪੁਲਿਸ 'ਤੇ ਵੀ ਫਾਇਰਿੰਗ


- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.