Punjab Breaking News Live 13 August 2024: ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਜਲੰਧਰ ਵਾਲੀ ਕੋਠੀ ਛੱਡਣ ਜਾ ਰਹੇ CM ਭਗਵੰਤ ਮਾਨ, CM ਭਗਵੰਤ ਮਾਨ ਦੀ ਹੁਣ ਨਵੇਂ ਰਾਜਪਾਲ ਨਾਲ ਖੜਕੇਗੀ
Punjab Breaking News Live 13 August 2024: ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਜਲੰਧਰ ਵਾਲੀ ਕੋਠੀ ਛੱਡਣ ਜਾ ਰਹੇ CM ਭਗਵੰਤ ਮਾਨ, CM ਭਗਵੰਤ ਮਾਨ ਦੀ ਹੁਣ ਨਵੇਂ ਰਾਜਪਾਲ ਨਾਲ ਖੜਕੇਗੀ
LIVE
Background
Punjab Breaking News Live 13 August 2024: ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋ ਗਿਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ 'ਤੇ ਫਰਲੋ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ 'ਚ 21 ਦਿਨਾਂ ਤੱਕ ਰਹੇਗਾ।
CM Mann Shift House: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਤਿਆਰੀ ਕਰ ਰਹੇ ਹਨ। ਹੁਣ ਉਹ ਸ਼ਹਿਰ ਦੇ ਵਿਚਕਾਰ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿੱਚ ਸ਼ਿਫਟ ਹੋਣ ਦੀ ਤਿਆਰੀ ਕਰ ਰਿਹਾ ਹੈ। ਜਿਸ ਸਰਕਾਰੀ ਕੋਠੀ 'ਚ ਮੁੱਖ ਮੰਤਰੀ ਸ਼ਿਫਟ ਹੋ ਰਹੇ ਹਨ, ਉਹ ਡਿਵੀਜ਼ਨਲ ਕਮਿਸ਼ਨਰ ਦੀ ਹੈ। ਹਾਲ ਹੀ ਵਿੱਚ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਸਪਰਾ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਹੁਣ ਮੁੱਖ ਮੰਤਰੀ ਲਈ ਆਲੀਸ਼ਾਨ ਸਰਕਾਰੀ ਘਰ ਤਿਆਰ ਹੋ ਰਿਹਾ ਹੈ।
CM Shift House: ਜਲੰਧਰ ਵਾਲੀ ਕੋਠੀ ਛੱਡਣ ਜਾ ਰਹੇ CM ਭਗਵੰਤ ਮਾਨ, ਕਿਰਾਏ ਦਾ ਮਕਾਨ ਨਹੀਂ ਆਇਆ ਰਾਸ
CM Mann vs Governor: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ NHAI ਦੇ ਪ੍ਰੋਜੈਕਟਾਂ ਨੂੰ ਲੈ ਕੇ ਰੇੜਕਾ ਪੈਦਾ ਹੋ ਸਕਦਾ ਹੈ। ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਪਿਛਲੇ ਦਿਨੀ ਪੰਜਾਬ ਵਿੱਚ 8 ਸੜਕੀ ਪ੍ਰੋਜੈਕਟ ਰੱਦ ਕੀਤੇ ਜਾਣ ਦੀ ਧਮਕੀ ਦੇਣ ਮਗਰੋਂ ਜਿੱਥੇ ਪੰਜਾਬ ਸਰਕਾਰ ਐਕਟਿਵ ਹੋ ਗਈ ਹੈ ਤਾਂ ਪੰਜਾਬ ਦੇ ਨਵੇਂ ਰਾਜਪਾਲ ਵੀ ਸਰਗਰਮ ਹੋ ਗਏ ਹਨ। ਇਸ ਸਬੰਧੀ ਕੇਂਦਰ ਤੋਂ ਝਾੜ ਖਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ NHAI ਦੇ ਪ੍ਰੋਜੈਕਟਾਂ 'ਚ ਪੈ ਰਹੇ ਅੜਿੱਕੇ ਦੂਰ ਕਰਨ ਦੇ ਲਈ ਮਾਝੇ ਦੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਹੈ। ਸੀਐਮ ਮਾਨ ਕਿਸਾਨਾਂ ਨਾਲ ਇਹ ਮੀਟਿੰਗ 16 ਅਗਸਤ ਨੂੰ ਕਰਨ ਜਾ ਰਹੇ ਹਨ।
ਨਾਬਾਲਗ ਲੜਕੀ ਨੂੰ ਛੇੜਨ ਸਮੇਂ ਪਰਿਵਾਰ ਨੇ ਕੀਤਾ ਵਿਰੋਧ ਤਾਂ ਵਿਅਕਤੀ ਨੇ 6 ਧੀਆਂ ਸਮੇਤ ਮਾਂ ਦਾ ਕੀਤਾ ਕੁਟਾਪਾ, ਮਹਿਲਾ ਕਮਿਸ਼ਨ ਨੇ ਕੀਤੀ ਕਾਰਵਾਈ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ 'ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।
ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਚੰਡੀਗੜ੍ਹ 'ਚ ਅੱਜ ਵੀ ਡਾਕਟਰ ਹੜਤਾਲ 'ਤੇ, PGI ਓਪੀਡੀ 'ਚ ਨਹੀਂ ਦੇਖੇ ਜਾਣਗੇ ਨਵੇਂ ਮਰੀਜ਼
Chandigarh News: ਚੰਡੀਗੜ੍ਹ ਦੀਆਂ ਤਿੰਨ ਪ੍ਰਮੁੱਖ ਸੰਸਥਾਵਾਂ ਪੀਜੀਆਈ, Government College and Hospital 32 (GMCH), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 (GMSH) ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ। ਜਿਸ ਕਾਰਨ ਅੱਜ ਚੰਡੀਗੜ੍ਹ ਪੀਜੀਆਈ ਵਿੱਚ ਓਪੀਡੀ ਲਈ ਨਵੇਂ ਕਾਰਡ ਨਹੀਂ ਬਣਾਏ ਜਾਣਗੇ। ਜੇਕਰ ਕੋਈ ਪੁਰਾਣਾ ਮਰੀਜ਼ ਫਾਲੋ-ਅੱਪ ਲਈ ਆਉਂਦਾ ਹੈ, ਤਾਂ ਉਸ ਨੂੰ ਸੀਨੀਅਰ ਡਾਕਟਰ ਅਤੇ ਸਲਾਹਕਾਰ ਦੁਆਰਾ ਦੇਖਿਆ ਜਾਵੇਗਾ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32 ਦੇ ਡਾਕਟਰ ਦੁਪਹਿਰ 1 ਵਜੇ ਤੋਂ ਹੜਤਾਲ 'ਤੇ ਚਲੇ ਜਾਣਗੇ। ਉਦੋਂ ਤੱਕ ਓਪੀਡੀ ਸੇਵਾ ਖਤਮ ਹੋ ਚੁੱਕੀ ਹੋਵੇਗੀ।
Punjab Weather: ਪੰਜਾਬ ਤੇ ਚੰਡੀਗੜ੍ਹ ਨੂੰ ਲੈ ਕੇ ਭਾਰੀ ਮੀਂਹ ਦੀ ਚਿਤਾਵਨੀ, ਇਹਨਾਂ ਜ਼ਿਲ੍ਹਿਆਂ 'ਚ ਸਭ ਤੋਂ ਵੱਧ ਖਤਰਾ
Punjab Weather: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ 'ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਸੋਮਵਾਰ ਰਾਤ ਤੋਂ ਹੀ ਦਿੱਲੀ, ਨੋਇਡਾ, ਗਾਜ਼ੀਆਬਾਦ, ਮੇਰਠ, ਬਾਗਪਤ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ, ਪੰਜਾਬ, ਹਰਿਆਣਾ ਵਿੱਚ ਮੀਂਹ ਪੈ ਰਿਹਾ ਹੈ। ਆਈਐਮਡੀ ਨੇ ਆਪਣੇ ਬੁਲੇਟਿਨ ਵਿੱਚ ਪੰਜਾਬ ਬਾਰੇ ਅਲਰਟ ਜਾਰੀ ਕੀਤਾ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ, ਚੰਡੀਗੜ੍ਹ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਹਰਿਆਣਾ ਵਿੱਚ 19 ਅਗਸਤ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੇ ਕਰੀਬ 10 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪੰਚਕੂਲਾ, ਅੰਬਾਲਾ, ਯਮੁਨਾਨਗਰ, ਗੁਰੂਗ੍ਰਾਮ ਅਤੇ ਫਰੀਦਾਬਾਦ 'ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਰੋਹਤਕ, ਸੋਨੀਪਤ, ਝੱਜਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।