Punjab Breaking News Live 14 August: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, CM ਮਾਨ ਸ਼ੁਰੂ ਕਰਨ ਜਾ ਰਹੇ  'ਤੁਹਾਡਾ MLA ਤੁਹਾਡੇ ਦੁਆਰ' ਪ੍ਰੋਗਰਾਮ, ਕਿਸਾਨ ਜਥੇਬੰਦੀਆਂ ਵਲੋਂ17 ਅਗਸਤ ਨੂੰ CM ਤੇ ਕੈਬਨਿਟ ਮੰਤਰੀਆਂ ਦੇ ਘਰਾਂ ਵੱਲ ਕੂਚ ਦਾ ਐਲਾਨ

Punjab Breaking News Live 14 August: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, CM ਮਾਨ ਸ਼ੁਰੂ ਕਰਨ ਜਾ ਰਹੇ  'ਤੁਹਾਡਾ MLA ਤੁਹਾਡੇ ਦੁਆਰ' ਪ੍ਰੋਗਰਾਮ, ਕਿਸਾਨ ਜਥੇਬੰਦੀਆਂ ਵਲੋਂ17 ਅਗਸਤ ਨੂੰ CM ਤੇ ਕੈਬਨਿਟ ਮੰਤਰੀਆਂ ਦੇ ਘਰਾਂ ਵੱਲ ਕੂਚ ਦਾ ਐਲਾਨ

ABP Sanjha Last Updated: 14 Aug 2024 11:50 AM
Beant Singh Case: ਅੱਜ ਜੇਲ੍ਹ ਤੋਂ ਬਾਹਰ ਆ ਰਿਹਾ ਇੱਕ ਬੰਦੀ ਸਿੰਘ, 31 ਸਾਲਾਂ ਤੋਂ ਸੀ ਕੈਦ, ਬੇਅੰਤ ਸਿੰਘ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ

Gurmeet Singh gets bail: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Former CM Beant Singh murder) ਦੇ ਕਤਲ ਕੇਸ ਵਿੱਚ ਦੋਸ਼ੀ ਗੁਰਮੀਤ ਸਿੰਘ (Gurmeet Singh gets bail) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ ਸਾਬਕਾ ਮੁੱਖ ਮੰਤਰੀ ਸਮੇਤ ਕਈ ਲੋਕ ਮਾਰੇ ਗਏ ਸਨ। ਗੁਰਮੀਤ ਦੇ ਵਕੀਲ ਰਵਿੰਦਰ ਸਿੰਘ ਬਸੀ (ਜੌਲੀ) ਨੇ ਜ਼ਮਾਨਤ ਅਰਜ਼ੀ 'ਚ ਕਿਹਾ ਸੀ ਕਿ ਗੁਰਮੀਤ ਨੂੰ ਉਸ ਸਮੇਂ ਤੱਕ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ, ਜਦੋਂ ਤੱਕ ਉਸ ਦੀ ਪ੍ਰੀ-ਮੈਚਿਓਰ ਧਰਮ ਪਟੀਸ਼ਨ 'ਤੇ ਫੈਸਲਾ ਨਹੀਂ ਹੋ ਜਾਂਦਾ।


ਦਾਇਰ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਨਵਰੀ 2023 ਦੇ ਇੱਕ ਮਾਣਹਾਨੀ ਦੇ ਇੱਕ ਫੈਸਲੇ 'ਤੇ ਅਧਾਰਤ ਸੀ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਸਾਲ 2022 ਦੇ ਇੱਕ ਕੇਸ ਵਿੱਚ ਜੂਨ 2023 ਵਿੱਚ ਦਿੱਤੇ ਫੈਸਲੇ ਨੂੰ ਪੇਸ਼ ਕਰਦਿਆਂ ਦਲੀਲਾਂ ਵੀ ਦਿੱਤੀਆਂ ਗਈਆਂ। ਵਕੀਲ ਰਵਿੰਦਰ ਸਿੰਘ ਅਨੁਸਾਰ ਮੰਗਲਵਾਰ ਨੂੰ ਜ਼ਮਾਨਤ ਬਾਂਡ ਦੀ ਕਾਰਵਾਈ ਪੂਰੀ ਨਾ ਹੋਣ ਕਾਰਨ ਗੁਰਮੀਤ ਸਿੰਘ ਨੂੰ ਅੱਜ ਬੁੱਧਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ।

NHAI Projects Case: ਪੰਜਾਬ 'ਚ NHAI ਦੇ ਪ੍ਰੋਜੈਕਟ ਬੰਦ ! ਹਾਈਕੋਰਟ ਨੇ ਚੀਫ਼ ਸੈਕਟਰੀ ਨੇ ਭੇਜਿਆ ਨੋਟਿਸ, ਸਰਕਾਰ ਨੂੰ ਲਾਈ ਸਖ਼ਤ ਫਟਕਾਰ

NHAI Projects Case: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ 10 ਕੌਮੀ ਮਾਰਗਾਂ 'ਤੇ 13,190 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਜ਼ਮੀਨਾਂ ਦਾ ਕਬਜ਼ਾ ਨਾ ਮਿਲਣ ਕਾਰਨ ਲਟਕ ਰਹੇ ਹਨ।


ਇਸ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ( High court) ਨੇ ਮੁੱਖ ਸਕੱਤਰ (Chief Secretary) ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮੁੱਖ ਸਕੱਤਰ ਤੋਂ ਸਖ਼ਤ ਲਹਿਜੇ ਵਿੱਚ ਜਵਾਬ ਮੰਗਿਆ ਹੈ। ਕਿਹਾ- ਹਲਫਨਾਮਾ ਦਾਇਰ ਕਰਕੇ ਦੱਸੋ ਕਿ ਪਿਛਲੇ ਸਾਲ ਅਕਤੂਬਰ 'ਚ ਦਿੱਤੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। NHAI ਨੂੰ ਜ਼ਮੀਨ ਦਾ ਕਬਜ਼ਾ ਕਿਉਂ ਨਹੀਂ ਦਿੱਤਾ ਗਿਆ?

Weather Update: ਪੰਜਾਬ 'ਚ ਭਾਰੀ ਮੀਂਹ ਲਈ ਅਲਰਟ ਜਾਰੀ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਮੌਸਮ ਦਾ ਹਾਲ

Punjab Weather Update: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਸ ਮਹੀਨੇ ਵਿੱਚ ਪੰਜਾਬ ਵਿੱਚ 73.5 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ ਚਾਰ ਮਿਲੀਮੀਟਰ ਵੱਧ ਹੈ।  ਇਸ ਦੌਰਾਨ ਅੱਜ ਵੀ ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਕੁਝ ਜ਼ਿਲਿਆਂ 'ਚ ਬਾਰਿਸ਼ ਅਤੇ ਕੁਝ ਜ਼ਿਲਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਉਂਝ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 27.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਿਛੋਕੜ

Punjab Breaking News Live 14 August 2024: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਬੈਠਕ 'ਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਮੀਟਿੰਗ ਵਿੱਚ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ 'ਤੇ ਮੁਹਰ ਲੱਗ ਸਕਦੀ ਹੈ।


Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮਾਨਸੂਨ ਸੈਸ਼ਨ ਸੱਦਣ ਸਮੇਤ ਆਉਣਗੇ 27 ਪ੍ਰਸਤਾਵ, ਜਾਣੋ


 


ਆਮ ਆਦਮੀ ਪਾਰਟੀ (Aam Aadmi Party) ਨੇ ਆਉਣ ਵਾਲੇ ਦਿਨਾਂ 'ਚ 'ਤੁਹਾਡਾ MLA ਤੁਹਾਡੇ ਦੁਆਰ’ (Aapka MLA Aapke Dwar) ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ।  ਮੁੱਖ ਮੰਤਰੀ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਲਾਕੇ ਦੇ MLA ਨਾਲ ਵੀ ਵਿਚਾਰ ਵਟਾਂਦਰਾ ਕੀਤਾ।


Punjab News: ਸੀਐਮ ਮਾਨ ਸ਼ੁਰੂ ਕਰਨ ਜਾ ਰਹੇ  'ਤੁਹਾਡਾ MLA ਤੁਹਾਡੇ ਦੁਆਰ' ਪ੍ਰੋਗਰਾਮ, ਦੇਖੋ ਆਮ ਜਨਤਾ ਨੂੰ ਕੀ ਹੋਵੇਗਾ ਫਾਇਦਾ ? 


 


ਸੰਯੁਕਤ ਕਿਸਾਨ ਮੋਰਚੇ'ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਸਪੀਕਰ, ਡਿਪਟੀ ਸਪੀਕਰ ਵਿਧਾਨ ਸਭਾ ਦੇ ਘਰਾਂ ਸਾਹਮਣੇ ਪੰਜਾਬ ਦੇ ਕਿਸਾਨਾਂ ਦੀਆਂ ਪਾਣੀ ਦੇ ਸਵਾਲ,ਕਰਜਾਂ ਮੁਕਤੀ,ਐਮਐਸਪੀ ਅਤੇ ਹੋਰ ਮੰਗਾਂ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਮੁਜ਼ਾਹਰੇ ਕਰਨ ਮਗਰੋਂ 12 ਤੋਂ 3 ਵਜੇ ਤੱਕ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਧਰਨਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਅਤੇ ਡਿਊਟੀਆਂ ਲਗਾਉਣ ਲਈ ਅੱਜ ਹਰਮੀਤ ਸਿੰਘ ਕਾਦੀਆਂ ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦਿੱਤੇ ਜਾਣ ਵਾਲੇ ਮੰਗ ਪੱਤਰ ਸਮੇਤ ਬਾਕੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।ਮੀਟਿੰਗ ਨੇ ਧਰਨਿਆਂ ਦੀਆਂ ਪ੍ਰਬੰਧਕੀ ਜਿੰਮੇਵਾਰੀਆਂ ਤੈਅ ਕਰਨ ਲਈ 14 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਨ ਦਾ ਫੈਸਲਾ ਵੀ ਕੀਤਾ ਹੈ।


Farmer Protest-ਕਿਸਾਨ ਜਥੇਬੰਦੀਆਂ ਵੱਲੋਂ 17 ਅਗਸਤ ਨੂੰ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਘਰਾਂ ਵੱਲ ਕੂਚ ਦਾ ਐਲਾਨ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.